39 C
Delhi
Friday, April 26, 2024
spot_img
spot_img

ਜਲੰਧਰ ਦੀ 70 ਸਾਲਾ ਪਰੌਂਠਿਆਂ ਵਾਲੀ ਬੇਬੇ ਨੂੰ ਕੈਪਟਨ ਅਮਰਿੰਦਰ ਵੱਲੋਂ ਮਿਲੀ ਇਕ ਲੱਖ ਦੀ ਹੋਰ ਸਹਾਇਤਾ

ਯੈੱਸ ਪੰਜਾਬ
ਜਲੰਧਰ, 10 ਨਵੰਬਰ, 2020 –
ਪੰਜਾਬ ਸਰਕਾਰ ਨੇ 70 ਸਾਲਾ ਬਜ਼ੁਰਗ ਔਰਤ ਕਮਲੇਸ਼ ਕੁਮਾਰੀ (ਬੇਬੇ ਜੀ), ਜੋ ਕਿ ਫਗਵਾੜਾ ਗੇਟ ਮਾਰਕੀਟ ਵਿਚ ਕਰੀਬ 30 ਸਾਲਾਂ ਤੋਂ ਸ਼ਾਮ ਤੋਂ ਅੱਧੀ ਰਾਤ ਤੱਕ ਪਰੌਂਠੇ ਬਣਾਉਣ ਦੀ ਇਕ ਛੋਟੀ ਜਿਹੀ ਦੁਕਾਨ ਚਲਾ ਰਹੀ ਹੈ, ਨੂੰ ਮੰਗਲਵਾਰ ਨੂੰ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ। ਸਹਾਇਕ ਕਮਿਸ਼ਨਰ (ਜ) ਹਰਦੀਪ ਸਿੰਘ ਮੰਗਲਵਾਰ ਸ਼ਾਮ ਪ੍ਰਕਾਸ਼ ਨਗਰ ਇਲਾਕੇ ਵਿੱਚ ਬਜ਼ੁਰਗ ਔਰਤ ਕਮਲੇਸ਼ ਕੁਮਾਰੀ ਦੇ ਘਰ ਪੁੱਜੇ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ।

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਕੁਝ ਦਿਨ ਪਹਿਲਾਂ ਇਸ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਸੀ, ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਨ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਕਮਲੇਸ਼ ਕੁਮਾਰੀ ਨੂੰ ਇਹ ਚੈੱਕ ਸੌਂਪਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਸ ਬਜ਼ੁਰਗ ਉੱਦਮੀ ਨੂੰ ਉਤਸ਼ਾਹਿਤ ਕਰਨ ਲਈ ਕਮਲੇਸ਼ ਕੁਮਾਰੀ ਨੂੰ ਸੀਐਸਆਰ ਫੰਡਾਂ ਵਿਚੋਂ 50,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਸੀ ।

ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਸੀ, ਜੋ ਕਿ ਪ੍ਰਸ਼ਾਸਨ ਨੇ ਅੱਜ ਪ੍ਰਦਾਨ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਾਡੇ ਬਜ਼ੁਰਗ ਨਾਗਰਿਕਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਉਹ ਸਨਮਾਨ ਨਾਲ ਜੀ ਸਕਣ।

ਕਮਲੇਸ਼ ਕੁਮਾਰੀ ਨੇ ਉਸਦੀਆਂ ਚਿੰਤਾਵਾਂ ਨੂੰ ਸਮਝਣ ਅਤੇ ਉਸ ਨੂੰ ਇਹ ਲੋੜੀਂਦੀ ਸਹਾਇਤਾ ਵਿਸ਼ੇਸ਼ ਕਰਕੇ ਇਸ ਮੁਸ਼ਕਿਲ ਸਮੇਂ ਵਿੱਚ ਮੁਹੱਈਆ ਕਰਾਉਣ ‘ਤੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਕੀਤੀ ਗਈ ਮਦਦ ਉਸ ਲਈ ਰਾਹਤ ਬਣ ਕੇ ਆਈ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION