29 C
Delhi
Friday, April 19, 2024
spot_img
spot_img

ਜਲੰਧਰ ਦੇ ਏ.ਡੀ.ਸੀ ਅਤੇ ਡੀ.ਸੀ.ਪੀ ਨੇ ਐਨ.ਸੀ.ਸੀ ਕੈਡੇਟਸ ਨੂੰ ਨਸ਼ੇ ਖਿਲਾਫ ਲੜਾਈ ਵਿਚ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਆ

ਜਲੰਧਰ, 7 ਜੂਨ, 2019:

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਗੁਰਮੀਤ ਸਿੰਘ ਨੇ ਐਨ.ਸੀ.ਸੀ ਕੈਡੇਟਸ ਨੂੰ ਜ਼ਿਲ੍ਹੇ ਵਿਚੋਂ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਅਤੇ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਆਪਣੀ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਆ।

ਸਥਾਨਕ ਐਮ.ਜੀ.ਐਨ ਸਕੂਲ ਵਿਖੇ ਐਨ.ਸੀ.ਸੀ ਕੈਡੇਟਸ ਨਾਲ ਪੰਜਾਬ ਵਿਚੋਂ ਨਸ਼ੇ ਦੇ ਖਾਤਮੇ ਲਈ ਉਪਾਅ ਦੇ ਵਿਸ਼ੇ ਤੇ ਕੈਡੇਟਸ ਨਾਲ ਗੱਲਬਾਤ ਕਰਦਿਆਂ ਦੋਵਾਂ ਅਫਸਰਾਂ ਨੇ ਕਿਹਾ ਕਿ ਪੰਜਾਬ ਦੇ ਨਾਲ ਲਗਦੇ ਬਾਡਰ ਦੇ ਕਰਕੇ ਰਾਸ਼ਟਰ ਨਸ਼ੇ ਖਿਲਾਫ ਲੜਾਈ ਲੜ ਰਿਹਾ ਹੈ ਅਤੇ ਨਸ਼ੇ ਦੀ ਵਰਤੋਂ ਤੇ ਠੱਲ ਪਾਉਣ ਲਈ ਐਨ.ਸੀ.ਸੀ ਕੈਡੇਟਸ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਦੇ ਨਾਲ ਹੀ ਇਸ ਕੰਮ ਨੂੰ ਨੇਪਰੇ ਚਾੜਿਆ ਜਾ ਸਕਦਾ ਹੈ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਨਸ਼ੇ ਦੀ ਸਪਲਾਈ ਲਾਈਨ ਖਤਮ ਕਰ ਦਿੱਤੀ ਗਈ ਹੈ ਪਰ ਸਮੇਂ ਦੀ ਲੋੜ ਹੈ ਕਿ ਨੌਜਵਾਨ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਅੱਗੇ ਆਉਣ। ਸ੍ਰੀ ਕੁਲਵੰਤ ਸਿੰਘ ਅਤੇ ਸ੍ਰੀ ਗੁਰਮੀਤ ਸਿੰਘ ਨੇ ਕਿਹਾ ਕਿ ਐਨ.ਸੀ.ਸੀ ਕੈਡੇਟਸ ਆਪਣੇ ਅਨੁਸ਼ਾਸ਼ਨ ਸਦਕਾ ਸ਼ਕਤੀ ਦੀ ਵਰਤੋਂ ਨਾਲ ਸੂਬੇ ਦੀ ਨਸ਼ੇ ਖਿਲਾਫ ਲੜਾਈ ਵਿਚ ਬਹੁਤ ਵੱਡੀ ਭੂਮਿਕਾ ਨਿਭਾ ਸਕਦੇ ਹਨ।

ਵਧੀਕ ਡਿਪੀਟ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਪੁਲਿਸ ਨੇ ਕਿਹਾ ਕਿ ਐਨ.ਸੀ.ਸੀ ਕੈਡੇਟਸ ਪੰਜਾਬ ਦੀ ਜਵਾਨੀ ਨੂੰ ਨਸ਼ੇ ਤੋਂ ਬਚਾਉਣ ਲਈ ਸਹਾਈ ਸਿੱਧ ਹੋ ਸਕਦੇ ਹਨ। ਉਨਾਂ ਕਿਹਾ ਕਿ ਐਨ.ਸੀ.ਸੀ ਕੈਡੇਟਸ ਆਪਣੀ ਅਥਾਹ ਸ਼ਕਤੀ ਨੂੰ ਉਸਾਰੂ ਪਾਸੇ ਲਗਾ ਕੇ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਵਿਚ ਆਪਣਾ ਅਹਿਮ ਯੋਗਦਾਨ ਪਾ ਸਕਦੇ ਹਨ।

ਦੋਵਾਂ ਅਫਸਰਾਂ ਨੇ ਕਿਹਾ ਕਿ ਐਨ.ਸੀ.ਸੀ ਕੈਡੇਟਸ ਆਪਣੇ ਸਕੂਲ/ਕਾਲਜ ਦੇ ਸਾਥੀਆਂ ਨੂੰ ਨਸ਼ਿਆ ਖਿਲਾਫ ਜਾਗਰੂਕ ਕਰਕੇ ਸੂਬੇ ਵਿਚੋਂ ਨਸ਼ੇ ਦੇ ਕੋਹੜ ਨੂੰ ਜੜੋ ਖਤਮ ਕਰਨ ਵਿਚ ਸਹਾਈ ਬਣਨ।

ਉਨਾਂ ਕਿਹਾ ਕਿ ਐਨ.ਸੀ.ਸੀ ਕੈਡੇਟਸ ਨੌਜਵਾਨਾਂ ਨਾਲ ਸਮੇਂ ਸਿਰ ਨਸ਼ੇ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਵਿਚਾਰ ਵਟਾਂਦਰਾ ਕਰਨ ਅਤੇ ਆਪਣੇ ਕਿਸੇ ਵੀ ਸਾਥੀ ਵਲੋਂ ਕੀਤੀ ਜਾਂਦੀ ਨਸ਼ੇ ਦੀ ਵਰਤੋਂ ਦੇ ਕੁਝ ਲੱਛਣ ਸਾਹਮਣੇ ਆਉਦੇ ਹਨ ਤਾਂ ਉਸ ਨੂੰ ਨਸ਼ੇ ਦੇ ਕੋਹੜ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕਰਨ। ਉਨਾਂ ਕਿਹਾ ਕਿ ਐਨ.ਸੀ.ਸੀ ਕੈਡੇਟਸ ਪੰਜਾਬ ਸਰਕਾਰ ਦੀ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਵਿਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਕਮਾਂਡਿੰਗ ਅਫਸਰ ਵਿੰਗ ਕਮਾਂਡਰ ਸ੍ਰੀ ਐਸ.ਕੇ ਸ਼ਰਮਾ, ਕਮਾਂਡਿੰਗ ਅਫਸਰ ਆਫ 8 ਪੰਜਾਬ ਬਟਾਲੀਅਨ ਐਨ.ਸੀ.ਸੀ ਕਰਨਲ ਕੁਲਵੰਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION