25.1 C
Delhi
Friday, March 29, 2024
spot_img
spot_img

ਜਲੰਧਰ ਦੇ ਡੀ.ਸੀ. ਅਤੇ ਐਸ.ਐਸ.ਪੀ.ਵਲੋਂ ਬੈਂਕਾਂ ਨੂੰ ਹੁਨਰਮੰਦ ਨੌਜਵਾਨਾਂ ਲਈ ਸਵੈ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਜਲੰਧਰ, 22 ਜੁਲਾਈ 2019:

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਕੁਲਵੰਤ ਸਿੰਘ ਅਤੇ ਐਸ.ਐਸ.ਪੀ.ਜਲੰਧਰ ਸ੍ਰੀ ਨਵਜੋਤ ਸਿੰਘ ਮਾਹਲ ਨੇ ਬੈਂਕਾਂ ਨੂੰ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਹੁਨਰਮੰਦ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਯੋਗ ਬਣਾਉਣ ਲਈ ਘੱਟ ਤੋਂ ਘੱਟ ਵਿਅਜ਼ ਤੇ ਅਸਾਨੀ ਨਾਲ ਕਰਜ਼ ਮੁਹੱਈਆ ਕਰਵਾਉਣਾ ਚਾਹੀਦਾ ਹੈ ਤਾਂ ਜੋ ਉਹ ਪੂਰੇ ਸਵੈਮਾਣ ਨਾਲ ਆਪਣਾ ਜੀਵਨ ਬਿਤਾ ਸਕਣ।

ਬਸਤੀ ਦਾਨਿਸ਼ਮੰਦਾਂ 120 ਫੁੱਟੀ ਰੋਡ ’ਤੇ ਸਿੰਡੀਕੇਟ ਬੈਂਕ ਦੀ ਬਰਾਂਚ ਦਾ ਉਦਾਘਟਨ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਹੁਨਰਮੰਦ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਯੋਗ ਬਣਾਉਣ ਨਾਲ ਦੇਸ਼ ਦੀ ਆਰਥਿਕ ਤਰੱਕੀ ਨੂੰ ਹੋਰ ਹੁਲਾਰਾ ਮਿਲੇਗਾ। ਉੁਨ੍ਹਾਂ ਕਿਹਾ ਕਿ ਵਿਸ਼ਵ ਦਾ ਸਭ ਤੋਂ ਖੁਸ਼ਹਾਲ ਤੇ ਮੋਹਰੀ ਦੇਸ਼ ਬਣਾਉਣ ਲਈ ਅਜਿਹੇ ਯਤਨ ਕਰਨਾ ਸਮੇਂ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਅਸਾਨ ਕਰਜ਼ ਸਮਾਜ ਦੇ ਗਰੀਬ ਤੇ ਕਮਜ਼ੋਰ ਵਰਗ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਅਤੇ ਉਨਾਂ ਨੂੰ ਆਰਥਿਕ ਪਖੋਂ ਸਸ਼ਕਤੀਕਰਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਬੈਂਕਾਂ ਦਾ ਰਾਸ਼ਟਰੀਕਰਨ ਕਰਨ ਦਾ ਇਕੋ ਉਦੇਸ਼ ਹੈ ਕਿ ਇਸ ਨਾਲ ਸਮਾਜ ਦੇ ਆਰਥਿਕ ਤੌਰ ’ਤੇ ਪਛੜੇ ਲੋਕਾਂ ਦੀ ਭਲਾਈ ਵੱਲ ਅੱਗੇ ਵਧਿਆ ਜਾਵੇ।

ਇਸ ਮੌਕੇ ਸ੍ਰੀ ਵਿਜੈ ਕੁਮਾਰ ਜਨਰਲ ਮੇਨੈਜਰ ਸਿੰਡੀਕੇਟ ਬੈਂਕ ਜੋਨਲ ਦਫ਼ਤਰ ਦਿਲੀ ਵਲੋਂ ਬੈਂਕ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਬੈਂਕਾਂ ਵਲੋਂ ਪਿਛਲੇ 100 ਸਾਲਾਂ ਤੋਂ ਦੇਸ਼ ਦੀ ਪੂਰੀ ਮਿਹਨਤ ਤੇ ਲਗਨ ਨਾਲ ਸੇਵਾ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਸਿੰਡੀਕੇਟ ਬੈਂਕ ਦੇ ਡੀ.ਜੀ.ਐਮ.ਰੀਜਨਲ ਦਫ਼ਤਰ ਲੁਧਿਆਣਾ ਸ੍ਰੀ ਘਣਸ਼ਾਮ, ਸੀਨੀਅਰ ਮੇਨੈਜਰ ਵੇਦ ਪ੍ਰਕਾਸ਼, ਬਰਾਂਚ ਮੇਨੈਜਰ ਜਗਦੀਸ਼ ਕੁਮਾਰ ਵਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਦਾ ਸਵਾਗਤ ਕੀਤਾ ਗਿਆ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION