22.1 C
Delhi
Wednesday, April 24, 2024
spot_img
spot_img

ਜਲੰਧਰ ਦੇ ਡੀ.ਸੀ. ਅਤੇ ਪੁਲਿਸ ਕਮਿਸ਼ਨਰ ਵਲੋਂ ਭਾਈਚਾਰਕ ਸਾਂਝ ਬਣਾਈ ਰੱਖਣ ਲਈ ‘ਪੀਸ ਕਮੇਟੀ’ ਨੂੰ ਸਹਿਯੋਗ ਦੇਣ ਦਾ ਸੱਦਾ

ਜਲੰਧਰ, 06 ਜਨਵਰੀ, 2020:

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਜ਼ਿਲ੍ਹੇ ਵਿੱਚ ਸਾਂਤੀ, ਂਭਰਾਤਰੀ ਪਿਆਰ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹੇ ਦੀ ਪੀਸ ਕਮੇਟੀ ਦੇ ਮੈਂਬਰਾਂ ਨੂੰ ਪੂਰਨ ਸਹਿਯੋਗ ਤੇ ਮਦਦ ਕਰਨ ਦਾ ਸੱਦਾ ਦਿੱਤਾ ਗਿਆ।

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੀਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਮੌਜੂਦਾ ਸਮੇਂ ਵਿੱਚ ਪੈਦਾ ਹੋਏ ਹਲਾਤਾਂ ਨਾਲ ਜ਼ਿਲ੍ਹੇ ਵਿੱਚ ਸ਼ਾਂਤੀ ਵਾਲਾ ਮਾਹੌਲ ਬਣਾਈ ਰੱਖਣ ਵਿੱਚ ਬਹੁਤ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਾਂਤੀ ਅਤੇ ਭਾਈਚਾਰਕ ਸਾਂਝ ਨੂੰ ਹਰ ਕੀਮਤ ’ਤੇ ਬਣਾਈ ਰੱਖਣ ਲਈ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਜ਼ਿਲ੍ਹੇ ਵਿੱਚ ਸ਼ਾਂਤੀ ਅਤੇ ਸਮਾਜਿਕ ਭਾਈਚਾਰੇ ਨੂੰ ਮਜ਼ਬੂਤ ਬਣਾਈ ਰੱਖਣ ਲਈ ਜ਼ਿਲ੍ਹਾ ਪੀਸ ਕਮੇਟੀ ਦੇ ਮੈਂਬਰਾਂ ਤੋਂ ਪੂਰਨ ਸਹਿਯੋਗ ਅਤੇ ਸਹਾਇਤਾ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅਸੀਂ ਸਾਰੇ ਇਕੋ ਰਾਸ਼ਟਰ ਦੇ ਨਾਗਰਿਕ ਹਾਂ ਅਤੇ ਸਾਡੇ ਵਿਚਕਾਰ ਕਿਸੇ ਵੀ ਤਰ੍ਹਾਂ ਦਾ ਕੋਈ ਮਤਭੇਦ ਨਹੀਂ ਹੋਣਾ ਚਾਹੀਦਾ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਭਾਵੇਂ ਹਾਲੇ ਤੱਕ ਪੂਰਨ ਸ਼ਾਂਤੀ ਹੈ ਪਰ ਅਜੇ ਵੀ ਇਸ ਵਿੱਚ ਸਾਰੇ ਵਰਗਾਂ ਨੂੰ ਸ਼ਾਮਿਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸ਼ੋਸ਼ਲ ਮੀਡੀਆ ’ਤੇ ਕੀਤੇ ਜਾ ਰਹੇ ਝੂਠੇ ਪ੍ਰਚਾਰ ਅਤੇ ਅਫ਼ਵਾਹਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸੰਪਰਦਾਇਕ ਜਾਂ ਜਾਤੀ ਦੇ ਅਧਾਰ ’ਤੇ ਹਿੰਸਾ ਸਮਾਜ ਲਈ ਕੋਈ ਚੰਗੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਾਨੂੰ ਸਭ ਨੂੰ ਸਮਾਜ ਵਿਚੋਂ ਅਜਿਹੇ ਹਲਾਤਾਂ ਨੂੰ ਖਤਮ ਕਰਨ ਲਈ ਇਕੱਠੇ ਹੋ ਕੇ ਯਤਨ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੀਸ ਕਮੇਟੀ ਵਿੱਚ ਵੱਖ-ਵੱਖ ਭਾਈਚਾਰੇ ਨਾਲ ਸਬੰਧਿਤ ਮੈਂਬਰਾਂ ਨੂੰ ਜ਼ਿਲ੍ਹੇ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਆਸ ਜਤਾਈ ਕਿ ਪੀਸ ਕਮੇਟੀ ਵਲੋਂ ਸਮਾਜ ਵਿੱਚ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਬਲਕਾਰ ਸਿੰਘ, ਉਪ ਮੰਡਲ ਮੈਜਿਸਟਰੇਟ ਡਾ.ਜੈ ਇੰਦਰ ਸਿੰਘ, ਡੀ.ਐਸ.ਪੀ.ਜਸਪ੍ਰੀਤ ਸਿੰਘ ਹਾਜ਼ਰ ਸਨ।

ਇਸ ਮੌਕੇ ਜ਼ਿਲ੍ਹਾ ਪੀਸ ਕਮੇਟੀ ਦੇ ਮੈਂਬਰ ਗੁਰਸ਼ਰਨ ਸਿੰਘ, ਰਮੇਸ਼ ਚੌਹਕਾ, ਅੰਮ੍ਰਿਤ ਖੋਸਲਾ, ਰਾਜ ਕੁਮਾਰ ਰਾਜੂ, ਸੁਦੇਸ਼ ਵਿੱਜ, ਮੁਹੰਮਦ ਕਲੀਮ ਅਜ਼ਾਰ, ਦੀਵਾਨ ਅਮਿਤ ਅਰੋੜਾ, ਹਰਪਾਲ ਸਿੰਘ ਚੱਡਾ, ਲਾਲ ਚੰਦ, ਜਗਜੀਤ ਸਿੰਘ ਗਾਬਾ, ਸ਼ਾਹਿਦ ਹਸਨ, ਰਜਿੰਦਰ ਸਿੰਘ ਰੇਹਲ, ਸਨਾਵਰ ਭੱਟੀ ਅਤੇ ਹੋਰਨਾਂ ਵਲੋਂ ਜ਼ਿਲ੍ਹਾ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION