29 C
Delhi
Saturday, April 20, 2024
spot_img
spot_img

ਜਲੰਧਰ ਦੇ ਡੀ.ਸੀ. ਅਤੇ ਪੁਲਿਸ ਕਮਿਸ਼ਨਰ ਵਲੋਂ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਜਲੰਧਰ, 28 ਜਨਵਰੀ, 2020 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਉਪ ਮੰਡਲ ਮੈਜਿਸਟਰੇਟਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਚਾਈਨਾ ਦੀ ਡੋਰ ਵੇਚਣ ਵਾਲਿਆਂ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਨੂੰ ਯਕੀਨੀ ਬਣਾਉਣ ਲਈ ਛਾਪੇ ਮਾਰੇ ਜਾਣ।

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਉਪ ਮੰਡਲ ਮੈਜਿਸਟਰੇਟਾਂ ਅਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਜਾਂਚ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੇ ਉਡੱਣ ਦਸਤੇ ਬਣਾਏ ਜਾਣ ਅਤੇ ਫੜੇ ਜਾਣ ਤੇ ਚਾਈਨਾ ਡੋਰ ਨੂੰ ਜ਼ਬਤ ਕਰਕੇ ਸ਼ਖਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਉਨ੍ਹਾ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਕੇ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ਼ ਐਫ.ਆਈ.ਆਰ.ਦਰਜ ਕੀਤੀ ਜਾਵੇ। ਉਨ੍ਹਾ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਧਾਰਾ 144 ਅਧੀਨ ਪਹਿਲਾਂ ਹੀ ਜ਼ਿਲ੍ਹੇ ਵਿੱਚ ਚਾਈਨਾ ਡੋਰ ਜਾਂ ਪਲਾਸਟਿਕ ਦੇ ਧਾਗੇ ਦੀ ਵਿਕਰੀ ਸਟੋਰ ਕਰਨ ’ਤੇ ਪਾਬੰਦੀ ਲਗਾਈ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਇਹ ਡੋਰ ਬਹੁਤ ਹਾਨੀਕਾਰਕ ਹੈ ਅਤੇ ਮਨੁੱਖਾਂ ਤੇ ਜਾਨਵਰਾਂ ਨੂੰ ਅਸਾਨੀ ਨਾਲ ਨੁਕਸਾਨ ਪਹੁੰਚਾਉਂਦੀ ਹੈ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਨਾਲ ਜ਼ਿਆਦਾਤਰ ਦੋ ਪਹੀਆ ਵਾਹਨ ਚਾਲਕ ਅਤੇ ਜਾਨਵਰਾਂ ਦੇ ਜਖ਼ਮੀ ਹੋਣ ਸਬੰਧੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਬਣੀ ਇਹ ਡੋਰ ਅਸਾਨੀ ਨਾਲ ਨਹੀਂ ਟੁੱਟਦੀ ਜਿਸ ਕਰਕੇ ਅਕਸਰ ਇਸ ਵਿੱਚ ਫਸ ਕੇ ਦੋ ਪਹੀਆ ਵਾਹਨ ਚਾਲਕ ਅਤੇ ਜਾਨਵਰ ਬੁਰੀ ਤਰ੍ਹਾਂ ਜਖ਼ਮੀ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਡੋਰ ਵਾਤਾਵਰਣ ਲਈ ਵੀ ਬਹੁਤ ਹਾਨੀਕਾਰਕ ਹੈ ਕਿਉਂਕਿ ਇਹ ਅਸਾਨੀ ਨਾਲ ਨਹੀਂ ਘੱਲਦੀ।

ਉਨ੍ਹਾਂ ਕਿਹਾ ਕਿ ਰੋਜ਼ਾਨਾ ਮਾਰੇ ਗਏ ਛਾਪਿਆਂ ਸਬੰਧੀ ਰਿਪੋਰਟ ਉਨਾਂ ਦੇ ਦਫ਼ਤਰ ਭੇਜੀ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਚਾਈਨਾ ਡੋਰ ਦਾ ਮੁਕੰਮਲ ਸਫਾਇਆ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਹਾਨੀਕਾਰਕ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਲਈ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾਣ।

ਇਸ ਮੌਕੇ ਡੀ.ਸੀ.ਪੀ.ਅਮਰੀਕ ਸਿਘ ਪੁਆਰ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ, ਡਾ.ਸੰਜੀਵ ਕੁਮਾਰ, ਡਾ.ਜੈ ਇੰਦਰ ਸਿੰਘ, ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਅਮਨਪ੍ਰੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION