37.8 C
Delhi
Thursday, April 25, 2024
spot_img
spot_img

ਜਲੰਧਰ ਦੇ ਡੀ.ਸੀ ਅਤੇ ਸੀ.ਪੀ ਵਲੋਂ ਆਜ਼ਾਦੀ ਦਿਹਾੜਾ ਮਨਾਉਣ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ

ਜਲੰਧਰ, 10 ਅਗਸਤ, 2019:
ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਵਾਰ ਵੀ ਆਜ਼ਾਦੀ ਦਿਹਾੜੇ ਦੌਰਾਨ ਜ਼ਿਲ੍ਹੇ ਦੀਆਂ ਸਿੱਖਿਅਕ ਸੰਸਥਾਵਾਂ ਦੇ ਵਿਦਾਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਵਣਗੀਆਂ ਹਮੇਸ਼ਾ ਵਾਂਗ ਸ਼ਾਨਦਾਰ ਹੋਣਗੀਆਂ । ਉਨ੍ਹਾਂ ਦੱਸਿਆ ਕਿ 15 ਅਗਸਤ ਵਾਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਕੌਮੀ ਝੰਡਾ ਲਿਹਰਾਉਣ ਦੀ ਰਸਮ ਅਦਾ ਕਰਨਗੇ।

ਪਿਛਲੇ ਕਈ ਦਿਨਾਂ ਤੋਂ ਦੇਸ਼ ਦੀ ਅਜ਼ਾਦੀ ਦੀ ਵਰ੍ਹੇਗੰਢ ਮਨਾਉਣ ਦੇ ਜ਼ਿਲ੍ਹਾ ਪੱਧਰੀ ਸਮਾਗਮਾਂ ਦੀ ਤਿਆਰੀ ਵਿੱਚ ਲੱਗੇ ਸਥਾਨਕ ਸਕੂਲੀ ਵਿਦਿਆਰਥੀਆਂ ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਰੀਹਰਸਲ ਦੌਰਾਨ ਆਪਣੇ ਦੇਸ਼ ਭਗਤੀ ਦੇ ਜ਼ਜ਼ਬੇ ਅਤੇ ਠਾਠਾਂ ਮਾਰਦੇ ਉਤਸ਼ਾਹ ਦਾ ਮੁਜ਼ਹਾਰਾ ਕੀਤਾ ਗਿਆ।

ਸਮਾਗਮ ਦੌਰਾਨ ਪੰਜਾਬ ਪੁਲੀਸ, ਬੀ.ਐਸ.ਐਫ਼, ਸੀ.ਆਰ.ਪੀ.ਐਫ, ਮਹਿਲਾ ਪੁਲੀਸ, ਹੋਮਗਾਰਡ ਜੁਆਨਾਂ, ਐਨ.ਸੀ.ਸੀ. ਕੈਡਿਟਾਂ ਅਤੇ ਸਕਾਊਟ ਤੇ ਗਾਇਡਜ਼ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਤੇ ਸੀ.ਆਰ.ਪੀ.ਐਫ਼ ਅਤੇ ਫੌਜ ਦਾ ਬੈਂਡ ਵੀ ਮਾਰਚ ਪਾਸਟ ਵਿਚ ਸ਼ਾਮਿਲ ਸੀ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਪ੍ਰਭਾਵਸ਼ਾਲੀ ਪੀ.ਟੀ. ਸ਼ੋਅ ਪੇਸ਼ ਕੀਤਾ ਗਿਆ।

ਵੱਖ-ਵੱਖ ਸਕੂਲਾਂ ਅਤੇ ਕਾਲਜ਼ਾਂ ਵੱਲੋਂ ਦੇਸ਼, ਪੰਜਾਬ, ਅਨੇਕਤਾਂ ਵਿੱਚ ਏਕਤਾ ਅਤੇ ਸੂਬੇ ਦੇ ਅਮੀਰ ਸਭਿਆਚਾਰ ਨੂੰ ਦਰਸਾਉਣ ਲਈ ਆਪੋ-ਆਪਣੀਆਂ ਕੋਰੀਓਗ੍ਰਾਫੀਆਂ ਅਤੇ ਐਕਸ਼ਨ ਗੀਤਾਂ ਰਾਹੀਂ ਪੇਸ਼ ਕੀਤਾ ਗਿਆ।

ਦੋਵਾਂ ਅਫਸਰਾਂ ਨੇ ਦੱਸਿਆ ਕਿ 15 ਅਗਸਤ ਵਾਲੇ ਦਿਨ ਮੁੱਖ ਮਹਿਮਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੌਮੀ ਝੰਡਾ ਲਿਹਰਾਉਣ ਦੀ ਰਸਮ ਸਵੇਰੇ 8:58 ਤੇ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਇਹ ਦਿਨ ਹਰ ਦੇਸ਼ ਵਾਸੀ ਲਈ ਮਹੱਤਵਪੂਰਨ ਹੈ ਕਿਉਂਕਿ ਇਸੇ ਪਵਿੱਤਰ ਦਿਨ ਅਸੀਂ ਬਰਤਾਨਵੀ ਸਾਮਰਾਜ ਤੋਂ ਆਜ਼ਾਦੀ ਪ੍ਰਾਪਤ ਕੀਤੀ ਸੀ।

ਦੋਵਾਂ ਅਫਸਰਾਂ ਨੇ ਜ਼ਿਲ੍ਹਾਂ ਪ੍ਰਸ਼ਾਸਨ ਦੇ ਅਫ਼ਸਰਾਂ ਦੇ ਨਾਲ-ਨਾਲ ਲੈਫਟੀਨੈਂਟ ਕਰਨਲ ਮਨਮੋਹਨ ਸਿੰਘ ਅਤੇ ਯੂਵਾ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਕੈਪਟਨ ਇੰਦਰਜੀਤ ਸਿੰਘ ਧਾਮੀ ਵਲੋਂ ਇਸ ਪਵਿੱਤਰ ਦਿਹਾੜੇ ਨੂੰ ਮਨਾਉਣ ਲਈ ਕੀਤੀ ਗਈ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।

ਨਾਲ ਹੀ ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਅਫ਼ਸਰਾਂ ਨੂੰ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਇਸ ਸਬੰਧੀ ਉਨ੍ਹਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆ ਹਨ।

ਇਸ ਮੌਕੇ ਹੋਰਨਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਬੀਰ ਸਿੰਘ, ਡੀ.ਸੀ.ਪੀ ਸ.ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਆਫ ਪੁਲਿਸ ਸ੍ਰੀ ਸਚੀਨ ਗੁਪਤਾ ਅਤੇ ਸ੍ਰੀ ਪਰਮਿੰਦਰ ਸਿੰਘ ਭੰਡਾਲ,ਸਹਾਇਕ ਕਮਿਸ਼ਨਰ ਸ਼ਾਇਰੀ ਮਲਹੋਤਰਾ,ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਸ੍ਰੀ ਹਰਚਰਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਹਰਿੰਦਰਪਾਲ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION