35.1 C
Delhi
Friday, March 29, 2024
spot_img
spot_img

ਜਲੰਧਰ ਦੇ ਡੀ.ਸੀ. ਅਤੇ ਸੀ.ਪੀ. ਵੱਲੋਂ ਤਾੜਨਾ: ਕਰਫ਼ਿਊ ਦੀ ਉਲੰਘਣਾ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ

ਜਲੰਧਰ, 31 ਮਾਰਚ, 2020 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਅੱਜ ਸਾਰੇ ਸ਼ਹਿਰ ਦਾ ਦੌਰਾ ਕਰਕੇ ਅਮਨ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।

ਸਮੁੱਚੇ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਸਮੇਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਉਚ ਅਧਿਕਾਰੀ ਵੀ ਮੌਜੂਦ ਸਨ। ਬਰਸਾਤ ਦੇ ਬਾਵਜੂਦ ਅਧਿਕਾਰੀਆਂ ਵਲੋਂ ਦੋ ਘੰਟੇ ਸ਼ਹਿਰ ਵਿੱਚ ਦੌਰਾ ਕਰਦਿਆਂ ਡਿਊਟੀ ’ਤੇ ਤਾਇਨਾਤ ਅਫ਼ਸਰਾਂ ਨੂੰ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਰਫ਼ਿਊ ਲਗਾਇਆ ਗਿਆ ਹੈ ਇਸ ਲਈ ਇਸ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਬੀ.ਐਮ.ਸੀ.ਚੌਕ, ਨਿਊ ਜਵਾਹਰ ਨਗਰ, ਮਾਡਲ ਟਾਊਨ, ਗੁਰੂ ਅਮਰਦਾਸ ਚੌਕ, ਗੁਰੂ ਨਾਨਕ ਮਿਸ਼ਨ ਚੌਕ, ਸਕਾਈਲਾਰਕ ਚੌਕ, ਨਾਮਦੇਵ ਚੌਕ, ਸ੍ਰੀ ਰਾਮ ਚੌਕ, ਲਵ ਕੁਸ਼ (ਮਿਲਾਪ) ਚੌਕ, ਸ਼ਾਸ਼ਤਰੀ ਚੌਕ, ਮਦਨ ਫਲੌਰ ਮਿਲ ਚੌਕ, ਪ੍ਰਤਾਪ ਬਾਗ਼, ਭਗਤ ਸਿੰਘ ਚੌਕ, ਪੰਜ ਪੀਰ ਚੌਕ, ਅੱਡਾ ਹੁਸ਼ਿਆਰਪੁਰ ਚੌਕ, ਮਾਈ ਹੀਰਾਂ ਗੇਟ, ਪਟੇਲ ਚੌਕ, ਭਗਵਾਨ ਵਾਲਮਿਕੀ (ਜੋਤੀ)ਚੌਕ, ਡਾ.ਬੀ.ਆਰ. ਅੰਬੇਦਕਰ (ਨਕੋਦਰ) ਚੌਕ ਅਤੇ ਹੋਰਨਾਂ ਖੇਤਰਾਂ ਦਾ ਨਿਰਖੀਣ ਕੀਤਾ ਗਿਆ। ਅਧਿਕਾਰੀਆਂ ਵਲੋਂ ਸ਼ਹਿਰ ਦੇ ਨਾਜ਼ੁਕ ਖੇਤਰਾਂ ਦਾ ਦੌਰਾ ਕਰਦਿਆਂ ਹਦਾਇਤਾਂ ਕੀਤੀਆਂ ਗਈਆਂ ਕਿ ਸ਼ਹਿਰ ਵਿੱਚ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਕਿਸੇ ਨੂੰ ਕਾਨੂੰਨ ਅਪਣੇ ਹੱਥਾਂ ਵਿੱਚ ਲੈਣ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ।

ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਾਸ ਕਰਕੇ ਦਿਲਖੁਸ਼ਾ ਮਾਰਕਿਟ ਅਤੇ ਫ਼ਲ ਤੇ ਸਬਜ਼ੀ ਮੰਡੀ ਮਕਸੂਦਾਂ ਵਿਖੇ ਲੋਕਾਂ ਖਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਲੋਕ ਬਿਨਾਂ ਵਜਾ ਇੱਧਰ ਉਧਰ ਘੁੰਮਦੇ ਪਾਏ ਜਾਂਦੇ ਹਨ ਤਾਂ ਉਨਾਂ ਖਿਲਾਫ਼ ਵੀ ਸ਼ਖਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਦਿਲਖੁਸ਼ਾ ਮਾਰਕਿਟ ਅਤੇ ਫ਼ਲ ਤੇ ਸਬਜ਼ੀ ਮੰਡੀ ਵਿੱਚ ਭੀੜ ਇਕੱਠੀ ਨਾ ਹੋਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਨਰੇਸ਼ ਡੋਗਰਾ ਅਤੇ ਅਰੁਣਸੈਣੀ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ.ਸੁਧਰਵਿਜੀ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ ਅਤੇ ਡਾ.ਜੈ ਇੰਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION