38.1 C
Delhi
Tuesday, May 14, 2024
spot_img
spot_img

ਜਲੰਧਰ ਦੇ ਡੀ.ਸੀ. ਤੇ ਐਸ.ਐਸ.ਪੀ. ਨੇ ਲਿਆ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ

ਫਿਲੌਰ (ਜਲੰਧਰ), 20 ਜੁਲਾਈ, 2019 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਕੁਲਵੰਤ ਸਿੰਘ ਅਤੇ ਐਸ.ਐਸ.ਪੀ. ਸ੍ਰੀ ਨਵਜੋਤ ਸਿੰਘ ਮਾਹਲ ਵਲੋਂ ਅੱਜ ਫਿਲੌਰ ਸਬ ਡਵੀਜ਼ਨ ਵਿੱਚ ਪੈਂਦੇ ਪਿੰਡ

ਕੱਡਿਆਣਾ ਅਤੇ ਹੜ੍ਹ ਤੋਂ ਪ੍ਰਭਾਵਿਤ ਹੋਣ ਵਾਲੇ ਖੇਤਰ ਦਾ ਦੌਰਾ ਕੀਤਾ ਗਿਆ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਰਿਆ ਸਤਲੁਜ ਦੀਆਂ ਨਾਜ਼ੁਕ ਥਾਵਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਪੁਲਿਸ ਤੇ ਸਿਵਲ ਅਧਿਕਾਰੀਆਂ ਨੂੰ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਮੁਸ਼ਤੈਦੀ ਨਾਲ ਮਿਲ ਕੇ ਕੰਮ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਰੋਜ਼ਾਨਾ ਪਾਣੀ ਦੇ ਪੱਧਰ ਦੀ ਜਾਂਚ ਤੋਂ ਇਲਾਵਾ ਸਥਾਨਕ ਨਹਿਰਾਂ ਅਤੇ ਸੀਵਰੇਜ ਟਰੀਟਮੇਂਟ ਪਲਾਟਾਂ ਦੀ ਜਾਂਚ ਕੀਤੀ ਜਾਵੇ ਕਿ ਉਹ ਆਪਣੀ ਸਮਰੱਥਾ ਅਨੁਸਾਰ ਕੰਮ ਕਰ ਰਹੀਆਂ ਹਨ।

ਉਨ੍ਹਾਂ ਸਰਕਲ ਮਾਲ ਅਤੇ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਫ਼ੀਲਡ ਵਿੱਚ ਰਿਹਾ ਜਾਵੇ।

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਅਧਿਕਾਰੀਆਂ ਨੂੰ ਸਪਸ਼ਟ ਕਿਹਾ ਗਿਆ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਤੇ ਲਾਪ੍ਰਵਾਹੀ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤਾਂ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਪੂਰੀ ਤਰ੍ਹਾਂ ਚੌਕਸ ਰਹਿਣ ਦੀਆਂ ਹਦਾਇਤਾਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਪ੍ਰਬੰਧਾਂ ਨੂੰ ਇਸ ਢੰਗ ਨਾਲ ਨੇਪਰੇ ਚਾੜਿਆ ਜਾਵੇ ਤਾਂ ਕਿ ਜੇਕਰ ਪਿੰਡਾਂ ਵਿੱਚ ਪਾਣੀ ਕੱਢਣ ਦੀ ਲੋੜ ਪੈਂਦੀ ਹੈ ਤਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਪੰਚਾਇਤ ਪੱਧਰ ’ਤੇ ਹੀ ਇਸ ਦਾ ਇੰਤਜਾਮ ਕਰ ਸਕਣ।

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ੇ ਲੋੜੀਂਦੀਆਂ ਜੇ.ਸੀ.ਬੀ.ਮਸ਼ੀਨਾਂ ਦਾ ਇੰਤਜ਼ਾਮ ਕਰ ਲਿਆ ਜਾਵੇ ਤਾਂ ਜੋ ਲੋੜ ਪੈਣ ’ਤੇ ਇਨਾਂ ਦੀ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਵੱਧਣ ’ਤੇ ਪੈਦਾ ਹੋਣ ਵਾਲੀ ਸਥਿਤੀ ਨਾਲ ਨਿਪਟਣ ਲਈ ਵੱਡੀ ਮਾਰਤਾ ਵਿੱਚ ਰੇਤ ਦੇ ਬੋਰਿਆਂ ਦਾ ਪ੍ਰਬੰਧ ਵੀ ਪਹਿਲਾਂ ਹੀ ਕਰ ਕੇ ਰੱਖਣਾ ਚਾਹੀਦਾ ਹੈ। ਉਨ੍ਹਾਂ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਭਾਰੀ ਵਰਖਾ ਅਤੇ ਹੜ੍ਹਾਂ ਕਾਰਨ ਜੋ ਮੁੜ ਵਸੇਬਾ ਕੇਂਦਰ ਪ੍ਰਭਾਵਿਤ ਹੋਏ ਸਨ ਉਨਾਂ ਦੀ ਸਾਂਝੇ ਤੌਰ ’ਤੇ ਪਹਿਚਾਣ ਕਰ ਲਈ ਜਾਵੇ।

ਇਸ ਮੌਕੇ ਤੇ ਤਹਿਸੀਲਦਾਰ ਤਪਨ ਭਨੌਟ ਅਤੇ ਹੋਰ ਵੀ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION