32.1 C
Delhi
Wednesday, May 22, 2024
spot_img
spot_img

ਜਲੰਧਰ ਦੇ ਡੀ.ਸੀ. ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਏ.ਡੀ.ਸੀ. ਕੁਲਵੰਤ ਸਿੰਘ ਨੂੰ ਨਿੱਘੀ ਵਿਦਾਇਗੀ, ਫਿਰੋਜ਼ਪੁਰ ਦੇ ਡੀ.ਸੀ. ਵਜੋਂ ਹੋਇਆ ਤਬਾਦਲਾ

ਜਲੰਧਰ, 04 ਫਰਵਰੀ, 2020 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਕੁਲਵੰਤ ਸਿੰਘ ਜਿਨਾਂ ਨੂੰ ਹਾਲ ਹੀ ਵਿੱਚ ਪੰਜਾਬ ਸਰਕਾਰ ਵਲੋਂ ਪਦ ਉਨਤ ਕਰਦਿਆਂ ਬਤੌਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਤਾਇਨਾਤ ਕੀਤਾ ਗਿਆ ਹੈ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।

ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਦੁਆਰਾ ਜ਼ਿਲ੍ਹੇ ਵਿੱਚ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਸ਼ਲਾਘਾ ਕੀਤੀ ਗਈ।

ਉਨ੍ਹਾਂ ਕਿਹਾ ਕਿ ਸ੍ਰੀ ਕੁਲਵੰਤ ਸਿੰਘ ਵਲੋਂ ਜਿਥੇ ਜ਼ਿਲ੍ਹੇ ਵਿੱਚ ਚੋਣਾਂ ਨੂੰ ਸੁਚਾਰੂ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ ਉਥੇ ਹੀ ਉਨਾਂ ਵਲੋਂ ਲੋਕ ਭਲਾਈ ਸਕੀਮਾਂ ਜਿਵੇਂ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜਗਾਰ ਗਾਰੰਟੀ ਐਕਟ, ਘਰ-ਘਰ ਰੋਜ਼ਗਾਰ ਸਕੀਮ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਤੇ ਹੋਰ ਸਕੀਮਾਂ ਨੂੰ ਸਫ਼ਲਤਾ ਪੂਰਵਕ ਲਾਗੂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਵਿੱਚ ਦਿਹਾਤੀ ਖੇਤਰਾਂ ਦੇ ਵਿਕਾਸ ਨੂੰ ਵੀ ਵੱਡਾ ਹੁਲਾਰਾ ਦਿੱਤਾ ਗਿਆ ਹੈ। ਸ੍ਰੀ ਸ਼ਰਮਾ ਨੇ ਆਸ ਜਤਾਈ ਕਿ ਸਾਲ 2012 ਬੈਚ ਦੇ ਇਸ ਆਈ.ਏ.ਐਸ.ਅਧਿਕਾਰੀ ਵਲੋਂ ਬਤੌਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਲੋਕ ਸੇਵਾ ਕਰਦਿਆਂ ਕਾਮਯਾਬੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੋਹਿਆ ਜਾਵੇਗਾ।

ਇਸੇ ਤਰ੍ਹਾਂ ਵਧੀਕ ਡਿਪਟੀ ਕਮਿਸ਼ਨਰ ਸ੍ਰ.ਕੁਲਵੰਤ ਸਿੰਘ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਯੋਗ ਅਗਵਾਈ ਵਿੱਚ ਆਪਣੀ ਡਿਊਟੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਭਾਵੁਕ ਹੁੰਦਿਆਂ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਬਤੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੇਵਾ ਕਰਦਿਆਂ ਉਨਾਂ ਨਾਲ ਕਈ ਯਾਦਗਾਰ ਪਲ ਜੁੜ ਗਏ ਹਨ ਜਿਨਾਂ ਨੂੰ ਉਹ ਹਮੇਸ਼ਾਂ ਯਾਦ ਰੱਖਣਗੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਦਿੱਤੀ ਗਈ ਵੱਡਮੁੱਲੀ ਅਗਵਾਈ ਅਤੇ ਸਟਾਫ਼ ਦੇ ਸਹਿਯੋਗ ਸਦਕਾ ਹੀ ਉਹ ਲੋਕਾਂ ਦੀ ਸੇਵਾ ਕਰਨ ਵਿੱਚ ਸਫ਼ਲ ਹੋ ਸਕੇ ਹਨ।

ਉਨ੍ਹਾਂ ਕਿਹਾ ਕਿ ‘‘ ਮੇਰਾ ਮਨ ਅਣਗਿਣਤ ਯਾਦਾਂ ਨਾਲ ਭਰ ਗਿਆ ਹੈ ਜਿਨਾਂ ਨੂੰ ਮੈਂ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦਾ ਪਰ ਇਹ ਮੇਰੇ ਮਨ ਅੰਦਰ ਹਮੇਸ਼ਾਂ ਤਾਜ਼ਾ ਰਹਿਣਗੀਆਂ ਜੋ ਮੇਰੇ ਲਈ ਪ੍ਰੇਰਣਾ ਸਰੋਤ ਹੋਣਗੀਆਂ।’’

ਇਸ ਮੌਕੇ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਬੀਰ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਵਲੋਂ ਸ੍ਰੀ ਕੁਲਵੰਤ ਸਿੰਘ ਦਾ ਸਨਮਾਨ ਕਰਦਿਆਂ ਉਨਾਂ ਨੂੰ ਖੁਸ਼ਹਾਲ ਅਤੇ ਸਿਹਤਮੰਦ ਜਿੰਦਗੀ ਦੀ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION