24.1 C
Delhi
Thursday, April 25, 2024
spot_img
spot_img

ਜਲੰਧਰ ਦੇ ਡੀ.ਸੀ ਨੇ ਲਿਆ ਅਜ਼ਾਦੀ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ

ਜਲੰਧਰ, 14 ਅਗਸਤ, 2019 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਸੁਤੰਤਰਤਾ ਦਿਵਸ ਸਬੰਧੀ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਰਾਜ ਪੱਧਰੀ ਸੁਤੰਤਰਤਾ ਦਿਵਸ ਸਬੰਧੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਫੁੱਲ ਡਰੈਸ ਰਿਹਰਸਲ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਹਾੜੀ ਨੂੰ ਦੇਸ਼ ਭਗਤੀ ਅਤੇ ਸਭਿਆਚਾਰਕ ਰੰਗ ਵਿੱਚ ਮਨਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਖਆਂ ਹਨ।

ਸ੍ਰੀ ਸ਼ਰਮਾ ਨੇ ਦੱਸਿਆ ਕਿ ਵੱਖ ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਇਸ ਵਾਰ ਫਿਰ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਆਜ਼ਾਦੀ ਦਿਹਾੜਾ ਮਨਾਉਣ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਰਾਣੀ ਰਵਾਇਤ ਨੂੰ ਕਾਇਮ ਰੱਖਦਿਆਂ ਪੰਜਾਬ ਸਰਕਾਰ ਦੀਆਂ ਅਹਿਮ ਭਲਾਈ ਸਕੀਮਾਂ ਸਬੰਧੀ ਝਾਕੀਆਂ ਕੱਢਣ ਦਾ ਵੀ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ, ਸਮਾਰਟ ਪਿੰਡ, ਘਰ-ਘਰ ਰੋਜ਼ਗਾਰ, ਹਰਿਆਲੀ, ਡੈਪੋ ਅਤੇ ਬਡੀ ਮੁਹਿੰਮ, ਪਾਣੀ ਬਚਾਉ-ਪੈਸਾ ਕਮਾਉ, ਸਮਾਰਟ ਸਿਟੀ, ਪੜ੍ਹੋ ਪੰਜਾਬ-ਪੜਾਓ ਪੰਜਾਬ, ਕਿਸਾਨ ਭਲਾਈ ਅਤੇ ਬੇਟੀ ਬਚਾਓ, ਬੇਟੀ ਪੜਾਓ ਸਬੰਧੀ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਵੀ ਆਜਾਦੀ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਨੂੰ ਜ਼ਿਲ੍ਹੇ ਵਿੱਚ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਮਨਾ ਕੇ ਜ਼ਿਲ੍ਹੇ ਦੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਲਵੋਂ ਪੇਸ਼ ਕੀਤਾ ਜਾਣ ਵਾਲਾ ਸਭਿਆਚਾਰਕ ਪ੍ਰੋਗਰਾਮ ਦੇਸ਼ ਦੇ ਅਮੀਰ ਸਭਿਆਚਾਰਕ ਵਿਰਸੇ ਤੇ ਦੇਸ਼ ਭਗਤੀ ’ਤੇ ਅਧਾਰਿਤ ਹੋਵੇਗਾ ਅਤੇ ਦੇਸ਼ ਦੀ ਅਨੇਕਤਾ ਤੇ ਏਕਤਾ ਵੱਲ ਵੀ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ ਜੋ ਕਿ ਸਾਡੇ ਦੇਸ਼ ਦਾ ਅਧਾਰ ਹੈ।

ਇਸ ਮੌਕੇ ਪ੍ਰਬੰਧਕੀ ਕਮੇਟੀਆਂ ਵਲੋਂ ਰਾਜ ਪੱਧਰੀ ਸੁਤੰਤਰਤਾ ਦਿਵਸ ਸਬੰਧੀ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੈਫ.ਕਰਨਲ (ਰਿਟਾ.) ਮਨਮੋਹਨ ਸਿੰਘ ਦੀ ਸਖ਼ਤ ਮਿਹਨਤ ਨਾਲ ਤਿਆਰ ਕੀਤੇ ਗਏ ਮਾਰਚ ਪਾਸਟ ਦੀ ਅਗਵਾਈ ਸਹਾਇਕ ਕਮਿਸ਼ਨਰ ਪੁਲਿਸ ਸ੍ਰੀ ਗੁਰਸੇਰ ਸਿੰਘ ਵਲੋਂ ਕੀਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਦਿਅਕ ਸੰਸਥਾਵਾਂ ਵਲੋਂ ਪੇਸ਼ ਕੀਤੇ ਜਾ ਰਹੇ ਸਭਿਆਚਾਰਕ ਪ੍ਰੋਗਰਾਮ ਲਈ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਜਸਬੀਰ ਸਿੰਘ, ਸਮਾਰਟ ਸਿਟੀ ਦੇ ਸੀ.ਈ.ਓ. ਸ੍ਰੀ ਜਤਿੰਦਰ ਜ਼ੋਰਵਾਲ, ਡਿਪਟੀ ਕਮਿਸ਼ਨਰ ਪੁਲਿਸ ਪਰਮਬੀਰ ਸਿੰਘ ਪਰਮਾਰ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਸਚਿਨ ਗੁਪਤਾ ਤੇ ਗੁਰਮੇਲ ਸਿੰਘ, ਉਪ ਮੰਡਲ ਮੈਜਿਸਟਰੇਟ ਪਰਮਵੀਰ ਸਿੰਘ, ਸੰਜੀਵ ਸ਼ਰਮਾ, ਸਹਾਇਕ ਕਮਿਸ਼ਨਰ ਸ਼ਾਇਰੀ ਮਲਹੋਤਰਾ, ਜ਼ਿਲ੍ਹਾ ਮੰਡੀ ਅਫ਼ਸਰ ਵਰਿੰਦਰ ਖੇੜਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਪ੍ਰੀਤ ਕੌਰ ਅਤੇ ਅਨਿਲ ਅਵਸਥੀ ਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION