30.1 C
Delhi
Thursday, March 28, 2024
spot_img
spot_img

ਜਲੰਧਰ ਦੇ ਡੀ.ਸੀ., ਪੁਲਿਸ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ‘ਮਿਸ਼ਨ ਫ਼ਤਹਿ’ ਨੂੰ ਸਫ਼ਲ ਬਣਾਉਣ ਦਾ ਸੱਦਾ

ਜਲੰਧਰ, 02 ਜੂਨ, 2020 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਸ੍ਰੀ ਨਵਜੋਤ ਸਿੰਘ ਮਾਹਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚੋਂ ਕੋਵਿਡ-19 ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਦੇਣ ਦਾ ਸੱਦਾ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਜਿਨ੍ਹਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਾਰੀ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਸ ਦਾ ਮੁੱਢਲਾ ਮੰਤਵ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਵੱਧ ਤੋਂ ਵੱਧ ਜਾਣੂੰ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਅਤੇ ਸੂਬਾ ਸਰਕਾਰ ਵਿੱਚ ਬਿਹਤਰ ਤਾਲਮੇਲ ਬਣਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਚੌਕਸ ਅਤੇ ਸੁਰੱਖਿਅਤ ਰਹਿਣ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਿਸ਼ਨ ਫਤਿਹ ਕੋਵਿਡ-19 ਖਿਲਾਫ਼ ਜੰਗ ਨੂੰ ਅੱਗੇ ਵਧਾਉਂਦਿਆਂ ਇਸ ਨੂੰ ਇਕ ਜਨ ਲਹਿਰ ਵਿੱਚ ਤਬਦੀਲ ਕਰੇਗਾ।

ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਮੁਹਿੰਮ ਦੌਰਾਨ ਵਾਇਰਸ ਦੇ ਖ਼ਤਰੇ ਨੂੰ ਪਹਿਚਾਣਨ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ ਜੋ ਲੋਕਾਂ ਦੀ ਲਈ ਲਗਾਤਾਰ ਵੱਡਾ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਦਾਹਰਣਾਂ ਦੇ ਕੇ ਉਤਸ਼ਾਹਿਤ ਕਰਨ ਤੋਂ ਇਲਾਵਾ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਉਨ੍ਹਾਂ ਦੇ ਧਿਆਨ ਵਿੱਚ ਆਉਣ ਵਾਲੀਆਂ ਉਲੰਘਣਾਵਾਂ ਬਾਰੇ ਦੱਸਿਆ ਜਾਵੇਗਾ।

ਉਨ੍ਹਾਂ ਕਿਹਾ ਕਿ ‘ਮਿਸ਼ਨ ਫਤਿਹ’ ਪੰਜਾਬੀਆਂ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੈ ਜਿਸ ਨੇ ਹਰ ਤਰ੍ਹਾਂ ਦੀਆਂ ਔਖੀਆਂ ਘੜੀਆਂ ਨੂੰ ਜਿੱਤ ਵਿੱਚ ਬਦਲ ਸਕਦਾ ਹੈ।

ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਦੱਸਿਆ ਕਿ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਨਤੀਜਾ ਦਾਇਕ ਬਣਾਉਣ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਮਾਸਕ ਪਹਿਨਣ, ਹੱਥ ਧੋਣ, ਸਮਾਜਿਕ ਦੂਰੀ ਬਰਕਰਾਰ ਰੱਖਣ, ਬਜ਼ੁਰਗਾਂ ਦਾ ਧਿਆਨ ਰੱਖਣ, ਬਾਹਰੀ ਲੋਕਾਂ ਦਾ ਉਨਾਂ ਦੇ ਖੇਤਰ ਵਿੱਚ ਆਉਣ ’ਤੇ ਚੌਕਸ ਰਹਿਣ, ਕੋਵਿਡ ਪ੍ਰਭਾਵਿਤ ਮਰੀਜ਼ ਦਾ ਪਤਾ ਲਗਾਉਣ ਲਈ ਕੋਵਾ ਐਪ ਦੀ ਵਰਤੋਂ ਕਰਨ ਅਤੇ ਉਸ ਤੋਂ ਸੁਰੱਖਿਅਤ ਦੂਰੀ ਬਣਾ ਕੇ ਰੱਖਣ ਸਬੰਧੀ ਜਾਗਰੂਕਤਾ ਫੈਲਾਉਣ ਲਈ ਵਿਆਪਕ ਯੋਜਨਾ ਬਣਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਹੋਰ ਧਿਆਨ ਦੇਣ ਯੋਗ ਜਿਵੇਂ ਹੋਮ ਕੁਆਰੰਟੀਨ ਦੀ ਮਹੱਤਤਾ, ਫਲੂ ਦੇ ਲੱਛਣ ਦਿਸਣ ਤੋਂ ਬਾਅਦ ਕੀਤੇ ਜਾਣ ਵਾਲੇ ਕੰਮਾਂ, ਲਾਕਡਾਊਨ 5.0 ਦੀਆਂ ਪਾਬੰਦੀਆਂ ਅਤੇ ਉਲੰਘਣਾ ਕਰਨ ’ਤੇ ਜੁਰਮਾਨੇ, ਇਕੱਠੇ ਹੋ ਕੇ ਮਹਾਂਮਾਰੀ ਖਿਲਾਫ਼ ਜੰਗ ਲੜਨ ਸਬੰਧੀ ਵੀ ਜਾਗਰੂਕਤਾ ਪੈਦਾ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਵਿਭਾਗਾਂ ਨੂੰ ਇਕੱਤਰ ਹੋ ਕੇ ਸੂਬੇ ਵਿੱਚ ਸਾਜ਼ਗਾਰ ਮਾਹੌਲ ਬਣਾਉਣ ਲਈ ਕੰਮ ਕਰਨ ਦੇ ਨਾਲ ਮਿਸ਼ਨ ਫਤਿਹ ਨੂੰ ਸਫ਼ਲ ਬਣਾਉਣ ਲਈ ਲੋਕਾਂ ਨੂੰ ਅਗੇ ਲਿਆਉਣਾ ਚਾਹੀਦਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡੀ.ਐਸ.ਪੀ.ਸਰਬਜਜੀਤ ਰਾਏ, ਸਿਵਲ ਸਰਜਨ ਡਾ.ਗੁਰਿੰਦਰ ਚਾਵਲਾ, ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION