40.6 C
Delhi
Tuesday, May 7, 2024
spot_img
spot_img

ਜਲੰਧਰ ਦੇ ਡੀ.ਸੀ., ਪੁਲਿਸ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਕਰੋਨਾ ਵਾਇਰਸ ਦੀ ਰੋਕਥਾਮ ਸੰਬੰਧੀ ਹਦਾਇਤਾਂ ਸਖਤੀ ਨਾਲ ਲਾਗੂ ਕਰਨ ਦੇ ਹੁਕਮ

ਜਲੰਧਰ, 18 ਮਾਰਚ, 2020 –

ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਕਮਿਸ਼ਨਰ ਪੁਲਿਸ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਨੇ ਅੱਜ ਉਪ ਮੰਡਲ ਮੈਜਿਸਟਰੇਟਾਂ ਅਤੇ ਸਹਾਇਕ ਪੁਲਿਸ ਕਮਿਸ਼ਨਰਾਂ/ਡਿਪਟੀ ਪੁਲਿਸ ਕਪਤਾਨਾਂ ਨੂੰ ਹਦਾਇਤ ਕੀਤੀ ਹੈ ਕਿ ਕਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਸੂਬਾ ਸਰਕਾਰ ਵਲੋਂ ਜਾਰੀ ਕੀਤੇ ਨਿਰਦੇਸ਼ਾਂÎ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

ਅੱਜ ਇੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨ ਨੇ ਕਿਹਾ ਕਿ ਉਹ ਪੁਲਿਸ ਅਤੇ ਸਿਵਲ ਵਿਭਾਗ ਦੀ ਸਾਂਝੀਆਂ ਟੀਮਾਂ ਵਲੋਂ ਸਬ ਡਿਵੀਜਨਾਂ ਵਿੱਚ ਵਿਦਿਅਕ ਸੰਸਥਾਵਾਂ, ਵਪਾਰਕ ਅਦਾਰਿਆਂ ਵਲੋਂ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵਿਸ਼ੇਸ ਮੁਹਿੰਮ ਚਲਾਈ ਜਾਵੇ।

ਉਨ੍ਹਾਂ ਕਿਹਾ ਕਿ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਡਿਪਟੀ ਪੁਲਿਸ ਕਪਤਾਨ ਆਪਣੇ ਅਧੀਨ ਖੇਤਰ ਦੀ 24 ਘੰਟਿਆਂ ਦੀ ਵਿਸਤ੍ਰਿਤ ਰਿਪੋਰਟ ਜਮ੍ਹਾਂ ਕਰਵਾਉਣ।

ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨ ਨੇ ਕਿਹਾ ਕਿ ਕੋਰੋਨਾ ਵਾਇਰਸ ਜੋ ਕਿ ਬਹੁਤ ਤੇਜੀ ਨਾਲ ਫੈਲਦਾ ਹੈ, ਦੀ ਰੋਕਥਾਮ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣੇ ਬਹੁਤ ਅਹਿਮ ਹਨ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਅਫਵਾਹ ਫੈਲਾਉਣ ਵਾਲੇ ਅਨਸਰਾਂ ਵਿਰੁੱਧ ਵੀ ਸਖਤੀ ਨਾਲ ਪੇਸ਼ ਆਇਆ ਜਾਵੇ।

ਇਸੇ ਦੌਰਾਨ , ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਦੀ ਸੁਵਿਧਾ 24 ਘੰਟਿਆਂ ਲਈ ਕੋਰੋਨਾ ਵਾਇਰਸ ਹੈਲਪਲਾਈਨ ਨੰਬਰ 0181-2224848 ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰਹਿਣ ਲਈ ਸਮਾਜਿਕ ਇਕੱਠ ਨਾ ਕੀਤੇ ਜਾਣ ਅਤੇ ਇਕ ਥਾਂ ’ਤੇ 50 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਾ ਹੋਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਧਾਰਮਿਕ ਅਸਥਾਨਾਂ ਉੱਪਰ ਇਕੱਠ ਰੋਕਣ ਲਈ ਉਚੇਚੇ ਪ੍ਰਬੰਧ ਕੀਤੇ ਜਾਣ ਤੇ ਲੋਕਾਂ ਨੂੰ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਅਤੇ ਸ਼੍ਰੀ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਸ਼੍ਰੀ ਅਰੁਣ ਸੈਣੀ, ਉਪ ਮੰਡਲ ਮੈਜਿਸਟਰੇਟ ਸ਼੍ਰੀ ਅਮਿਤ ਕੁਮਾਰ, ਸ਼੍ਰੀ ਰਾਹੁਲ ਸਿੰਧੂ, ਸ਼੍ਰੀ ਸੰਜੀਵ ਸ਼ਰਮਾ ਅਤੇ ਸ਼੍ਰੀ ਵਿਨੀਤ ਵਸ਼ਿਸ਼ਟ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸ਼੍ਰੀ ਸੰਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ. ਸੁਡਰਵਿਜੀ, ਸ਼੍ਰੀ ਪੀ.ਐਸ ਭੰਡਾਲ ਅਤੇ ਸ਼੍ਰ੍ਰੀ ਗੁਰਮੀਤ ਸਿੰਘ, ਪੁਲਿਸ ਕਪਤਾਨ ਸ਼੍ਰੀ ਆਰ.ਪੀ.ਐਸ ਸੰਧੂ ਅਤੇ ਸ਼੍ਰੀ ਐਸ ਐਸ ਬਾਹੀਆ, ਸਿਵਲ ਸਰਜਨ ਗੁਰਿੰਦਰ ਚਾਵਲਾ, ਮੈਡੀਕਲ ਸੁਪਰਡੈਂਟ ਡਾ. ਮਨਦੀਪ ਕੌਰ, ਸਹਾਇਕ ਸਿਵਲ ਸਰਜਨ ਡਾ. ਗੁਰਮੀਤ ਕੌਰ ਦੁੱਗਲ, ਜਿਲ੍ਹਾ ਡੈਂਟਲ ਸਿਹਤ ਅਫਸਰ ਡਾ. ਸਤਿੰਦਰ ਪਵਾਰ, ਡਾ. ਚੰਨਜੀਵ ਸਿੰਘ, ਐਸ.ਐਮ.ਓ ਡਾ. ਕਸ਼ਮੀਰੀ ਲਾਲ, ਡਾ. ਕੁਲਵਿੰਦਰ ਕੌਰ, ਡਾ. ਸ਼ੋਬਨਾ ਬੰਸਲ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION