ਜਲੰਧਰ 21 ਅਗਸਤ 2019:
ਜ਼ਿਲ੍ਹਾ ਮੈਜਿਸਟਰੇਟ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਦੇਸ਼ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਵਿਅਕਤੀ ਭਾਰਤੀ ਮਿਲਟਰੀ, ਪੁਲਿਸ ਅਧਿਕਾਰੀਆਂ ਨੂੰ ਛੱਡ ਕੇ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਇਲਾਕੇ ਅੰਦਰ ਪੁਲਿਸ, ਆਰਮੀ, ਸੀ.ਆਰ.ਪੀ.ਐਫ. ਅਤੇ ਬੀ.ਐਸ.ਐਫ. ਆਦਿ ਫੋਰਸਾਂ ਦੀਆਂ ਵਰਦੀਆਂ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੇ ਵਹੀਕਲ/ਮੋਟਰ ਸਾਈਕਲਾਂ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ 10.10.2019 ਤੱਕ ਲਾਗੂ ਰਹਿਣਗੇ।