29 C
Delhi
Saturday, April 20, 2024
spot_img
spot_img

ਜਲੰਧਰ ਦੇ ਡੀ.ਸੀ. ਵੱਲੋਂ ਅੰਗਦਾਨ ਕਰਨ ਲਈ ਪ੍ਰੇਰਿਤ ਕਰਨ ਵਾਲੇ ਆਦਿਤ ਮਿੱਤਲ ਅਤੇ ਅਯਾਨ ਮਿੱਤਲ ਦਾ ਸਨਮਾਨ

ਜਲੰਧਰ, 13 ਅਗਸਤ 2019:

ਅੰਤਰਰਾਸ਼ਟਰੀ ਅੰਗਦਾਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਤੇ ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੰਗਦਾਨ ਕਰਨ ਲਈ ਜ਼ਿਲ੍ਹੇ ਵਿੱਚ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸ਼ਾਨਦਾਰ ਕਾਰਜ ਕਰਨ ਵਾਲੇ ਨੌਜਵਾਨਾਂ ਦਾ ਸਨਮਾਨ ਕੀਤਾ ਗਿਆ।

ਦਸਵੀਂ ਕਲਾਸ ਦੇ ਵਿਦਿਆਰਥੀ ਅਦਿੱਤ ਮਿੱਤਲ ਜੋ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚੇਅਰਮੈਨ ਸ੍ਰੀ ਰਮੇਸ਼ ਮਿੱਤਲ ਦੇ ਪੋਤੇ ਅਤੇ ਡਾਇਰੈਕਟਰ ਲਵਲੀ ਗਰੁੱਪ ਸ੍ਰੀ ਅਮਿਤ ਮਿੱਤਲ ਦੇ ਸਪੁੱਤਰ ਹਨ ਨੂੰ ਪ੍ਰਸ਼ੰਸ਼ਾ ਪੱਤਰ ਭੇਟ ਕਰਦਿਆਂ ਅਦਿੱਤ ਅਤੇ ਉਸ ਦੇ ਭਰਾ ਅਯਾਨ ਮਿੱਤਲ ਵਲੋਂ ਲੋਕਾਂ ਨੂੰ ਅੰਗਦਾਨ ਕਰਨ ਲਈ ਪ੍ਰੇਰਿਤ ਕਰਨ ਲਈ ਕੀਤੇ ਜਾ ਰਹੇ ਨੇਕ ਕਾਰਜ ਦੀ ਸ਼ਲਾਘਾ ਕੀਤੀ ਗਈ।

ਸ੍ਰੀ ਸ਼ਰਮਾ ਨੇ ਦੱਸਿਆ ਕਿ ਦੋਵਾਂ ਭਰਾਵਾਂ ਵਲੋਂ ਛੋਟੀ ਉਮਰ ਦੌਰਾਨ ਹੀ ਮਨੁੱਖਤਾ ਦੀ ਬੜੇ ਉਤਸ਼ਾਹ ਤੇ ਜ਼ੋਸ ਨਾਲ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਨੌਜਵਾਨ ਇਸ ਪਵਿੱਤਰ ਕਾਰਜ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ ਲਈ ਹੋਰਨਾਂ ਵਾਸਤੇ ਪ੍ਰੇਰਣਾ ਸਰੋਤ ਬਣਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਇਸ ਮੌਕੇ ਇਨਾਂ ਨੌਜਵਾਨਾਂ ਨੂੰ ਸਮਾਜ ਸੇਵਾ ਦੇ ਇਸ ਮਹਾਨ ਕਾਰਜ ਲਈ ਸ਼ੁਭ ਇਛਾਵਾਂ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਗਏ ਇਸ ਵਿਸ਼ੇਸ਼ ਕਾਰਜ ਵਿੱਚ ਪੂਰਾ ਸਹਿਯੋਗ ਤੇ ਮਦਦ ਪ੍ਰਦਾਨ ਕਰੇਗਾ।

ਸ੍ਰੀ ਸ਼ਰਮਾ ਨੇ ਕਿਹਾ ਕਿ ਉਨਾ ਵਲੋਂ ਪਹਿਲਾਂ ਹੀ ਸਿੱਖਿਆ ਵਿਭਾਗ ਨੂੰ ਅੰਗਦਾਨ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਣਕਾਰੀ ਪ੍ਰਦਾਨ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਲਈ ਕਿਹਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਜਿੰਦਾ ਅਤੇ ਮ੍ਰਿਤਕ ਵਿਅਕਤੀਆਂ ਦੇ ਅੰਗ ਅਤੇ ਟਿਸ਼ੂ ਨੂੰ ਦੂਸਰੇ ਵਿਅਕਤੀਆਂ ਵਿੱਚ ਤਬਦੀਲ ਕਰਨ ਕੀਤਾ ਜਾ ਸਕਦਾ ਹੈ ਬਾਰੇ ਦੱਸਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੱਥ ਤੋਂ ਅਸੀਂ ਭਲੀਭਾਂਤ ਜਾਣੂੰ ਹਾਂ ਕਿ ਅੰਗਦਾਨ ਅਤੇ ਟੀਸ਼ੂ ਮ੍ਰਿਤਕ ਵਿਅਕਤੀਆਂ ਵਲੋਂ ਹੀ ਦਾਨ ਕੀਤੇ ਜਾਂਦੇ ਹਨ ਪਰ ਕੁਝ ਅੰਗ ਅਤੇ ਟੀਸ਼ੂ ਜਿਊਂਦੇ ਵਿਅਕਤੀ ਵਲੋਂ ਵੀ ਦਾਨ ਕੀਤੇ ਜਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਮਾਹਿਰਾਂ ਅਨੁਸਾਰ ਅੰਗਦਾਨ ਨਾਲ 50 ਪ੍ਰਤੀਸ਼ਤ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਰ ਉਮਰ ਦਾ ਵਿਅਕਤੀ ਗੁਰਦੇ, ਦਿਲ, ਜਿਗਰ, ਪੈਨਕਰੀਆਜ਼, ਲੰਗਜ਼, ਚਮੜੀ, ਕੋਰਨੀਆ, ਹੱਡੀਆਂ, ਆਂਦਰਾਂ, ਬੋਨ ਮੈਰੋ ਅਤੇ ਹੋਰ ਅੰਗ ਦਾਨ ਕਰ ਸਕਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਜਿਨਾਂ ਦੇ ਨਾਲ ਸ੍ਰੀ ਰਮੇਸ਼ ਮਿੱਤਲ ਅਤੇ ਅਮਿਤ ਮਿੱਤਲ ਵੀ ਮੌਜੂਦ ਸਨ ਵਲੋਂ ਅੰਗਦਾਨ ਕਰਨ ਸਬੰਧੀ ਕਿਤਾਬਚਾ ਵੀ ਜਾਰੀ ਕੀਤਾ ਗਿਆ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਪਰਮਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION