22.1 C
Delhi
Friday, March 29, 2024
spot_img
spot_img

ਜਲੰਧਰ ਦੇ ਡੀ.ਸੀ. ਵੱਲੋਂ ਗੁਲਾਬ ਦੇਵੀ ਹਸਪਤਾਲ ਵਿਖੇ 30 ਬੈਡਾਂ ਵਾਲੀ ਕੋਵਿਡ ਸਹੂਲਤ ਦਾ ਉਦਘਾਟਨ

ਜਲੰਧਰ, 05 ਅਗਸਤ, 2020 –

ਜ਼ਿਲ੍ਹੇ ਵਿੱਚ ਕੋਵਿਡ ਦੀਆਂ ਤਿਆਰੀਆਂ ਵੱਲ ਇਕ ਹੋਰ ਕਦਮ ਪੁੱਟਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਨੋਵਲ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਚੰਗੀ ਤਰ੍ਹਾਂ ਦੇਖਭਾਲ ਨੂੰ ਅਤੇ ਇਲਾਜ ਨੂੰ ਯਕੀਨੀ ਬਣਾਉਂਦਿਆਂ 30 ਬੈਡਾਂ ਵਾਲੀ ਕੋਵਿਡ ਸਹੂਲਤ ਦਾ ਉਦਘਾਟਨ ਕੀਤਾ ਗਿਆ।

ਮਾਨ ਮੈਡੀਸਿਟੀ, ਜੋਸ਼ੀ ਹਸਪਤਾਲ, ਗੁਲਾਬਦੇਵੀ ਹਸਪਤਾਲ ਅਤੇ ਨਿਊ ਰੂਬੀ ਹਸਪਤਾਲ ਜਿਨ੍ਹਾਂ ਵਲੋਂ ਗੁਲਾਬਦੇਵੀ ਹਸਪਤਾਲ ਵਿਖੇ ਕੋਵਿਡ ਦੇ ਲੈਵਲ-2 ਲਈ 22 ਅਤੇ ਲੈਵਲ-3 ਲਈ ਅੱਠ ਬੈਡਾਂ ’ਤੇ ਚਾਰ ਵੈਂਟੀਲੇਟਰਾਂ ਨਾਲ ਕੋਵਿਡ ਦੇ ਮਰੀਜਾਂ ਦਾ ਇਲਾਜ ਕਰਨ ਦੀ ਸ਼ੁਰੂਆਤ ਕੀਤੀ ਹੈ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪਹਿਲ ਕਦਮੀ ਕੋਰੋਨਾ ਵਾਇਰਸ ਖਿਲਾਫ਼ ਜੰਗ ਦੌਰਾਨ ਅਹਿਮ ਭੂਮਿਕਾ ਨਿਭਾਏਗੀ।

ਸ੍ਰੀ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਕਰਨ ਲਈ ਸ਼ੁਰੂ ਕੀਤੀ ਗਈ ਇਸ 30 ਬੈਡਾਂ ਵਾਲੀ ਸਹੂਲਤ ਲਈ ਇਨਾਂ ਦਾ ਰਿਣੀ ਰਹੇਗਾ ਅਤੇ ਇਸ ਨਾਲ ਕੋਵਿਡ ਦਾ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕੀਤਾ ਜਾ ਸਕੇਗਾ।

ਸ੍ਰੀ ਥੋਰੀ ਨੇ ਕਿਹਾ ਕਿ ਗੰਭੀਰ ਬਿਮਾਰੀਆਂ ਅਤੇ ਹੋਰ ਦੂਜੀਆਂ ਬਿਮਾਰੀਆਂ ਤੋਂ ਗ੍ਰਸਤ ਲੋਕਾਂ ਨੂੰ ਹਸਪਤਾਲਾਂ ਵਿੱਚ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਬੈਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ 24 ਘੰਟੇ ਬੈਡਾਂ ਦੀ ਉਪਲਬੱਧਤਾ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਸ੍ਰੀ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੈਡਾਂ ਅਤੇ ਵੈਂਟੀਲੇਟਰਾਂ ਦੀ ਉਪਲਬੱਧਤਾ ਸਬੰਧੀ ਜਾਣਕਾਰੀ ਵੈਬਸਾਈਟ www.Jalandhar.nic.in .’ਤੇ ਅਪਡੇਟ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀ ਹੈਲਪਲਾਈਨ ਨੰਬਰ 0181-2224417 ’ਤੇ ਵੀ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਬੈਡਾਂ ਅਤੇ ਵੈਂਟੀਲੇਟਰਾਂ ਦੀ ਉਪਲਬੱਧਤਾ ਬਾਰੇ ਜਾਣਕਾਰੀ ਹਾਸਿਲ ਕਰ ਸਕਦੇ ਹਨ।

ਸ੍ਰੀ ਥੋਰੀ ਨੇ ਕਿਹਾ ਕਿ ਹੋਰ ਜ਼ਿਆਦਾ ਪ੍ਰਾਈਵੇਟ ਹਸਪਤਾਲ ਕੋਵਿਡ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਕਰਨ ਲਈ ਅੱਗੇ ਆ ਰਹੇ ਹਨ ਅਤੇ ਜ਼ਿਲ੍ਹੇ ਵਿੱਚ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਵਾਧਾ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਸਰਕਾਰ ਵਲੋਂ ਨਿਰਧਾਰਿਤ ਕੀਤੇ ਗਏ ਵੱਧ ਤੋਂ ਵੱਧ ਰੇਟ ਹੀ ਵਸੂਲ ਸਕਦੇ ਹਨ। ਇਸ ਮੌਕੇ ਮੇਅਰ ਸ੍ਰੀ ਜਗਦੀਸ਼ ਰਾਜ ਰਾਜਾ ਅਤੇ ਹੋਰ ਵੀ ਹਾਜ਼ਰ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION