37.1 C
Delhi
Saturday, April 27, 2024
spot_img
spot_img

ਜਲੰਧਰ ਦੇ ਡੀ.ਸੀ. ਵੱਲੋਂ ਭਾਰਤ ਨੂੰ ਵਿਸ਼ਵ ਦਾ ਮੋਹਰੀ ਦੇਸ਼ ਬਣਾਉਣ ਦਾ ਸੱਦਾ

ਜਲੰਧਰ, 20 ਫਰਵਰੀ, 2020 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਦੇਸ਼ ਦੀ ਮੁੱਖ ਪਹਿਚਾਣ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹੋਏ ਮੁਲਕ ਨੂੰ ਵਿਸ਼ਵ ਦਾ ਸਭ ਤੋਂ ਸ਼ਕਤੀਸ਼ਾਲੀ ਤੇ ਖੁਸ਼ਹਾਲ ਰਾਸ਼ਟਰ ਬਣਾਇਆ ਜਾਵੇ।

ਵਿਰਸਾ ਵਿਹਾਰ ਜਲੰਧਰ ਵਿਖੇ ਭਾਰਤ ਸਰਕਾਰ ਦੇ ਆਊਟਰੀਚ ਬਿਊਰੋ ਵਲੋਂ ‘ਏਕ ਭਾਰਤ ਸ੍ਰੇਸ਼ਠ ਭਾਰਤ’ ਵਿਸ਼ੇ ’ਤੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਭਾਰਤ ਵਿੱਚ ਕਈ ਭਾਸ਼ਾਵਾਂ, ਧਰਮਾਂ,ਜਾਤਾਂ ਦੇ ਲੋਕ ਰਹਿੰਦੇ ਹਨ ਪਰ ਸਦੀਆਂ ਤੋਂ ਫਿਰਕੂ ਸਦਭਾਵਨਾ ਅਤੇ ਭਰਾਤਰੀ ਪਿਆਰ ਭਾਰਤ ਦਾ ਪਹਿਚਾਣ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸੇ ਭਾਵਨਾ ਨੂੰ ਸਾਡੇ ਸਭ ਵਲੋਂ ਅਤੇ ਖਾਸ ਕਰਕੇ ਨੌਜਵਾਨਾਂ ਵਲੋਂ ਮਜਬੂਤ ਬਣਾਉਣ ਲਈ ਵਡੇਰੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ।

ਡਿਪਟੀ ਕਮਿਸ਼ਨਰ ਨੇ ਨੌਜਵਾਨਾ ਨੂੰ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਾਡੇ ਸਭ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਆਪਣੇ ਨਿੱਜੀ ਹਿੱਤਾਂ ਤੋਂ ਉਪਰ ਉਠ ਕੇ ਦੇਸ਼ ਦੇ ਹਿੱਤਾਂ ਨੂੰ ਮਹੱਤਤਾ ਦਿੱਤੀ ਜਾਵੇ। ਉਨ੍ਹਾਂ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਦੇਸ਼ ਦੀ ਅਨੇਕਤਾ ਵਿੱਚ ਏਕਤਾ ਨੂੰ ਮਜਬੂਤ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਆਂਧਰਾ ਪ੍ਰਦੇਸ਼ ਦੇ ਵਿਦਿਆਰਥੀਆਂ ਜੋ ਕਿ ਇਸ ਪ੍ਰੋਗਰਾਮ ਵਿੱਚ ਭਾਗੀਦਾਰ ਹਨ ਨਾਲ ਭਾਵਨਾਤਮਿਕ ਤੌਰ ’ਤੇ ਜੁੜਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੋਵਾਂ ਸੂਬਿਆਂ ਦੇ ਵਾਸੀਆਂ ਵਿਚ ਕਾਫ਼ੀ ਸਮਾਨਤਾਵਾਂ ਹਨ। ਉਨ੍ਹਾਂ ਕਿਹਾ ਕਿ ਦੋਵਾਂ ਰਾਜਾਂ ਦੇ ਲੋਕ ਬਹੁਤ ਮਿਹਨਤੀ ਹਨ ਅਤੇ ਆਂਧਰਾ ਪ੍ਰਦੇਸ਼ ਦੀ ਧਰਤੀ ਵੀ ਪੰਜਾਬ ਵਾਂਗ ਹੀ ਉਪਜਾਊ ਹੈ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਫੀਡਲ ਪਬਲਿਸਿਟੀਅਫ਼ਸਰ ਰਾਜੇਸ਼ ਬਾਲੀ ਨੇ ਕਿਹਾ ਕਿ ਇਹ ਸਮਾਗਮ ਕਰਵਾਉਣ ਦਾ ਮੁੱਖ ਮੰਤਵ ਵੱਖ-ਵੱਖ ਰਾਜਾਂ ਅਤੇ ਕੇਂਦਰ ਸਾਸ਼ਤ ਪ੍ਰਦੇਸ਼ਾਂ ਵਿੱਚ ਰਾਸ਼ਟਰੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਰਾਹੀਂ ਲੋਕਾਂ ਨੂੰ ਦੂਸਰਿਆਂ ਦੇ ਸਭਿਆਚਾਰ ਅਤੇ ਪੁਰਾਤਨ ਪਰੰਪਰਾਵਾਂ ਨੂੰ ਸਮਝਣ ਵਿੱਚ ਮਦਦਗਾਰ ਸਾਬਿਤ ਹੋਵੇਗਾ।

ਇਸ ਮੌਕੇ ਆਂਧਰਾ ਪ੍ਰਦੇਸ਼ ਅਤੇ ਪੰਜਾਬ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸਭਿਆਚਾਰਕ ਵੰਨਗੀਆਂ ਨੂੰ ਵੀ ਪੇਸ਼ ਕੀਤਾ ਗਿਆ।

ਇਸ ਮੌਕੇ ਸਕੱਤਰ ਵਿਰਸਾ ਵਿਹਾਰ ਕੈਪਟਨ ਇੰਦਰਜੀਤ ਸਿੰਘ ਧਾਮੀ, ਸੀ.ਆਰ.ਪੀ.ਐਫ. ਅਤੇ ਬੀ.ਐਸ.ਐਫ. ਦੇ ਸੁਰੱਖਿਆ ਕਰਮੀਆਂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION