34 C
Delhi
Friday, April 19, 2024
spot_img
spot_img

ਜਲੰਧਰ ਦੇ ਡੀ.ਸੀ. ਵੱਲੋਂ ਵਿਦਿਅਕ ਸੰਸਥਾਵਾਂ ਨੂੰ ਚੇਤਾਵਨੀ: ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਦੇਣ ’ਤੇ ਹੋਵੇਗੀ ਸਖ਼ਤ ਕਾਰਵਾਈ

ਯੈੱਸ ਪੰਜਾਬ
ਜਲੰਧਰ, 20 ਅਕਤੂਬਰ, 2020 –
ਸੂਬਾ ਸਰਕਾਰ ਦੀ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਲਾਭ ਦੇਣ ਤੋਂ ਇਨਕਾਰ ਕਰਨ ਵਾਲੀਆਂ ਵਿੱਦਿਅਕ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਘਨਸ਼ਿਆਮ ਥੋਰੀ ਨੇ ਅੱਜ ਇਥੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨ ਦੀ ਸਮੀਖਿਆ ਕਰਨ ਲਈ ਵਿੱਦਿਅਕ ਸੰਸਥਾਵਾਂ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਹੱਕ ਹੈ, ਨਾ ਕਿ ਕਿਸੇ ਕਿਸਮ ਦਾ ਦਾਨ । ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਨੂੰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਮੰਤਵ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਾਪਤ ਕਰਨ ਲਈ ਸਹੂਲਤਾਂ ਦੇ ਕੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਾਲਜ ਇਸ ਸਕੀਮ ਨੂੰ ਹਲਕੇ ਢੰਗ ਨਾਲ ਨਾ ਲੈਣ ਕਿਉਂਕਿ ਇਹ ਐਸ.ਸੀ. ਕਮਿਊਟੀਨਿਟੀ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦਾ ਇਕ ਪ੍ਰਮੁੱਖ ਪ੍ਰੋਗਰਾਮ ਹੈ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਡਿਗਰੀ ਰੋਕਣਾ, ਖਾਲੀ ਚੈਕ ਲੈਣਾ ਸਮੇਤ ਵਿਦਿਆਰਥੀਆਂ ਵੱਲੋਂ ਚੁੱਕੇ ਸਮੁੱਚੇ ਮੁੱਦਿਆਂ ਦਾ ਨਿਪਟਾਰਾ ਕਰਨ ਲਈ ਇਕ ਐਸਡੀਐਮ, ਸਹਾਇਕ ਕਮਿਸ਼ਨਰ ਪੁਲਿਸ (ਏਸੀਪੀ), ਜ਼ਿਲ੍ਹਾ ਭਲਾਈ ਅਫ਼ਸਰ ਅਤੇ ਤਹਿਸੀਲ ਭਲਾਈ ਅਫ਼ਸਰ ਆਧਾਰਿਤ ਇੱਕ ਕਮੇਟੀ ਗਠਿਤ ਕਰਨ ਦਾ ਹੁਕਮ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕਮੇਟੀ ਆਪਣੀ ਰਿਪੋਰਟ ਉਨ੍ਹਾਂ ਨੂੰ ਸੌਂਪੇਗੀ, ਜਿਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਮੇਟੀ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਅਗਵਾਈ ਹੇਠ ਕੰਮ ਕਰੇਗੀ ਅਤੇ ਆਪਣੀ ਰਿਪੋਰਟ ਉਨ੍ਹਾਂ ਨੂੰ ਸੌਂਪੇਗੀ, ਜਿਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਥੋਰੀ ਨੇ ਦੱਸਿਆ ਕਿ ਅਗਲੇ ਮਹੀਨੇ ਯੋਜਨਾ ਤਹਿਤ ਰਜਿਸਟਰੇਸ਼ਨ ਕਰਵਾਉਣ ਲਈ ਆਨ ਲਾਈਨ ਪੋਰਟਲ ਸ਼ੁਰੂ ਹੋਣ ਦੀ ਆਸ ਹੈ ਅਤੇ ਵਿਦਿਆਰਥੀਆਂ ਨੂੰ ਇਸ ਯੋਜਨਾ ਦਾ ਲਾਭ ਮਿਲਣਾ ਯਕੀਨੀ ਬਣਾਉਣ ਲਈ ਸਾਰੇ ਯਤਨ ਕੀਤੇ ਜਾਣ।

ਉਨ੍ਹਾਂ ਵਿੱਦਿਅਕ ਅਦਾਰਿਆਂ ਨੂੰ ਸਪੱਸ਼ਟ ਤੌਰ ‘ਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਮੁੱਚੇ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਆਪਣੇ ਕੋਰਸਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਤੋਂ ਸੁਚਾਰੂ ਢੰਗ ਨਾਲ ਪੂਰਾ ਕਰਨ ਦੇ ਯੋਗ ਹੋਣਗੇ।

ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਤੋਂ ਭੱਜਣਾ ਨਹੀਂ ਚਾਹੀਦਾ । ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨਾਲ ਕਿਸੇ ਕਿਸਮ ਦਾ ਪੱਖਪਾਤ ਜਾਂ ਅਲਹਿਦਗੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਸੀਪੀ ਨਰੇਸ਼ ਡੋਗਰਾ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐਸਡੀਐਮ ਰਾਹੁਲ ਸਿੰਧੂ ਅਤੇ ਡਾ. ਜੈ ਇੰਦਰ ਸਿੰਘ ਮੌਜੂਦ ਸਨ।

Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION