30.6 C
Delhi
Friday, April 26, 2024
spot_img
spot_img

ਜਲੰਧਰ ਦੇ ਡੀ.ਸੀ. ਵੱਲੋਂ ਵਿਦਿਆਰਥੀਆਂ ਨੂੰ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਦਾ ਸੱਦਾ

ਜਲੰਧਰ, 20 ਦਸੰਬਰ 2019:

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਲੋਕਾਂ ਨੂੰ ਜ਼ਿਲ੍ਹੇ ਵਿੱਚ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕਰਨ ਲਈ ਅੱਗੇ ਆਉਣ।

ਟਰੂ ਸਕੋਪ ਨਿਊਜ ਵਲੋਂ ਨਗਰ ਨਿਗਮ ਜਲੰਧਰ ਦੀ ਸਹਾਇਤਾ ਨਾਲ ਕੈਂਬਰਿਜ ਇੰਟਰਨੈਸ਼ਨਲ ਸਕੂਲ ਛੋਟੀ ਬਾਰਾਂਦਰੀ ਜਲੰਧਰ ਵਿਖੇ ‘ ਪੌਲੀ ਐਂਡ 2020’ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸਿੰਗਲ ਯੂਜ ਪਲਾਸਟਿਕ ਨਾਲ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਸਿੰਗਲ ਯੂਜ ਪਲਾਸਟਿਕ ਨਾਲ ਸੀਵਰੇਜ ਜਾਮ ਹੋ ਜਾਂਦੇ ਹਨ, ਜਾਨਵਰਾਂ ਵਲੋਂ ਖਾਣ ਨਾਲ ਉਨਾਂ ’ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਭੂਮੀ ਅਤੇ ਪਾਣੀ ਪ੍ਰਦੂਸ਼ਿਤ ਹੁੰਦੇ ਹਨ ਜਿਸ ਦਾ ਮਨੁੱਖੀ ਸਿਹਤ ਅਤੇ ਵਾਤਾਵਰਣ ’ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਦੀ ਜਗ੍ਹਾਂ ’ਤੇ ਅਨੇਕਾਂ ਬਦਲਾਅ ਮੌਜੂਦ ਹਨ ਜਿਨਾਂ ਦੀ ਲੋਕਾਂ ਵਲੋਂ ਵਰਤੋਂ ਕਰਨੀ ਚਾਹੀਦੀ ਹੈ।

ਸ੍ਰੀ ਸ਼ਰਮਾ ਨੇ ਕਿਹਾ ਵਿਦਿਆਰਥੀਆਂ ਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਘਲਣਯੋਗ ਬੈਗ, ਕੁਦਰਤੀ ਫੈਬਰਿਕ ਅਤੇ ਮੁੜ ਬਣਾਏ ਗਏ ਪੇਪਰਾਂ ਨੂੰ ਵਰਤਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਮਾਜ ਪ੍ਰਤੀ ਅਪਣੀਆਂ ਜਿੰਮੇਵਾਰੀਆਂ ਨੂੰ ਸਮਝਦੇ ਹੋਏ ਇਕੋ ਫਰੈਂਡਲੀ ਚੀਜਾਂ ਨੂੰ ਵਰਤਣਾ ਚਾਹੀਦਾ ਹੈ।

ਇਸ ਮੌਕੇ ਵਧੀਕ ਕਮਿਸ਼ਨਰ ਨਗਰ ਨਿਗਮ ਬਬੀਤਾ ਕਲੇਰ ਵਿਦਿਆਰਥੀਆਂ ਨੂੰ ਕਿਹਾ ਕਿ ਜਿਥੇ ਵੀ ਉਹ ਜਾਂਦੇ ਹਨ ਪਲਾਸਟਿਕ ਦੀ ਜਗ੍ਹਾ ਇਸ ਦੇ ਬਦਲਵੇਂ ਪ੍ਰਬੰਧਾਂ ਦੀ ਵਰਤੋਂ ਕਰਨ।

ਇਸ ਮੌਕੇ ਪ੍ਰਬੰਧਕੀ ਡਾਇਰੈਕਟਰ ਟਰੂ ਸਕੋਲ ਖਿਆਤੀ ਕੋਹਲੀ ਸਿੰਗਲ ਯੂਜ਼ ਪਲਾਸਟਿਕ ਦੀ ਥਾਂ ਵਰਤੇ ਜਾਣ ਵਾਲੇ ਹੋਰ ਸਮਾਨ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ।

ਇਸ ਮੌਕੇ ਲਵਲੀ ਗਰੁੱਪ ਦੇ ਚੇਅਰਮੈਨ ਰਮੇਸ਼ ਮਿੱਤਲ, ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਨਿਤਿਨ ਕੋਹਲੀ, ਵਾਈਸ਼ ਚਾਂਸਲਰ ਦੀਪਕ ਭਾਟੀਆ, ਪ੍ਰਿੰਸੀਪਲ ਡਾ.ਰਵਿੰਦਰ ਮਾਹਲ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION