36.7 C
Delhi
Friday, April 19, 2024
spot_img
spot_img

ਜਲੰਧਰ ਦੇ 19 ਟਾਈਪ-2 ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈ ਜਾਵੇਗੀ ਲਰਨਿੰਗ ਲਾਇਸੰਸ ਦੀ ਸਹੂਲਤ: ਡੀ.ਸੀ.ਵਰਿੰਦਰ ਸ਼ਰਮਾ

ਜਲੰਧਰ, 28 ਜਨਵਰੀ, 2020 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਮਹੀਨੇ ਤੋਂ ਬਾਅਦ ਜ਼ਿਲ੍ਹੇ ਦੇ 19 ਟਾਈਪ-2 ਸੇਵਾ ਕੇਂਦਰਾਂ ਵਲੋਂ ਲੋਕਾਂ ਨੂੰ ਲਰਨਿੰਗ ਲਾਈਸੰਸ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜਿਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਮੌਜੂਦ ਸਨ ਨੇ ਕਿਹਾ ਕਿ ਲਰਨਿੰਗ ਲਾਈਸੰਸ ਦੀ ਸੇਵਾ 19 ਟਾਈਪ-2 ਸੇਵਾ ਕੇਂਦਰਾਂ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ ਜਦਕਿ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਵਲੋਂ ਪਹਿਲਾਂ ਹੀ ਇਹ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਨਾਂ ਸੇਵਾ ਕੇਂਦਰਾਂ ਵਿੱਚ ਦੋਮੋਰੀਆ ਪੁਲ, ਖੁਰਲਾ ਕਿੰਗਰਾ,ਲੱਧੇਵਾਲੀ, ਗੁਰੂ ਅਮਰ ਦਾਸ ਕਲੋਨੀ, ਟਿਊਬਵੈਲ-2, ਕੋਟ ਸਦੀਕ, ਪਿਮਸ ਜਲੰਧਰ, ਮੇਜਰ ਰੋਹਿਤ ਸ਼ਰਮਾ ਸਰਕਾਰੀ ਸਕੂਲ ਮਾਡਲ ਟਾਊਨ,ਮਕਸੂਦਾਂ, ਸਬਜ਼ੀ ਮੰਡੀ, ਬਰਲਟਨ ਪਾਰਕ, ਮਿੱਠੂ ਬਸਤੀ, ਐਸ.ਡੀ.ਐਮ.ਨਕੋਦਰ ਸੁਵਿਧਾ ਕੇਂਦਰ, ਸ਼ਾਹਕੋਟ ਦੁਸਹਿਰਾ ਗਰਾਊਂਡ, ਆਦਮਪੁਰ ਬੀ.ਡੀ.ਪੀ.ਓ. ਦਫ਼ਤਰ, ਅਲਾਵਲਪੁਰ ਨੇੜੇ ਬੱਸ ਸਟੈਂਡ, ਐਸ.ਡੀ.ਐਮ.ਦਫ਼ਤਰ ਫਿਲੌਰ, ਈ.ਓ.ਸੀ.ਪੀ.ਨੂਰਮਹਿਲ, ਬੜਾ ਪਿੰਡ ਰੋਡ ਗੁਰਾਇਆ-2 ਅਤੇ ਭੋਗਪੁਰ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਨਾਂ ਸੇਵਾ ਕੇਂਦਰਾਂ ਦੇ ਅਮਲੇ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨਾਂ ਸੇਵਾ ਕੇਂਦਰਾਂ ਵਿੱਚ ਲੋੜੀਂਦਾ ਬੁਨਿਆਦੀ ਢਾਂਚਾ ਉਪਲਬੱਧ ਕਰਵਾਇਆ ਜਾ ਚੁੱਕਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨਾਂ ਸੇਵਾ ਕੇਂਦਰਾਂ ਤੋਂ ਇਹ ਸੇਵਾ ਸ਼ੁਰੂ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਸ ਤੋਂ ਪਹਿਲਾਂ ਉਨਾਂ ਨੁੰ ਰਿਜਨਲ ਟਰਾਂਸਪੋਰਟ ਅਥਾਰਟੀ ਜਲੰਧਰ ਵਿਖੇ ਜਾਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਲੋਂ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸੇਵਾ ਕੇਂਦਰ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਖੋਲ੍ਹੇ ਗਏ ਹਨ ਅਤੇ ਇਸ ਨੇਕ ਕਾਰਜ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਤੇ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਸੇਵਾ ਕੇਂਦਰਾਂ ਦੇ ਪ੍ਰਬੰਧਕੀ ਕਮੇਟੀ ਖਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੋਈ ਫਾਇਲ ਬਕਾਇਆ ਨਹੀਂ ਹੋਣੀ ਚਾਹੀਦੀ।

ਇਸ ਮੌਕੇ ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ, ਡਾ.ਸੰਜੀਵ ਸ਼ਰਮਾ, ਡਾ.ਜੈ ਇੰਦਰ ਸਿੰਘ ਅਤੇ ਵਿਨੀਤ ਕੁਮਾਰ, ਸਹਾਇਕ ਕਮਿਕਸ਼ਨਰ ਹਰਦੀਪ ਧਾਲੀਵਾਲ, ਅਮਨਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION