29.1 C
Delhi
Friday, March 29, 2024
spot_img
spot_img

ਜਲੰਧਰ ਪੁਲਿਸ ਵਲੋਂ ਹੁਣ ਤਕ 8049 ਲੋਕਾਂ ਨੂੰ ਮਾਸਕ ਨਾ ਪਹਿਨਣ ’ਤੇ 33.70 ਲੱਖ ਜੁਰਮਾਨਾ

ਜਲੰਧਰ, 17 ਜੂਨ, 2020 –

ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੁਆਰਾ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਜਾਣਬੁੱਝ ਕੇ ਮਾਸਕ ਨਾ ਪਾਉਣ ਵਾਲੇ 8049 ਲੋਕਾਂ ਦੇ ਚਲਾਨ ਕਰਕੇ ਉਨਾ ਪਾਸੋਂ 33.70 ਲੱਖ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਾਉਣ ’ਤੇ 8049 ਵਿਅਕਤੀਆਂ ਨੂੰ 33.70 ਲੱਖ ਰੁਪਏ ਦਾ ਜੁਰਮਾਨਾ ਕਰਨ ਤੋਂ ਇਲਾਵਾ ਹੋਮ ਕੁਆਰੰਟੀਨ ਦੇ ਨਿਯਮਾਂ ਦੀ ਉਲੰਘਣਾ ਕਰਨ ’ਤੇ ਹੁਣ ਤੱਕ 25 ਵਿਅਕਤੀਆਂ ਨੂੰ 41000 ਰੁਪਏ ਦਾ ਜੁਰਮਾਨਾ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ ਜਨਤਕ ਥਾਵਾਂ ’ਤੇ ਥੁੱਕਣ ਕਰਕੇ 284 ਲੋਕਾਂ ਨੂੰ 31600 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ 34662 ਟਰੈਫਿਕ ਚਲਾਨ ਕਰਕੇ 1991 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 39 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 66000 ਰੁਪਏ ਅਤੇ 23 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ’ਤੇ 11500 ਰੁਪਏ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ 39 ਵਿਅਕਤੀਆਂ ਨੂੰ ਸਮਾਜਿਕ ਦੂਰੀ ਦੀ ਪਾਲਣਾ ਨਾ ਕਰਨ ’ਤੇ 66000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਵਲੋਂ 205 ਟਰੈਫਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 214 ਲੋਕਾਂ ਨੂੰ ਮਾਸਕ ਨਾ ਪਾਉਣ ’ਤੇ ਚਲਾਨ ਕਰਕੇ 107000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION