34 C
Delhi
Tuesday, April 23, 2024
spot_img
spot_img

ਜਲੰਧਰ ਪੁੱਜੇ ਤਜਿੰਦਰ ਬਿੱਟੂ ਦਾ ਭਰਪੂਰ ਸਵਾਗਤ, ਕਿਹਾ ਪਨਸਪ ਦੀ ਕਾਰਜਪ੍ਰਣਾਲੀ ਨੂੰ ਪ੍ਰਭਾਵੀ ਤੇ ਪਾਰਦਰਸ਼ੀ ਬਨਾਉਣਾ ਹੋਵੇਗੀ ਤਰਜੀਹ

Tajinder Bittu Jalandhar PCਜਲੰਧਰ,27 ਜੁਲਾਈ, 2019:

ਪਨਸਪ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਤੇਜਿੰਦਰ ਸਿੰਘ ਬਿੱਟੂ ਨੇ ਅੱਜ ਕਿਹਾ ਕਿ ਕਾਰਪੋਰੇਸ਼ਨ ਵਿੱਚ ਸਾਫ ਸੁਥਰਾ ,ਪ੍ਰਭਾਵੀ ਅਤੇ ਪਾਰਦਰਸ਼ੀ ਪ੍ਰਸਾਸ਼ਨ ਮੁਹੱਈਆ ਕਰਵਾਉਣਾ ਉਨਾਂ ਦੀ ਮੁੱਖ ਤਰਜੀਹ ਹੋਵੇਗੀ।

ਅੱਜ ਇੱਥੇ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਹੀ ਹੇਠ ਸੂਬੇ ਵਿਚ ਸਾਫ ਸੁਥਰਾ, ਪ੍ਰਭਾਵੀ ਅਤੇ ਪਾਰਦਰਸ਼ੀ ਪ੍ਰਸਾਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨਾਂ ਕਿਹਾ ਕਿ ਇਸੇ ਦੇ ਤਹਿਤ ਇਸ ਕਾਰਪੋਰੇਸ਼ਨ ਦੇ ਵਿਚ ਵੀ ਪ੍ਰਸਾਸ਼ਨ ਨੂੰ ਚੁਸਤ ਦਰੁਸਤ ਤੇ ਪਾਰਦਰਸ਼ੀ ਬਣਾਇਆ ਜਾਵੇਗਾ ਤਾਂ ਜੋ ਲੋਕਾਂ ਖਾਸ ਤੌਰ ਤੇ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਫਾਇਦਾ ਮਿਲ ਸਕੇ। ਉਨਾਂ ਕਿਹਾ ਕਿ ਪਨਸਪ ਦੀ ਕਾਰਜਪ੍ਰਣਾਲੀ ਨੂੰ ਹੋਰ ਚੁਸਤ ਦਰੁਸਤ ਕਰਨਾ ਤੇ ਉਸਨੂੰ ਲੋਕਾਂ ਦੇ ਜਵਾਬ ਦੇ ਬਣਾਉਣਾ ਵੀ ਉਨਾਂ ਦੇ ਏਜੰਡੇ ਤੇ ਹੈ।

ਉਨਾਂ ਕਿਹਾ ਕਿ ਇਸੇ ਤਰ੍ਹਾਂ ਲੋਕਾਂ ਨੂੰ ਸਹੂਲਤ ਦੇਣ ਲਈ ਰਾਸ਼ਨ ਵੰਡ ਪ੍ਰਣਾਲੀ ਨੂੰ ਵੀ ਹੋਰ ਪ੍ਰਭਾਵੀ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਇਸਦਾ ਇੱਕੋਂ ਇੱਕ ਮਨੋਰਥ ਲੋਕਾਂ ਨੂੰ ਕੈਪਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਹੈ। ਨਾਲ ਹੀ ਉਨਾਂ ਕਿਹਾ ਕਿ ਪਨਸਪ ਵਲੋਂ ਸਰਕਾਰੀ ਸਕੂਲਾਂ ਵਿਚ ਮਿਡ ਡੇ ਮੀਲ ਮੁਹੱਈਆ ਕਰਵਾਉਣ ਲਈ ਕੀਤੇ ਜਾਂਦੇ ਉਪਰਾਲਿਆਂ ਨੂੰ ਵੀ ਹੋਰ ਬੇਹਤਰ ਕੀਤਾ ਜਾਵੇਗਾ।

ਇਸੇ ਤਰ੍ਹਾਂ ਉਨਾਂ ਕਿਹਾ ਕਿ ਕਾਰਪੋਰੇਸ਼ਨ ਵਲੋਂ ਜੇਕਰ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਹੈ ਤਾਂ ਉਸ ਨੂੰ ਵੀ ਫੌਰੀ ਤੌਰ ਤੇ ਦੂਰ ਕਰਨ ਲਈ ਯਤਨ ਕੀਤੇ ਜਾਣਗੇ।

ਉਨਾਂ ਕਿਹਾ ਕਿ ਕਾਰਪੋਰੇਸ਼ਨ ਪੰਜਾਬ ਸਰਕਾਰ ਦੀ 24 ਫੀਸਦੀ ਅੰਨ ਦੀ ਖਰੀਦ ਦਾ ਕੰਮ ਕਰਦੀ ਹੈ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਇਸ ਕੰਮ ਨੂੰ ਵੀ ਹੋਰ ਪ੍ਰਭਾਵੀ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ। ਉਨਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਨੂੰ ਪਨਸਪ ਵਲੋਂ ਮੁੱਖ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਦੇਸ਼ ਦੇ ਅੰਨ ਦਾਤਾ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਤੇ ਲੋਕ ਸਭਾ ਐਮ.ਪੀ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਸੁਸ਼ਿਲ ਕੁਮਾਰ ਰਿੰਕੂ, ਹਰਦੇਵ ਸਿੰਘ ਲਾਡੀਸ਼ੇਰੋਵਾਲੀਆ ਅਤੇ ਚੌਧਰੀ ਸੁਰਿੰਦਰ ਸਿੰਘ,ਸਾਬਕਾ ਵਿਧਾਇਕ ਕਮਲਜੀਤ ਸਿੰਘ ਲਾਲੀ, ਸੀਨੀਅਰ ਡਿਪਟੀ ਮੇਅਰ ਸ੍ਰੀਮਤੀ ਸੁਰਿੰਦਰ ਕੌਰ, ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ, ਜਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ, ਅਸ਼ਵਿਨ ਭੱਲਾ ਅਤੇ ਹੋਰਨਾਂ ਵਲੋਂ ਬਿੱਟੂ ਨੂੰ ਵਧਾਈ ਦਿੱਤੀ ਗਈ।

ਇਸ ਤੋਂ ਪਹਿਲਾਂ ਪਨਸਪ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਣ ਉਪਰੰਤ ਜਲੰਧਰ ਦੀ ਪਲੇਠੀ ਫੇਰੀ ਦੌਰਾਨ ਇਲਾਕੇ ਦੇ ਹਜ਼ਾਰਾਂ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਬਿੱਟੂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

Tajinder Bittu Welcome in Jalandhar Laddi Sherowalia

Tajinder Bittu Welcome in Jalandhar Sushil Rinku

Tajinder Bittu Welcome in Jalandhar Dhol

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION