35.1 C
Delhi
Saturday, April 20, 2024
spot_img
spot_img

ਜਲੰਧਰ ਪ੍ਰਸ਼ਾਸਨ ਨੇ ਫਿਲੌਰ ਸਬ ਡਵੀਜ਼ਨ ਦੇ 9 ਬੰਨ੍ਹ ਪੂਰੇ- ਆਖਰੀ ਬੰਨ੍ਹ ਬੁੱਧਵਾਰ ਤੱਕ ਪੂਰ ਲਿਆ ਜਾਵੇਗਾ: ਡੀ.ਸੀ.ਵਰਿੰਦਰ ਸ਼ਰਮਾ

ਜਲੰਧਰ, 27 ਅਗਸਤ, 2019 –

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਫਿਲੌਰ ਸਬ ਡਵੀਜ਼ਨ ਵਿੱਚ ਪੈਂਦੇ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਵਿੱਚ ਪਏ 10 ਪਾੜਾਂ ਵਿਚੋਂ 9 ਪਾੜਾਂ ਨੂੰ ਪੂਰ ਲਿਆ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਭੋਏਵਾਲ ਕੰਪਲੈਕਸ ’ਚ ਪਏ 165 ਫੁੱਟ ਪਾੜ, ਮਿਓਵਾਲ ਕੰਪਲੈਕਸ ਵਿੱਚ 350 ਫੁੱਟ ਪਾੜ ਅਤੇ ਵੱਖ-ਵੱਖ ਥਾਵਾਂ ’ਤੇ 65 ਤੋਂ 165 ਫੁੱਟ ਤੱਕ ਪਏ 7 ਪਾੜਾਂ ਨੂੰ ਪੂਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਿਓਵਾਲ ਕੰਪਲੈਕਸ ਵਿੱਚ ਪਏ 135 ਫੁੱਟ ਪਾੜ੍ਹ ਨੂੰ ਸਵੇਰ (28 ਅਗਸਤ )ਤੱਕ ਪੂਰ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਵਿੱਚ ਪਾਏ ਪਾੜਾਂ ਨੂੰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਮਗਨਰੇਗਾ ਵਰਕਰਾਂ ਅਤੇ ਬਾਬਾ ਕਸ਼ਮੀਰਾ ਸਿੰਘ, ਬਾਬਾ ਤਰਵਿੰਦਰ ਸਿੰਘ ਸੰਗ ਢੇਸੀਆਂ ਅਤੇ ਬਾਬਾ ਨਿਰਮਲ ਸਿੰਘ ਦੇ ਸੇਵਾਦਾਰਾਂ ਵਲੋਂ ਵਧੀਕ ਡਿਪਟੀ ਕਮਿਸ਼ਨਰ ਜਲੰਧਰ ਜਸਬੀਰ ਸਿੰਘ ਦੀ ਅਗਵਾਈ ਵਿੱਚ ਕੀਤੇ ਗਏ ਅਣਥੱਕ ਯਤਨਾਂ ਸਦਕਾ ਪੂਰਿਆ ਜਾ ਸਕਿਆ ਹੈ।

ਉਨ੍ਹਾਂ ਦੱਸਿਆ ਕਿ ਹਰ ਬੰਨ੍ਹ ਦੇ ਪਾੜ ਨੂੰ ਪੂਰਨ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਚਾਅ ਕੇਂਦਰਾਂ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹੂਲਤ ਲਈ ਖਾਣੇ,ਰਿਹਾਇਸ਼ ਅਤੇ ਡਾਕਟਰੀ ਸਹੂਲਤ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION