46.1 C
Delhi
Tuesday, May 28, 2024
spot_img
spot_img
spot_img

ਜਲੰਧਰ ਪ੍ਰਸ਼ਾਸਨ ਨੇ 5 ਮੈਗਾ ਰੋਜ਼ਗਾਰ ਮੇਲਿਆਂ ਵਿੱਚ 19 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਵਾਈਆਂ: ਘਨਸ਼ਿਆਮ ਥੋਰੀ

ਯੈੱਸ ਪੰਜਾਬ
ਜਲੰਧਰ, 25 ਸਤੰਬਰ, 2021 –
ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਵੱਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਜ਼ਿਲ੍ਹੇ ਵਿੱਚ ਲਗਾਏ ਗਏ ਮਹਿਜ਼ ਪੰਜ ਰੋਜ਼ਗਾਰ ਮੇਲਿਆਂ ਵਿੱਚ 19339 ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਵਾ ਕੇ ਮਿਸਾਲ ਕਾਇਮ ਕੀਤੀ ਗਈ ਹੈ ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਤੰਬਰ ਮਹੀਨੇ ਵਿੱਚ ਜ਼ਿਲ੍ਹੇ ਭਰ ‘ਚ ਪੰਜ ਰੋਜ਼ਗਾਰ ਮੇਲੇ ਲਗਾਏ ਗਏ ਸਨ, ਜਿਨ੍ਹਾਂ ਵਿੱਚ ਪਿੰਡਾਂ ਵੱਲ ਵਿਸ਼ੇਸ਼ ਤੌਰ ‘ਤੇ ਧਿਆਨ ਕੇਂਦਰਿਤ ਕਰਦਿਆਂ ਪੇਂਡੂ ਖੇਤਰਾਂ ਵਿੱਚ ਵੱਧ ਤੋਂ ਵੱਧ ਕੈਂਪ ਲਗਾਏ ਗਏ ਅਤੇ ਇਨ੍ਹਾਂ ਮੇਲਿਆਂ ਵਿੱਚ ਕੁੱਲ 19339 ਉਮੀਦਵਾਰ ਰੋਜ਼ਗਾਰ ਹਾਸਲ ਕਰਨ ਵਿੱਚ ਸਫ਼ਲ ਰਹੇ।

ਸ਼੍ਰੀ ਥੋਰੀ ਨੇ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਜ਼ਿਲ੍ਹੇ ਲਈ 15000 ਨੌਕਰੀਆਂ ਪ੍ਰਦਾਨ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਸੀ, ਜਿਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਫ਼ਲਤਾਪੂਰਵਕ ਪੂਰਾ ਕਰਦਿਆਂ ਇਨ੍ਹਾਂ ਫਿਜ਼ੀਕਲ ਤੇ ਆਨਲਾਈਨ ਢੰਗ ਨਾਲ ਲਗਾਏ ਗਏ ਰੋਜ਼ਗਾਰ ਮੇਲਿਆਂ ਵਿੱਚ ਕੁੱਲ 19339 ਉਮੀਦਵਾਰਾਂ ਦੀ ਪਲੇਸਮੈਂਟ ਕਰਵਾਈ ਗਈ ਹੈ, ਜੋ ਕਿ ਟੀਚਾ ਪ੍ਰਾਪਤੀ ਦਾ 130 ਫੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੇਲਿਆਂ ਰਾਹੀਂ ਰੋਜ਼ਗਾਰ ਹਾਸਲ ਕਰਨ ਵਾਲੇ ਨੌਜਵਾਨ ਰਾਜ ਦੇ ਆਰਥਿਕ-ਸਮਾਜਿਕ ਵਿਕਾਸ ਵਿੱਚ ਸਰਗਰਮ ਭਾਗੀਦਾਰ ਬਣਨਗੇ।

ਡਿਪਟੀ ਕਮਿਸ਼ਨਰ ਨੇ ਇਸ ਪ੍ਰਾਪਤੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਰੋਜ਼ਗਾਰ ਮੇਲੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰ ਕੇ ਆਤਮ ਨਿਰਭਰ ਬਣਾਉਣ ਵਿੱਚ ਸਹਾਈ ਸਾਬਤ ਹੋ ਰਹੇ ਹਨ।

ਉਨ੍ਹਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ‘ਘਰ -ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ’ ਅਧੀਨ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਹੋਰ ਪਲੇਸਮੈਂਟ ਕੈਂਪ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ ।

ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ ਵਿਭਾਗ ਦੀ ਵੈਬਸਾਈਟ www.pgrkam.com ‘ਤੇ ਰਜਿਸਟਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION