ਜਲੰਧਰ, 25 ਅਗਸਤ, 2019:
ਜਿਲ੍ਹਾ ਪ੍ਰਸ਼ਾਸਨ ਨੇ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਵਿੱਚ ਹੜ੍ਹ ਕਾਰਨ ਮਰੇ ਹੋਏ ਪਸ਼ੂਆਂ ਦਾ ਵਿਗਿਆਨਕ ਢੰਗ ਨਾਲ ਦੱਬਣਾ ਸ਼ੁਰੂ ਕਰ ਦਿੱਤਾ।
ਐਤਵਾਰ ਸਵੇਰੇ, ਉਪਮੰਡਲ ਮੈਜਿਸਟਰੇਟ ਸ਼੍ਰੀ ਪਰਮਵੀਰ ਸਿੰਘ ਅਤੇ ਸ਼੍ਰੀਮਤੀ ਚਾਰੂਮਿਤਾ ਦੀ ਅਗਵਾਈ ਵਿੱਚ ਕਿਸ਼ਤੀਆਂ ‘ਤੇ ਮੋਬਾਇਲ ਟੀਮਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਗਏ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾ ਵਿੱਚ ਮਰੇ ਹੋਏ ਪਸ਼ੂ ਲੈ ਕੇ ਆਏ ਅਤੇ ਪਿੰਡ ਨੱਲ ਵਿੱਚ ਪਸ਼ੂ ਪਾਲਣ ਵਿਭਾਗ ਦੇ ਮਾਹਿਰਾਂ ਦੀ ਦੇਖਰੇਖ ਵਿੱਚ ਦੱਬਣਾ ਸ਼ੁਰੂ ਕੀਤਾ ।
ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਪਿੰਡ ਵਿੱਚ ਪਾਣੀ ਘੱਟ ਹੋਣ ਲੱਗ ਗਿਆ ਹੈ ਅਤੇ ਸਾਡੀ ਜ਼ਿੰਮੇਵਾਰੀ ਹੈ ਕਿ ਮਰੇ ਹੋਏ ਪਸ਼ੂਆਂ ਨੂੰ ਜਲਦ ਤੋਂ ਜਲਦ ਦੱਬਿਆ ਜਾਵੇ ਤਾਂ ਜੋ ਮਰੇ ਹੋਏ ਪਸ਼ੂਆਂ ਦੇ ਕਾਰਨ ਬਦਬੂ ਨਾ ਫੈਲੇ।
ਸ਼੍ਰੀ ਸ਼ਰਮਾ ਨੇ ਕਿਹਾ ਕਿ ਮਹਾਂਮਾਰੀ ਫੈਲਣ ਤੋਂ ਲੋਕਾਂ ਨੂੰ ਬਚਾਉਣ ਲਈ ਹੜ੍ਹ ਟੀਮਾਂ ਘਰ-ਘਰ ਜਾ ਰਹੀਆਂ ਹਨ ਤਾਂ ਜੋ ਮਰੇ ਹੋਏ ਪਸ਼ੂਆਂ ਨੂੰ ਕੱਢਿਆਂ ਜਾ ਸਕੇ ।
ਉਨ੍ਹਾਂ ਕਿਹਾ ਕਿ ਉਪਮੰਡਲ ਮੈਜਿਸਟਰੇਟ ਸ਼੍ਰੀ ਪਰਮਵੀਰ ਸਿੰਘ ਅਤੇ ਸ਼੍ਰੀਮਤੀ ਚਾਰੂਮਿਤਾ ਨੂੰ ਜਲਦ ਤੋਂ ਜਲਦ ਮਰੇ ਹੋਏ ਪਸ਼ੂਆਂ ਨੂੰ ਯਕੀਨੀ ਦੱਬਣਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਡੇ ਕੋਲ ਲਗਪਰ 60 ਦੇ ਕਰੀਬ ਪਸੂਆਂ ਦੀ ਮੌਤ ਦੀ ਜਾਣਕਾਰੀ ਹੈ ਅਤੇ ਸਾਰੇ ਮਰੇ ਹੋਏ ਪਸ਼ੂਆਂ ਨੂੰ ਵਿਗਿਆਨਕ ਤੌਰ ‘ਤੇ ਦੱਬ ਦਿੱਤਾ ਜਾਵੇਗਾ।
ੳੁਨ੍ਹਾਂ ਕਿਹਾ ਕਿ ਇਕ ਵਾਰ ਪਾਣੀ ਘੱਟ ਜਾਣ ਤੇ ਮਰੇ ਹੋਏ ਪਸ਼ੂਆਂ ਨੂੰ ਟਰੈਕਟਰ-ਟਰਾਲੀਆਂ ‘ਤੇ ਬਾਹਰ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾ ਪ੍ਰਦਾਨ ਕਰੇਗੀ।