spot_img
35.1 C
Delhi
Monday, June 17, 2024
spot_img

ਜਲੰਧਰ ਪੰਜਾਬ ਦੇ ਸਭ ਤੋਂ ਸੁਰੱਖਿਅਤ ਸ਼ਹਿਰ ਵਜੋਂ ਉਭਰਿਆ, ਸੁਰੱਖਿਆ ਪੱਖੋਂ ਦੇਸ਼ ਵਿੱਚ 32ਵੇਂ ਸਥਾਨ ਕੀਤਾ ਹਾਸਲ

ਯੈੱਸ ਪੰਜਾਬ
ਜਲੰਧਰ, 5 ਮਾਰਚ, 2021 –
ਪੁਲਿਸ ਕਮਿਸ਼ਨਰ ਜਲੰਧਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਜਲੰਧਰ ਨੂੰ ਦੇਸ਼ ਦਾ ਸਭ ਤੋਂ ਸੁਰੱਖਿਅਤ ਸ਼ਹਿਰ ਬਣਾਉਣ ਲਈ ਹੋਰ ਸਖਤ ਯਤਨ ਕੀਤੇ ਜਾਣਗੇ।

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ‘ਈਜ਼ ਆਫ ਲਿਵਿੰਗ ਇੰਡੈਕਸ 2020’ ਦੀ ਇੱਕ ਮਿਲੀਅਨ ਤੋਂ ਘੱਟ ਆਬਾਦੀ ਵਾਲੀ ਸ਼੍ਰੇਣੀ ਵਿੱਚ ਦੇਸ਼ ਦੇ 62 ਸ਼ਹਿਰਾਂ ਵਿੱਚੋਂ ਜਲੰਧਰ ਨੂੰ 32ਵਾਂ ਸੁਰੱਖਿਅਤ ਸ਼ਹਿਰ ਚੁਣਿਆ ਗਿਆ ਹੈ। ਜਲੰਧਰ ਸ਼ਹਿਰ ਵੱਲੋਂ 52.18 ਅੰਕ ਪ੍ਰਾਪਤ ਕੀਤੇ ਗਏ ਹਨ ਅਤੇ ਪੰਜਾਬ ਦਾ ਇਕਲੌਤਾ ਸ਼ਹਿਰ ਹੈ, ਜੋ ਇਸ ਸ਼੍ਰੇਣੀ ਵਿਚ ਆਉਂਦਾ ਹੈ। ਜਲੰਧਰ ਨੇ ਈਜ਼ ਆਫ ਲਿਵਿੰਗ ਇੰਡੈਕਸ ਵਿੱਚ ਸ਼ਹਿਰ ਦਾ ਲਚਕੀਲਾਪਣ ਅਤੇ ਸੁਰੱਖਿਆ ਸ਼੍ਰੇਣੀਆਂ ਵਿਚ 100 ਅਤੇ 96 ਅੰਕ ਪ੍ਰਾਪਤ ਕੀਤੇ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਡਾਇਰੈਕਟਰ ਜਨਰਲ ਆਫ ਪੁਲਿਸ ਸ਼੍ਰੀ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਮਿਸ਼ਨਰੇਟ ਪੁਲਿਸ ਇਸ ਦੁਰਲੱਭ ਮੀਲ ਪੱਥਰ ਨੂੰ ਪ੍ਰਾਪਤ ਕਰਨ ਦੇ ਯੋਗ ਹੋਈ ਹੈ। ਉਨ੍ਹਾਂ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਦਾ ਮੁੱਖ ਜ਼ੋਰ ਜੁਰਮ ਦੀ ਰੋਕਥਾਮ ਅਤੇ ਕੇਸਾਂ ਨੂੰ ਸਮੇਂ ਸਿਰ ਅਤੇ ਪੇਸ਼ੇਵਾਰਾਨਾ ਢੰਗ ਨਾਲ ਟਰੇਸ ਕਰਨ ਦੇ ਨਾਲ-ਨਾਲ ਜਵਾਬਦੇਹ ਅਤੇ ਪਾਰਦਰਸ਼ੀ ਪੁਲਿਸਿੰਗ ‘ਤੇ ਰਿਹਾ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।

ਸ਼੍ਰੀ ਭੁੱਲਰ ਨੇ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ, ਜਿਸ ਸਦਕਾ ਇਹ ਸ਼ਹਿਰ ਜਿਥੇ ਪੰਜਾਬ ਦੇ ਸਭ ਤੋਂ ਸੁਰੱਖਿਅਤ ਸ਼ਹਿਰ ਵਜੋਂ ਉਭਰਿਆ ਹੈ ਉਥੇ ਦੇਸ਼ ਦਾ ਵੀ 32ਵਾਂ ਸਭ ਤੋਂ ਸੁਰੱਖਿਅਤ ਸ਼ਹਿਰ ਬਣ ਗਿਆ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਹਾਲਾਂਕਿ ਇਹ ਜਲੰਧਰ ਪੁਲਿਸ ਲਈ ਬਹੁਤ ਮਾਣ ਵਾਲੀ ਗੱਲ ਹੈ ਪਰ ਇਸ ਨੇ ਜਲੰਧਰ ਦੇ ਲੋਕਾਂ ਦੀ ਸੇਵਾ ਕਰਨ ਵਾਸਤੇ ਸਾਨੂੰ ਹੋਰ ਨਿਮਰਤਾ ਅਤੇ ਜ਼ਿੰਮੇਵਾਰੀ ਨਾਲ ਭਰਪੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਮੁੱਚੀ ਪੁਲਿਸ ਫੋਰਸ ਵੱਲੋਂ ਕੀਤੀ ਗਈ ਸਖਤ ਮਿਹਨਤ ਅਤੇ ਪੇਸ਼ੇਵਰ ਪਹੁੰਚ ਦਾ ਨਤੀਜਾ ਹੈ।

ਸ਼੍ਰੀ ਭੁੱਲਰ ਨੇ ਅੱਗੇ ਕਿਹਾ ਕਿ ਇਹ ਕੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗਾ ਅਤੇ ਜਲੰਧਰ ਕਮਿਸ਼ਨਰੇਟ ਪੁਲਿਸ ਉਦੋਂ ਤੱਕ ਆਰਾਮ ਨਾਲ ਨਹੀਂ ਬੈਠੇਗੀ ਜਦੋਂ ਤੱਕ ਇਹ ਸ਼ਹਿਰ ਦੇਸ਼ ਦਾ ਸਭ ਤੋਂ ਸੁਰੱਖਿਅਤ ਸ਼ਹਿਰ ਨਹੀਂ ਬਣ ਜਾਂਦਾ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅਪਰਾਧ ਦੀ ਰੋਕਥਾਮ ਦੇ ਨਾਲ-ਨਾਲ ਜੁਰਮ ਦਾ ਪਤਾ ਲਗਾਉਣ ‘ਤੇ ਜ਼ੋਰ ਦਿੱਤਾ ਗਿਆ, ਜਿਸ ਲਈ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਦੀ ਜ਼ਿਆਦਾ ਤੋਂ ਜ਼ਿਆਦਾ ਦ੍ਰਿਸ਼ਤਾ ਨੂੰ ਯਕੀਨੀ ਬਣਾਉਣ ਵਾਸਤੇ ਸ਼ਹਿਰ ਵਿੱਚ ਸਖਤ ਚੈਕਿੰਗ ਕੀਤੀ ਗਈ ।

ਸ਼੍ਰੀ ਭੁੱਲਰ ਨੇ ਇਹ ਵੀ ਕਿਹਾ ਕਿ ਸ਼ਹਿਰ ਵਿੱਚ ਵਿਵਸਥਾ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਸਟਰੀਟ ਕ੍ਰਾਈਮ ਨੂੰ ਵੀ ਰੋਕਣ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਜਲੰਧਰ ਵਾਸੀਆਂ ਦਾ ਕਮਿਸ਼ਨਰੇਟ ਪੁਲਿਸ ਦਾ ਨਿਰੰਤਰ ਸਮਰਥਨ ਅਤੇ ਸਹਿਯੋਗ ਕਰਨ ਲਈ ਧੰਨਵਾਦ ਕੀਤਾ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION