30.1 C
Delhi
Saturday, April 27, 2024
spot_img
spot_img

ਜਸਟਿਸ ਦਯਾ ਚੌਧਰੀ ਨੇ ਯੂਨੀਕ ਹੋਮ ਵਿਖੇ ਮਨਾਈ ਧੀਆਂ ਦੀ ਲੋਹੜੀ

ਯੈੱਸ ਪੰਜਾਬ
ਜਲੰਧਰ, 9 ਜਨਵਰੀ, 2021 –
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਸੈਸ਼ਨ ਡਵੀਜ਼ਨ ਦੇ ਪ੍ਰਸ਼ਾਸਨਿਕ ਜੱਜ ਜਸਟਿਸ ਦਯਾ ਚੌਧਰੀ ਨੇ ਸ਼ਨੀਵਾਰ ਨੂੰ ਯੂਨੀਕ ਹੋਮ ਵਿਖੇ ਧੀਆਂ ਦੀ ਲੋਹੜੀ ਮਨਾਈ।

ਇਸ ਮੌਕੇ ਜਸਟਿਸ ਦਯਾ ਚੌਧਰੀ ਨੇ ਕਿਹਾ ਕਿ ਅਜਿਹੇ ਸਮਾਗਮ ਮਾਦਾ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਅਤੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਵਿੱਚ ਸਹਾਇਕ ਹਨ।

ਉਨ੍ਹਾਂ ਕਿਹਾ ਕਿ ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਤੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਮਾਦਾ ਭਰੂਣ ਹੱਤਿਆ ਨੂੰ ਰੋਕਿਆ ਜਾਣਾ ਚਾਹੀਦਾ ਹੈ ਤਾਂ ਜੋ ਕੁਦਰਤ ਅਤੇ ਸਮਾਜ ਵਿਚ ਸੰਤੁਲਨ ਬਣਿਆ ਰਹੇ।

ਉਨ੍ਹਾਂ ਕਿਹਾ ਕਿ ਧੀਆਂ ਦੀ ਲੋਹੜੀ ਸਮੇਂ ਦੀ ਲੋੜ ਹੈ ਤਾਂ ਜੋ ਲੜਕੀਆਂ ਵੱਲੋਂ ਆਪਣੀ ਜ਼ਿੰਦਗੀ ਸਵੈਮਾਨ ਨਾਲ ਬਤੀਤ ਕਰ ਸਕਣ ਨੂੰ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ ਉਹ ਜ਼ਿਲ੍ਹੇ ਅਤੇ ਰਾਜ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਸਕਣਗੀਆਂ ।

ਉਨ੍ਹਾਂ ਸਮੂਹ ਲੋਕਾਂ ਨੂੰ ਲੜਕੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੇ ਸਮਾਗਮਾਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਰਵਾਇਤੀ ਤਿਉਹਾਰ ਅਤੇ ਸਮਾਜਿਕ ਸਮਾਰੋਹਾਂ ਨੂੰ ਅਜਿਹੇ ਢੰਗ ਨਾਲ ਮਨਾਇਆ ਜਾਣਾ ਚਾਹੀਦਾ ਹੈ, ਜਿਸ ਨਾਲ ਲੋਕਾਂ ਤੱਕ ਮਹਾਨ ਸੰਦੇਸ਼ ਦਾ ਪ੍ਰਸਾਰ ਹੋਵੇ।

ਜਸਟਿਸ ਦਯਾ ਚੌਧਰੀ ਨੇ ਉਮੀਦ ਜ਼ਾਹਰ ਕੀਤੀ ਕਿ ਲੋਕ ਲੜਕੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਪਹਿਲਕਦਮੀਆਂ ਨੂੰ ਆਪਣੇ ਘਰਾਂ ਵਿੱਚ ਦੁਹਰਾਉਣਗੇ।

ਉਨ੍ਹਾਂ ਸਮਾਜ ਸੇਵਾ ਵਿੱਚ ਯੂਨੀਕ ਹੋਮ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਇਥੇ ਰਹਿਣ ਵਾਲੀਆਂ ਲੜਕੀਆਂ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਸੀਜੇਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਪਿੰਦਰ ਸਿੰਘ, ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ, ਯੂਨੀਕ ਹੋਮ ਦੇ ਮੁਖੀ ਬੀਬੀ ਪ੍ਰਕਾਸ਼ ਕੌਰ ਅਤੇ ਹੋਰ ਮੌਜੂਦ ਸਨ।

ਇਸ ਦੌਰਾਨ ਉਨ੍ਹਾਂ ਜੁਡੀਸ਼ੀਅਲ ਕੰਪਲੈਕਸ ਵਿੱਚ ਲਗਾਏ ਗਏ ਖੂਨਦਾਨ ਕੈਂਪ ਅਤੇ ਕੋਵਿਡ ਟੈਸਟਿੰਗ ਕੈਂਪ ਦਾ ਉਦਘਾਟਨ ਵੀ ਕੀਤਾ।

ਇਸ ਤੋਂ ਪਹਿਲਾਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਇੰਡਸਟਰੀਅਲ ਟ੍ਰਿਬਿਊਨਲ ਪ੍ਰੀਜ਼ਾਈਡਿੰਗ ਅਫ਼ਸਰ ਤੇਜਵਿੰਦਰ ਸਿੰਘ ਅਤੇ ਹੋਰਨਾਂ ਨੇ ਜਸਟਿਸ ਦਯਾ ਚੌਧਰੀ ਦਾ ਸਵਾਗਤ ਕੀਤਾ।

ਸਰਕਟ ਹਾਊਸ ਵਿਖੇ ਜਸਟਿਸ ਦਯਾ ਚੌਧਰੀ ਨੂੰ ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION