25.6 C
Delhi
Saturday, April 20, 2024
spot_img
spot_img

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਲੰਧਰ ਦੇ 6 ਲਾਅ ਕਾਲਜਾਂ ਦੇ ਵਿਦਿਆਰਥੀਆਂ ਰਾਹੀਂ ਵੱਖ-ਵੱਖ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਫੈਲਾਈ

ਯੈੱਸ ਪੰਜਾਬ
ਜਲੰਧਰ, 14 ਨਵੰਬਰ, 2021 –
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼-ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਬੈਨਰ ਹੇਠ ਕਰਵਾਏ ਜਾ ਰਹੇ ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਪ੍ਰੋਗਰਾਮਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਜਲੰਧਰ ਜ਼ਿਲ੍ਹੇ ਦੇ 11 ਬਲਾਕਾਂ ਵਿੱਚ ਜ਼ਿਲ੍ਹੇ ਦੇ 6 ਲਾਅ ਕਾਲਜਾਂ ਦੇ ਵਿਦਿਆਰਥੀਆਂ ਰਾਹੀਂ ਵੱਖ-ਵੱਖ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਫੈਲਾਈ ਗਈ।

ਇਸ ਸਬੰਧੀ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਡਾ. ਗਗਨਦੀਪ ਕੌਰ ਨੇ ਦੱਸਿਆ ਕਿ ਪੈਨ ਇੰਡੀਆਂ ਅਵੇਅਰਨੈਸ ਅਤੇ ਆਊਟਰੀਚ ਪ੍ਰੋਗਰਾਮਾਂ ਤਹਿਤ ਜ਼ਿਲ੍ਹਾ ਜਲੰਧਰ ਦੇ ਹਰੇਕ ਪਿੰਡ ਦੇ ਨਾਲ-ਨਾਲ ਸਕੂਲਾਂ ਅਤੇ ਕਾਲਜਾਂ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਸਕੀਮਾਂ ਦਾ ਪ੍ਰਚਾਰ ਮਿਤੀ 02.10.2021 ਤੋਂ 14.11.2021 ਤੱਕ ਪੈਨਲ ਦੇ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ, ਸਕੂਲਾਂ/ਕਾਲਜਾਂ ਦੇ ਮੁਖੀਆਂ, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਰਾਹੀਂ ਕੀਤਾ ਗਿਆ।

ਉਨ੍ਹਾਂ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ, ਕਾਨੂੰਨ ਦੇ ਵਿਦਿਆਰਥੀਆਂ, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ, ਪੈਨਲ ਦੇ ਵਕੀਲਾਂ,ਪੈਰਾ ਲੀਗਲ ਵਲੰਟੀਅਰਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਦੇ ਸਟਾਫ਼ ਦਾ ਧੰਨਵਾਦ ਕਰਦਿਆਂ ਆਖਿਆ ਕਿ ਇਹ ਮੁਹਿੰਮ ਉਨ੍ਹਾਂ ਦੇ ਅਣਥੱਕ ਸਹਿਯੋਗ ਦੇ ਕਾਰਨ ਕਾਮਯਾਬ ਹੋਈ ਹੈ।

ਉਨ੍ਹਾਂ ਕਿਹਾ ਕਿ ਕਾਨੂੰਨ ਦੇ ਵਿਦਿਆਰਥੀਆਂ ਵੱਲੋਂ ਇਸ ਮੁਹਿੰਮ ਤਹਿਤ ਲੋਕਾਂ ਨੂੰ ਮੁਫ਼ਤ ਕਾਨੂੰਨਾ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ ਅਤੇ ਪੀੜਤ ਮੁਆਵਜ਼ਾ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਆਖਿਆ ਕਿ ਉਪਰੋਕਤ ਸਕੀਮਾਂ ਦਾ ਲਾਭ ਲੈਣ ਲਈ ਉਨ੍ਹਾਂ ਦੇ ਜ਼ਿਲ੍ਹਾ ਕਚਿਹਰੀਆਂ ਵਿੱਚ ਸਥਿਤ ਝਗੜਾ ਨਿਵਾਰਣ ਕੇਂਦਰ ਜਾਂ ਟੋਲ ਫ੍ਰੀ ਨੰਬਰ 1968 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION