27.1 C
Delhi
Thursday, April 18, 2024
spot_img
spot_img

ਜ਼ਿਲ੍ਹਾ ਮੋਗਾ ਵਿੱਚ ਕਾਂਗਰਸ ਨੂੰ 42, ਸ਼੍ਰੋਮਣੀ ਅਕਾਲੀ ਦਲ ਨੂੰ 23 ਅਤੇ ਆਪ ਨੂੰ 8 ਸੀਟਾਂ ਮਿਲੀਆਂ

ਯੈੱਸ ਪੰਜਾਬ
ਮੋਗਾ, 17 ਫਰਵਰੀ, 2021 –
ਜ਼ਿਲ੍ਹਾ ਮੋਗਾ ਵਿੱਚ ਨਗਰ ਨਿਗਮ ਮੋਗਾ ਅਤੇ ਨਗਰ ਪੰਚਾਇਤਾਂ ਬੱਧਨੀ ਕਲਾਂ, ਨਿਹਾਲ ਸਿੰਘ ਵਾਲਾ ਅਤੇ ਕੋਟ ਈਸੇ ਖਾਂ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਗਿਣਤੀ ਦਾ ਕੰਮ ਅੱਜ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ। ਜ਼ਿਲ੍ਹਾ ਮੋਗਾ ਵਿੱਚ ਕਾਂਗਰਸ ਨੂੰ 42, ਸ਼੍ਰੋਮਣੀ ਅਕਾਲੀ ਦਲ ਨੂੰ 23 ਅਤੇ ਆਪ ਨੂੰ 8 ਸੀਟਾਂ ਮਿਲੀਆਂ। ਇਸ ਤੋਂ ਇਲਾਵਾ 15 ਅਜ਼ਾਦ ਉਮੀਦਵਾਰ ਵੀ ਜੇਤੂ ਰਹੇ ਅਤੇ ਭਾਜਪਾ ਨੂੰ 1 ਸੀਟ ਮਿਲੀ।

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਮੋਗਾ ਵਿੱਚ ਕਾਂਗਰਸ ਪਾਰਟੀ ਨੂੰ 20, ਸ਼੍ਰੋਮਣੀ ਅਕਾਲੀ ਦਲ ਨੂੰ 15, ਆਪ ਨੂੰ 4 ਅਤੇ ਭਾਜਪਾ ਨੂੰ 1 ਸੀਟ ਮਿਲੀ ਜਦਕਿ 10 ਅਜ਼ਾਦ ਉਮੀਦਵਾਰ ਵੀ ਜੇਤੂ ਰਹੇ। ਨਗਰ ਪੰਚਾਇਤ ਬਧਨੀ ਕਲਾਂ ਵਿੱਚ ਕਾਂਗਰਸ ਪਾਰਟੀ ਨੂੰ 9, ਸ਼੍ਰੋਮਣੀ ਅਕਾਲੀ ਦਲ ਨੂੰ 1 ਅਤੇ ਆਪ ਨੂੰ 3 ਸੀਟਾਂ ਮਿਲੀਆਂ।

ਉਹਨਾਂ ਕਿਹਾ ਕਿ ਨਿਹਾਲ ਸਿੰਘ ਵਾਲਾ ਵਿੱਚ ਕਾਂਗਰਸ ਪਾਰਟੀ ਨੂੰ 4, ਸ਼੍ਰੋਮਣੀ ਅਕਾਲੀ ਦਲ ਨੂੰ 5 ਸੀਟਾਂ ਮਿਲੀਆਂ ਜਦਕਿ 4 ਅਜ਼ਾਦ ਉਮੀਦਵਾਰ ਵੀ ਜੇਤੂ ਰਹੇ। ਕੋਟ ਇਸੇ ਖਾਂ ਵਿੱਚ ਕਾਂਗਰਸ ਪਾਰਟੀ ਨੂੰ 9, ਸ਼੍ਰੋਮਣੀ ਅਕਾਲੀ ਦਲ ਨੂੰ 2, ਆਪ ਨੂੰ 1 ਸੀਟ ਮਿਲੀ ਜਦਕਿ 1 ਅਜ਼ਾਦ ਉਮੀਦਵਾਰ ਵੀ ਜੇਤੂ ਰਿਹਾ।

ਸ਼੍ਰੀ ਹੰਸ ਨੇ ਜ਼ਿਲ੍ਹਾ ਮੋਗਾ ਵਿੱਚ ਵੋਟਾਂ ਅਤੇ ਗਿਣਤੀ ਦਾ ਕੰਮ ਅਮਨ ਅਮਾਨ ਨਾਲ ਸਿਰੇ ਚੜ੍ਹਨ ‘ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਵੋਟਰਾਂ ਅਤੇ ਚੋਣ ਅਧਿਕਾਰੀਆਂ ਦਾ ਧੰਨਵਾਦ ਕੀਤਾ ਹੈ, ਜਿਹਨਾਂ ਨੇ ਲੋਕਤੰਤਰ ਦੀ ਮਜ਼ਬੂਤੀ ਲਈ ਬੜੀ ਤਤਪਰਤਾ ਨਾਲ ਆਪਣੀ-ਆਪਣੀ ਜਿੰਮੇਵਾਰੀ ਨਿਭਾਈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION