34 C
Delhi
Friday, April 19, 2024
spot_img
spot_img

ਜਾਪਾਨ ਅਤੇ ਦੱਖਣੀ ਕੋਰੀਆ ਦੇ ਯਾਤਰੀਆਂ ਦੀ ਸਕਰੀਨਿੰਗ ਵੀ ਕੀਤੀ ਜਾਵੇਗੀ: ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 16 ਫਰਵਰੀ, 2020:

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਭਾਰਤ ਸਰਕਾਰ ਨੇ ਕੋਵਿਡ-19 (ਕਰੋਨਾ ਵਾਇਰਸ) ਦੀ ਸਕਰੀਨਿੰਗ ਦੀ ਸੂਚੀ ਵਿੱਚ 2 ਹੋਰ ਦੇਸ਼ਾਂ ਨੂੰ ਸ਼ਾਮਲ ਕੀਤਾ ਹੈ।

ਇਸ ਤੋਂ ਪਹਿਲਾਂ ਸੂਬੇ ਵੱਲੋਂ ਚੀਨ, ਹਾਂਗਕਾਂਗ, ਥਾਈਲੈਂਡ ਅਤੇ ਸਿੰਗਾਪੁਰ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਦੀ ਸਕਰੀਨਿੰਗ ਕੀਤੀ ਜਾ ਰਹੀ ਸੀ। ਹੁਣ ਜਾਪਾਨ ਅਤੇ ਦੱਖਣੀ ਕੋਰੀਆ ਦੇ ਯਾਤਰੀਆਂ ਦੀ ਸਕਰੀਨਿੰਗ ਵੀ ਕੀਤੀ ਜਾਵੇਗੀ ਇਸ ਸਬੰਧੀ ਦਿਸ਼ਾ ਨਿਰਦੇਸ਼ ਸਾਰੇ ਜ਼ਿਲ੍ਹਿਆਂ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਅਤੇ ਮੋਹਾਲੀ, ਜਿੱਥੇ ਅੰਤਰਰਾਸ਼ਟਰੀ ਹਵਾਈ ਅੱਡੇ ਹਨ, ਨੂੰ ਜਾਰੀ ਕਰ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਦਿਸ਼ਾ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਸਿਹਤ ਵਿਭਾਗ ਵੱਲੋਂ ਸਿੰਗਾਪੁਰ ਤੋਂ ਪਰਤਣ ਵਾਲੇ 23 ਯਾਤਰੀਆਂ ਦੀ ਪਛਾਣ ਕੀਤੀ ਗਈ ਹੈ। ਜੰਮੂ ਨਾਲ ਸਬੰਧਤ ਇੱਕ ਯਾਤਰੀ ਨੂੰ ਬੁਖ਼ਾਰ ਸੀ ਅਤੇ ਉਸਨੂੰ ਤੁਰੰਤ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਭੇਜਿਆ ਗਿਆ ਜਿੱਥੇ ਉਸਨੂੰ ਵੱਖਰੇ ਵਾਰਡ ਵਿੱਚ ਰੱÎਖਿਆ ਗਿਆ। ਉਕਤ ਯਾਤਰੀ ਦੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ ਅਤੇ ਉਸਨੂੰ ਡਿਸਚਾਰਜ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅੰਮ੍ਰਿਤਸਰ ਅਤੇ ਮੋਹਾਲੀ ਹਵਾਈ ਅੱਡਿਆਂ ਵਿਖੇ ਹੁਣ ਤੱਕ ਤਕਰੀਬਨ 22000 ਯਾਤਰੀਆਂ ਦੀ ਜਾਂਚ ਕੀਤੀ ਗਈ ਹੈ। ਵਾਹਗਾ ਬਾਰਡਰ ਅਤੇ ਡੇਰਾ ਬਾਬਾ ਨਾਨਕ ਚੈੱਕ ਪੋਸਟਾਂ ਵਿਖੇ ਤਕਰੀਬਨ 7500 ਯਾਤਰੀਆਂ ਦੀ ਜਾਂਚ ਕੀਤੀ ਗਈ ਹੈ।

ਸ. ਬਲਬੀਰ ਸਿੰਘ ਸਿੱਧੂ ਨੇ ਦੱÎਸਿਆ ਕਿ ਹੁਣ ਤੱਕ 1603 ਯਾਤਰੀਆਂ ਦੀ ਪਹਿਚਾਣ ਕੀਤੀ ਗਈ ਹੈ ਜਿਨ੍ਹਾਂ ਨੇ ਇਨ੍ਹਾਂ ਦੇਸ਼ਾਂ ਦੀ ਯਾਤਰਾ ਕੀਤੀ ਜਾਂ ਫਿਰ ਆਪਣੀ ਯਾਤਰਾ ਦੌਰਾਨ ਹਵਾਈ ਅੱਡਿਆਂ ‘ਤੇ ਰੁਕੇ ਸਨ। ਉਨ੍ਹਾਂ ਦੱਸਿਆ ਕਿ 39 ਨਮੂਨਿਆਂ ਦੀ ਜਾਂਚ ‘ਚੋਂ 38 ਨਮੂਨੇ ਨੈਗੇਟਿਵ ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਇੱਕ ਬੱਚਾ, ਜੋ ਯਾਤਰਾ ਦੌਰਾਨ ਥਾਈਲੈਂਡ ਵਿੱਚ ਰੁਕਿਆ ਸੀ, ਨੂੰ ਬਰਨਾਲਾ ਦੇ ਜ਼ਿਲ੍ਹਾ ਹਸਪਤਾਲ ਵਿੱਚ ਵੱਖਰੇ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਹੈ। ਬੱਚਾ ਹੁਣ ਠੀਕ-ਠਾਕ ਅਤੇ ਤੰਦਰੁਸਤ ਹੈ ਅਤੇ ਐਨ.ਸੀ.ਡੀ.ਸੀ. ਨਵੀਂ ਦਿੱਲੀ ਨੂੰ ਭੇਜੇ ਨਮੂਨੇ ਦੀਆਂ ਜਾਂਚ ਰਿਪੋਰਟਾਂ ਦੀ ਉਡੀਕ ਕੀਤੀ ਜਾ ਰਹੀ ਹੈ।

ਸਿਹਤ ਮੰਤਰੀ ਨੇ ਅੱਗੇ ਦੱÎਸਿਆ ਕਿ 947 ਯਾਤਰੀ 28 ਦਿਨਾਂ ਦਾ ਅਤਿ ਸੰਵੇਦਨਸ਼ੀਲ ਸਮਾਂ ਪੂਰਾ ਕਰ ਚੁੱਕੇ ਹਨ ਅਤੇ 567 ਵਿਅਕਤੀਆਂ ਨੂੰ ਘਰ ਵਿੱਚ ਵੱਖਰੇ ਰੱÎਖਿਆ ਗਿਆ ਹੈ ਅਤੇ ਸਿਹਤ ਵਿਭਾਗ ਦੇ ਅਮਲੇ ਵੱਲੋਂ ਇਨ੍ਹਾਂ ਦੀ ਸਿਹਤ ਦੀ ਰੋਜ਼ਾਨਾ ਜਾਂਚ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਕੋਲ ਪੀ.ਪੀ.ਈ. (ਨਿੱਜੀ ਸੁਰੱਖਿਆ ਉਪਕਰਣਾਂ) ਤੋਂ ਇਲਾਵਾ ਤੀਹਰੀ ਪਰਤ ਵਾਲੇ ਮਾਸਕ ਅਤੇ ਐਨ95 ਮਾਸਕ ਦਾ ਲੋੜੀਂਦਾ ਭੰਡਾਰ ਉਪਲੱਬਧ ਹੈ ਜਿਨ੍ਹਾਂ ਦੀ ਵਰਤੋਂ ਸਿਹਤ ਅਮਲੇ ਦੁਆਰਾ ਕੋਰੋਨਾ ਵਾਇਰਸ ਅਤੇ ਛੂਤ ਦੀਆਂ ਹੋਰ ਬਿਮਾਰੀਆਂ ਦੇ ਸ਼ੱਕੀ ਮਾਮਲਿਆਂ ਦੇ ਇਲਾਜ ਦੌਰਾਨ ਕੀਤੀ ਜਾਂਦੀ ਹੈ।

ਪੰਜਾਬ ਸਰਕਾਰ ਨੇ ਇਨਫਰਾਰੈੱਡ ਥਰਮਾਮੀਟਰ ਖਰੀਦ ਕੇ ਮੋਹਾਲੀ ਹਵਾਈ ਅੱਡੇ, ਸਾਰੇ ਜ਼ਿਲ੍ਹਾ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਮੁਹੱਈਆ ਕਰਵਾਏ ਹਨ ਤਾਂ ਜੋ ਬਿਨਾਂ ਸੰਪਰਕ ‘ਚ ਆਏ ਸ਼ੱਕੀ ਮਰੀਜ਼ਾਂ ਦੇ ਸਰੀਰਕ ਤਾਪਮਾਨ ਦੀ ਜਾਂਚ ਕੀਤੀ ਜਾ ਸਕੇ।

ਉਨ੍ਹਾਂ ਦੱÎਸਿਆ ਕਿ ਜ਼ਿਲ੍ਹਾ ਟੀਮਾਂ ਵੱਲੋਂ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ । ਉਨ੍ਹਾਂ ਨੇ ਉਕਤ 6 ਦੇਸ਼ਾਂ ਦੀ ਯਾਤਰਾ ਕਰ ਕੇ ਪੰਜਾਬ ਪਰਤੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ 104 ਹੈਲਪਲਾਈਨ, ਸਟੇਟ ਅਤੇ ਜ਼ਿਲ੍ਹਾ ਆਈ.ਡੀ.ਐਸ.ਪੀ. ਯੂਨਿਟਾਂ ‘ਤੇ ਰਿਪੋਰਟ ਕਰਨ ਤਾਂ ਜੋ ਟੀਮਾਂ ਉਨ੍ਹਾਂ ਕੋਲ ਪਹੁੰਚ ਕਰਕੇ ਉਕਤ ਉਨ੍ਹਾਂ ਦੀ ਸਿਹਤ ਦੀ ਜਾਂਚ ਕਰ ਸਕਣ।

ਉਨ੍ਹਾਂ ਨੇ ਕੋਰੋਨਾ ਵਾਇਰਸ ਸਬੰਧੀ ਲਗਾਤਾਰ ਨਿਗਰਾਨੀ ਰੱਖਣ ਲਈ ਆਈ.ਡੀ.ਐਸ.ਪੀ. ਦੀਆਂ ਟੀਮਾਂ (ਇੰਟਗ੍ਰੇਟਿਡ ਡਿਜੀਜ਼ ਸਰਵੇਲੈਂਸ ਪ੍ਰੋਗਰਾਮ ) ਦੇ ਸਖ਼ਤ ਯਤਨਾਂ ਦੀ ਸ਼ਲਾਘਾ ਕੀਤੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION