22.1 C
Delhi
Wednesday, April 24, 2024
spot_img
spot_img

ਜਾਖ਼ੜ ਤੇ ਬਰਿੰਦਰ ਢਿੱਲੋ ਦੀ ਅਗਵਾਈ ’ਚ ਯੂਥ ਕਾਂਗਰਸ ਦੀ ਪ੍ਰਭਾਵਸ਼ਾਲੀ ਟਰੈਕਟਰ ਰੈਲੀ ਨੂੰ ਹਰਿਆਣਾ ਸਰਕਾਰ ਨੇ ਰੋਕਿਆ

ਚੰਡੀਗੜ੍ਹ/ਡੇਰਾ ਬੱਸੀ, ਸਤੰਬਰ 20, 2020:

ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਦੁਆਰਾ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰਨ ਵਾਲੇ ਖੇਤੀ ਆਰਡੀਨੈਂਸ ਪਾਸ ਕਰਕੇ ਪੰਜਾਬੀ ਕਿਸਾਨਾਂ ਨੂੰ ਦਬਾਉਣ ਦੀ ਸਾਜ਼ਿਸ਼ ਦੇ ਖਿਲਾਫ ਅੱਜ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਮੂਹ ਯੂਥ ਕਾਂਗਰਸ ਦੇ ਨੁਮਾਇੰਦਿਆਂ ਵੱਲੋਂ ਇੱਕ ਵਿਸ਼ਾਲ ਟਰੈਕਟਰ ਰੈਲੀ ਰਾਹੀਂ ‘ਕਿਸਾਨ ਰੋਸ ਮਾਰਚ’ ਕੱਢਿਆ ਗਿਆ।

ਇਹ ਟਰੈਕਟਰ ਮਾਰਚ ਡੇਰਾ ਬੱਸੀ ਤੋਂ ਸ਼ੁਰੂ ਹੋ ਕੇ ਦਿੱਲੀ ਵੱਲ ਨੂੰ ਤੁਰਿਆ ਪ੍ਰੰਤੂ ਰਸਤੇ ਵਿਚ ਹੀ ਹਰਿਆਣਾ ਪੁਲਿਸ ਨੇ ਪੰਜਾਬ ਹਰਿਆਣਾ ਬਾਰਡਰ ਉੱਤੇ ਪ੍ਰਦਰਸ਼ਨਕਾਰੀਆਂ ਨੂੰ ਬਲ ਦਾ ਪ੍ਰਯੋਗ ਕਰਕੇ ਰੋਕ ਲਿਆ ਗਿਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਵੀ ਸ੍ਰੀਨਿਵਾਸ, ਯੂਥ ਕਾਂਗਰਸ ਦੇ ਰਾਸ਼ਟਰੀ ਇੰਚਾਰਜ ਕ੍ਰਿਸ਼ਨਾ ਅੱਲਾਵੇਰੂ ਸਮੇਤ ਯੂਥ ਕਾਂਗਰਸ ਦੇ ਰਾਸ਼ਟਰੀ ਅਤੇ ਸੂਬੇ ਦੇ ਹਜ਼ਾਰਾਂ ਨੁਮਾਇੰਦੇ ਇਸ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ।

ਇਸ ਮੌਕੇ ਬੋਲਦਿਆਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਮੋਦੀ ਸਰਕਾਰ ਕਿਸਾਨ ਵਿਰੋਧੀ ਬਿੱਲ ਲਿਆ ਕੇ ਪੰਜਾਬ ਸਮੇਤ ਸਮੁੱਚੇ ਦੇਸ਼ ਦੇ ਕਿਸਾਨਾਂ ਦਾ ਗਲਾ ਘੁੱਟਣ ਜਾ ਰਹੀ ਹੈ ਜੋ ਕਿ ਸਾਨੂੰ ਮਨਜ਼ੂਰ ਨਹੀਂ ਹੈ ਇਸ ਲਈ ਉਹ ਕਿਸਾਨਾਂ ਦੇ ਹੱਕਾਂ ਲਈ ਹਮੇਸ਼ਾਂ ਪਹਿਰਾ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਹੋਇਆਂ ਕੇਂਦਰ ਸਰਕਾਰ ਨੂੰ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਬਿੱਲ ਵਾਪਸ ਲੈਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬੀ ਕਦੇ ਵੀ ਸੱਚ ਤੋਂ ਪਿੱਛੇ ਨਹੀਂ ਹਟੇ ਹਨ ਅਤੇ ਇਕ ਵਾਰ ਫੇਰ ਉਹ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਵਾ ਕੇ ਹਟਣਗੇ। ਉਨ੍ਹਾਂ ਕਿਹਾ ਕਿ ਇਹ ਤਾਂ ਸ਼ੁਰੂਆਤ ਮਾਤਰ ਹੈ ਜੇਕਰ ਮੋਦੀ ਸਰਕਾਰ ਇਸੇ ਤਰ੍ਹਾਂ ਹੀ ਲੋਕਾਂ ਦੇ ਜਜ਼ਬਾਤਾਂ ਨੂੰ ਦਰਕਿਨਾਰ ਕਰਦਿਆਂ ਆਪਣੇ ਮਾਰੂ ਫ਼ੈਸਲੇ ਲਾਗੂ ਕਰੇਗੀ ਤਾਂ ਕਾਂਗਰਸ ਪਾਰਟੀ ਆਉਂਦੇ ਸਮੇਂ ਵਿੱਚ ਦਿੱਲੀ ਜਾ ਕੇ ਸਰਕਾਰ ਨੂੰ ਘੇਰੇਗੀ।

ਪੰਜਾਬ ਕਾਂਗਰਸ ਦੇ ਮੁਖੀ ਸੁਨੀਲ ਜਾਖੜ ਨੇ ਕਿਹਾ ਕਿ ਮੋਦੀ ਸੱਤਾ ਦੇ ਹੰਕਾਰ ਵਿੱਚ ਕਿਸਾਨਾਂ ਸਮੇਤ ਸਾਰੇ ਵਰਗਾਂ ਨੂੰ ਆਪਣੇ ਲੋਕ ਮਾਰੂ ਇਰਾਦਿਆਂ ਨਾਲ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਦੇ ਨਾਲ ਨਾਲ ਬਾਦਲ ਪਰਿਵਾਰ ਵੀ ਇਨ੍ਹਾਂ ਲੋਕ ਮਾਰੂ ਨੀਤੀਆਂ ਵਿੱਚ ਬਰਾਬਰ ਦਾ ਹਿੱਸੇਦਾਰ ਹੈ ਅਤੇ ਪੰਜਾਬ ਦੇ ਲੋਕ ਹੁਣ ਇਨ੍ਹਾਂ ਕੋਲੋਂ ਸਵਾਲ ਪੁੱਛ ਰਹੇ ਹਨ।

ਉਨ੍ਹਾਂ ਕਿਹਾ ਕਿ ਬਾਦਲ ਮੋਦੀ ਸਰਕਾਰ ਦੇ ਹੱਥ ਠੋਕੇ ਬਣ ਕੇ ਪਹਿਲਾਂ ਇਸ ਬਿੱਲ ਨੂੰ ਕਿਸਾਨੀ ਹੱਕਾਂ ਲਈ ਲਾਹੇਵੰਦ ਦੱਸ ਰਹੇ ਹਨ ਪ੍ਰੰਤੂ ਲੋਕਾਂ ਦੇ ਰੋਹ ਨੂੰ ਵੇਖ ਕੇ ਹੁਣ ਆਪਣੇ ਬਿਆਨਾਂ ਤੋਂ ਬਦਲੇ ਹਨ। ਉਨ੍ਹਾਂ ਕਿਹਾ ਕਿ ਬਾਦਲਾਂ ਦੇ ਪਾਪਾਂ ਦਾ ਘੜਾ ਫੁੱਟ ਚੁੱਕਿਆ ਹੈ ਅਤੇ ਉਹ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਗਵਾ ਚੁੱਕੇ ਹਨ। ਜਾਖੜ ਨੇ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹ ਇਸ ਬਿੱਲ ਨੂੰ ਵਾਪਸ ਨਾ ਲੈਣਗੇ ਤਾਂ ਪੰਜਾਬ ਕਾਂਗਰਸ ਦਿੱਲੀ ਜਾ ਕੇ ਧਰਨੇ ਉੱਤੇ ਬੈਠੇਗੀ।

ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਵੀ ਸ੍ਰੀਨਿਵਾਸ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਹੁਣ ਤੱਕ ਦੀਆਂ ਨੀਤੀਆਂ ਕਿਸਾਨ ਮਾਰੂ ਤੇ ਲੋਕ ਮਾਰੂ ਹਨ। ਇਸ ਤੋਂ ਪਹਿਲਾਂ ਮੋਦੀ ਨੇ ਜੀਐੱਸਟੀ ਨੋਟਬੰਦੀ ਸਮੇਤ ਸਾਰੇ ਫੈਸਲੇ ਹੀ ਲੋਕਾਂ ਉੱਤੇ ਥੋਪੇ ਹਨ ਜਿਸ ਦੇ ਕਿ ਮਾਰੂ ਪ੍ਰਭਾਵ ਪਏ ਹਨ ਪ੍ਰੰਤੂ ਜੇਕਰ ਇਹ ਕਿਸਾਨ ਬਿੱਲ ਥੋਪਿਆ ਗਿਆ ਤਾਂ ਦੇਸ਼ ਦਾ ਸਮੁੱਚਾ ਢਾਂਚਾ ਹੀ ਤਹਿਸ ਨਹਿਸ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਛੋਟੇ ਅਤੇ ਮੱਧ ਵਰਗੀ ਕਿਸਾਨ ਆਤਮ ਹੱਤਿਆਵਾਂ ਕਰਨ ਲਈ ਮਜਬੂਰ ਹੋ ਜਾਣਗੇ।

ਇਸ ਪਿੱਛੋ ਪ੍ਰਦਰਸ਼ਨਕਾਰੀ ਯੂਥ ਕਾਂਗਰਸ ਦੇ ਵਰਕਰਾਂ ਨੂੰ ਹਰਿਆਣਾ ਪੁਲਿਸ ਨੇ ਪੰਜਾਬ ਹਰਿਆਣਾ ਬਾਰਡਰ ਉੱਤੇ ਰੋਕ ਕੇ ਬਲ ਦਾ ਪ੍ਰਯੋਗ ਕੀਤਾ। ਹਰਿਆਣਾ ਪੁਲੀਸ ਵੱਲੋਂ ਕੀਤੀਆਂ ਗਈਆਂ ਪਾਣੀ ਦੀਆਂ ਬੁਛਾਰਾਂ ਨਾਲ ਕਈ ਯੂਥ ਕਾਂਗਰਸ ਵਰਕਰ ਮਾਮੂਲੀ ਜ਼ਖ਼ਮੀ ਵੀ ਹੋਏ। ਬਾਅਦ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਥਾਣੇ ਲਿਜਾਇਆ ਗਿਆ।


ਇਸ ਨੂੰ ਵੀ ਪੜ੍ਹੋ:
ਖ਼ੇਤੀ ਆਰਡੀਨੈਂਸਾਂ ’ਤੇ ਅਕਾਲੀ ਦਲ ਦਾ ਮੋੜਾ: ਬਹੁਤ ਦੇਰ ਕੀ ਮੇਹਰਬਾਂ ਆਤੇ ਆਤੇ – ਐੱਚ.ਐੱਸ.ਬਾਵਾ


Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION