39 C
Delhi
Monday, May 6, 2024
spot_img
spot_img

ਜਾਖ਼ੜ ਨੇ ਸੁੰਦਰ ਸ਼ਾਮ ਅਰੋੜਾ ਕੇਸ ’ਤੇ ਸਵਾਲ ਉਠਾਏ, ਕਿਹਾ ਇਹ ਜਾਂਚ ਦਾ ਵਿਸ਼ਾ ਕਿ ਰਿਸ਼ਵਤ ਦਿੱਤੀ ਜਾਂ ਬਾਂਹ ਮਰੋੜ ਕੇ ਫ਼ਿਰੌਤੀ ਲੈਣ ਦੀ ਕੋਸ਼ਿਸ਼ ਹੋਈ

ਯੈੱਸ ਪੰਜਾਬ
ਚੰਡੀਗੜ੍ਹ, 17 ਅਕਤੂਬਰ, 2022:
ਭਾਜਪਾ ਆਗੂ ਅਤੇ ਸਾਬਕਾ ਸਾਂਸਦ ਸ੍ਰੀ ਸੁਨੀਲ ਜਾਖੜ ਨੇ ਸਾਬਕਾ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਦੇ ਮਾਮਲੇ ਵਿਚ ਵਿਜੀਲੈਂਸ ਅਧਿਕਾਰੀ ਵੱਲੋਂ ਸ੍ਰੀ ਅਰੋੜਾ ਨੂੰ ਆਪਣੇ ਘਰ ਮਿਲਣ ਲਈ ਬੁਲਾਉਣ ਤੇ ਸਵਾਲ ਚਿੰਨ੍ਹ ਖੜ੍ਹੇ ਕਰਦਿਆਂ ਕਿਹਾ ਹੈ ਕਿ ਇਕ ਜਾਂਚ ਅਧਿਕਾਰੀ ਨੇ ਕਿਸ ਮਕਸਦ ਨਾਲ ਉਨ੍ਹਾਂ ਨੂੰ ਘਰ ਬੁਲਾਇਆ ਇਹ ਵੀ ਜਾਂਚ ਦਾ ਵਿਸ਼ਾ ਹੋਣਾ ਚਾਹੀਦਾ ਹੈ।

ਉਨ੍ਹਾਂ ਨੇ ਇਹ ਵੀ ਖਦਸਾ ਜਾਹਿਰ ਕੀਤਾ ਕਿ ਰਾਜ ਵਿਚ ਕਾਨੂੰਨ ਵਿਵਸਥਾ ਪੂਰੀ ਤਰਾਂ ਫੇਲ ਹੋਣ ਅਤੇ ਗੁਜਰਾਤ ਚੋਣਾਂ ਵਿਚ ਲਾਹਾ ਲੈਣ ਲਈ ਆਪ ਪਾਰਟੀ ਇਸ ਤਰਾਂ ਦੇ ਸਟੰਟ ਕਰ ਸਕਦੀ ਹੈ।ਉਨ੍ਹਾਂ ਨੇ ਕਿਹਾ ਕਿ ਇਹ ਜਾਂਚ ਅਧਿਕਾਰੀਆਂ ਵੱਲੋਂ ਬਾਂਹ ਮਰੋੜ ਕੇ ਲਈ ਜਾਂ ਰਹੀ ਕਥਿਤ ਫਿਰੌਤੀ ਸੀ ਜਾਂ ਇਹ ਭ੍ਰਿਸ਼ਟਾਚਾਰ ਹੋਇਆ ਹੈ ਇਸਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

ਸ੍ਰੀ ਜਾਖੜ ਨੇ ਕਿਹਾ ਕਿ ਜਿਸ ਪਲਾਟਾਂ ਦੀ ਵੰਡ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਸ ਵਿਚ ਸ੍ਰੀ ਸੁੰਦਰ ਸ਼ਾਮ ਅਰੋੜਾ ਨੂੰ ਲੋਕਪਾਲ ਵੱਲੋਂ ਪਹਿਲਾਂ ਹੀ ਨਿਰਦੋਸ਼ ਪਾਇਆ ਗਿਆ ਹੈ। ਪਰ ਫਿਰ ਵੀ ਜ਼ੇਕਰ ਸਰਕਾਰ ਜਾਂਚ ਕਰਵਾਉਣਾ ਚਾਹੁੰਦੀ ਹੈ ਤਾਂ ਬੇਸ਼ਕ ਕਰਵਾਏ ਪਰ ਸਰਕਾਰੀ ਕਾਨੂੰਨਾਂ ਅਤੇ ਨਿਯਮਾਂ ਦਾ ਪਾਲਣ ਕੀਤਾ ਜਾਣਾ ਚਾਹੀਦਾ ਹੈ।

ਸਾਬਕਾ ਸਾਂਸਦ ਨੇ ਕਿਹਾ ਕਿ ਸਿੱਧੂ ਮੁੱਸੇਵਾਲਾ ਦੇ ਕਾਤਲ ਦਾ ਪੁਲਿਸ ਦੀ ਮਦਦ ਨਾਲ ਹੀ ਪੁਲਿਸ ਹਿਰਾਸਤ ਵਿਚੋਂ ਭੱਜ ਜਾਣਾ, ਦੇਸ਼ ਵਿਰੋਧੀ ਤਾਕਤਾਂ ਦੀਆਂ ਸਰਗਰਮੀਆਂ ਨਾਲ ਲੋਕਾਂ ਵਿਚ ਵੱਧ ਰਿਹਾ ਸਹਿਮ, ਜ਼ੇਲ੍ਹਾਂ ਵਿਚੋਂ ਲਗਾਤਾਰ ਮਿਲ ਰਹੇ ਮੋਬਾਇਲ ਆਦਿ ਹਾਲਾਤ ਪ੍ਰਮਾਣ ਹਨ ਕਿ ਰਾਜ ਵਿਚ ਕਾਨੂੰਨ ਵਿਵਸਥਾਂ ਢਹਿ ਢੇਰੀ ਹੋ ਚੁੱਕੀ ਹੈ ਅਤੇ ਆਪਣੀਆਂ ਨਾਕਾਮੀਆਂ ਤੇ ਪਰਦਾ ਪਾਉਣ ਲਈ ਆਪ ਸਰਕਾਰ ਨੂੰ ਕਿਸੇ ਅਜਿਹੇ ਡਰਾਮੇ ਦੀ ਜਰੂਰਤ ਸੀ ਜਿਸ ਨਾਲ ਉਹ ਲੋਕਾਂ ਦਾ ਧਿਆਨ ਇੰਨ੍ਹਾਂ ਮੁੱਦਿਆਂ ਤੋਂ ਹਟਾ ਸਕੇ।

ਸ੍ਰੀ ਜਾਖੜ ਨੇ ਕਿਹਾ ਕਿ ਇਕ ਪਾਸੇ ਤਾਂ ਆਪ ਸਰਕਾਰ ਦੇ ਇਕ ਮੰਤਰੀ ਦੀ ਆਡੀਓ ਕਲਿੱਪ ਵਾਇਰਲ ਹੋਈ ਨੂੰ ਮਹੀਨਾ ਹੋ ਚੁੱਕਾ ਹੈ ਜਿਸ ਵਿਚ ਸਪੱਸ਼ਟ ਤੌਰ ਤੇ ਭ੍ਰਿਸ਼ਟਾਚਾਰ ਸਬੰਧੀ ਗੱਲਬਾਤ ਹੋ ਰਹੀ ਹੈ। ਉਕਤ ਮਾਮਲੇ ਵਿਚ ਤਾਂ ਆਪ ਸਰਕਾਰ ਕਾਰਵਾਈ ਕਰ ਨਹੀਂ ਰਹੀ ਹੈ ਜਦ ਕਿ ਵਿਰੋਧੀਆਂ ਨੂੰ ਪ੍ਰੇ਼ਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦਾ ਮਕਸਦ ਕੇਵਲ ਗੁਜਰਾਤ ਚੋਣਾਂ ਵਿਚ ਲਾਹਾ ਲੈਣਾ ਹੈ।

ਸ੍ਰੀ ਜਾਖੜ ਨੇ ਕਿਹਾ ਕਿ ਉਹ ਨਾ ਤਾਂ ਕਿਸੇ ਨੂੰ ਕਲੀਨ ਚਿੱਟ ਦੇ ਰਹੇ ਹਨ ਅਤੇ ਨਾ ਹੀ ਜਾਂਚ ਅਧਿਕਾਰੀ ਨੂੰ ਦੋਸ਼ੀ ਠਹਿਰਾ ਰਹੇ ਹਨ ਪਰ ਇਹ ਗੱਲ ਸਵਾਲ ਖੜੇ ਕਰਦੀ ਹੈ ਕਿ ਕੋਈ ਜਾਂਚ ਅਧਿਕਾਰੀ ਕਿਸੇ ਅਜਿਹੇ ਵਿਅਕਤੀ ਨੂੰ ਆਪਣੇ ਘਰ ਮਿਲਣ ਦੀ ਸਹਿਮਤੀ ਕਿਵੇਂ ਦੇ ਸਕਦਾ ਹੈ ਜਿਸ ਬਾਰੇ ਕਿ ਉਹ ਖੁਦ ਜਾਂਚ ਕਰ ਰਿਹਾ ਹੋਵੇ।

ਉਨ੍ਹਾਂ ਨੇ ਕਿਹਾ ਕਿ ਇਸ ਕੇਸ ਵਿਚ ਕੁਝ ਨਹੀਂ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਭਰੋਸਾ ਹੈ ਪਰ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਜਾਂਚ ਅਧਿਕਾਰੀ ਵੱਲੋਂ ਆਪਣੇ ਘਰ ਮਿਲਣ ਲਈ ਬੁਲਾਏ ਜਾਣ, ਪ੍ਰਾਈਵੇਟ ਥਾਂ ਤੇ ਲੋਕੇਸ਼ਣ ਭੇਜ਼ ਕੇ ਸੱਦਣ ਦੀ ਵੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ ਕਿਉਂਕਿ ਹੋ ਸਕਦਾ ਹੈ ਕਿ ਸ੍ਰੀ ਅਰੋੜਾ ਦੇ ਦਬਾਅ ਬਣਾ ਕੇ ਉਨ੍ਹਾਂ ਨੂੰ ਮਿਲਣ ਲਈ ਮਜਬੂਰ ਕੀਤਾ ਗਿਆ ਹੋਵੇ।

ਇਕ ਹੋਰ ਸਵਾਲ ਦੇ ਜਵਾਬ ਵਿਚ ਉਨ੍ਹਾਂ ਨੇ ਆਪ ਦੇ ਦਿੱਲੀ ਦੇ ਉਪਮੁੱਖ ਮੰਤਰੀ ਦੀ ਤੁਲਨਾ ਸ਼ਹੀਦ ਏ ਆਜਮ ਭਗਤ ਸਿੰਘ ਨਾਲ ਕੀਤੇ ਜਾਣ ਦੀ ਵੀ ਉਨ੍ਹਾਂ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਆਪ ਆਗੂ ਲਗਾਤਾਰ ਮਹਾਨ ਸ਼ਹੀਦ ਦਾ ਅਪਮਾਨ ਕਰ ਰਹੇ ਹਨ ਜ਼ੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਸਾਹਮਣਾ ਕਰ ਰਹੇ ਆਪਣੇ ਆਗੂ ਦੀ ਤੁਲਨਾ ਉਨ੍ਹਾਂ ਨਾਲ ਕਰ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION