35.6 C
Delhi
Sunday, May 19, 2024
spot_img
spot_img

ਜਿਸ ਕਮੇਟੀ ਵਿੱਚ ਸੁਖਬੀਰ ਬਾਦਲ ਹੋਵੇ ਉਸ ਵਿੱਚ ਸੁਖਦੇਵ ਸਿੰਘ ਢੀਂਡਸਾ ਦੇ ਸ਼ਾਮਿਲ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਦਵਿੰਦਰ ਸਿੰਘ ਸੋਢੀ

ਯੈੱਸ ਪੰਜਾਬ 
ਚੰਡੀਗੜ੍ਹ, 10 ਅਕਤੂਬਰ,2022 –
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਜਗਮੀਤ ਸਿੰਘ ਬਰਾੜ ਵੱਲੋਂ 21 ਮੈਂਬਰੀ ਸ਼੍ਰੋਮਣੀ ਅਕਾਲੀ ਯੂਨਿਟੀ ਕੋਆਰਡੀਨੇਸ਼ਨ ਕਮੇਟੀ ਵਿੱਚ ਸ.ਸੁਖਦੇਵ ਸਿੰਘ ਢੀਂਡਸਾ ਅਤੇ ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਨਾਮ ਸ਼ਾਮਿਲ ਕਰਨ ਦਾ ਵਿਰੋਧ ਕਰਦਿਆਂ ਕਿਹਾ ਕਿ ਜਿਸ ਕਮੇਟੀ ਵਿੱਚ ਪੰਥ ਵਿਰੋਧੀ ਸੁਖਬੀਰ ਸਿੰਘ ਬਾਦਲ ਸ਼ਾਮਿਲ ਹੋਣ ਅਜਿਹੀ ਕਮੇਟੀ ਵਿੱਚ ਸ.ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੀ ਪਾਰਟੀ ਦੇ ਕਿਸੇ ਵੀ ਆਗੂ ਦੀ ਕਦੇ ਵੀ ਸ਼ਮੂਲੀਅਤ ਨਹੀਂ ਹੋ ਸਕਦੀ।

ਸ.ਦਵਿੰਦਰ ਸਿੰਘ ਸੋਢੀ ਨੇ ਜਗਮੀਤ ਸਿੰਘ ਬਰਾੜ ਵੱਲੋਂ ਕਮੇਟੀ ਵਿੱਚ ਸ.ਸੁਖਦੇਵ ਸਿੰਘ ਢੀਂਡਸਾ ਅਤੇ ਜਥੇਦਾਰ ਰਣਜੀਤ ਸਿੰਘ ਤਲਵੰਡੀ ਨੂੰ ਸ਼ਾਮਿਲ ਕਰਨ ਦੇ ਕੀਤੇ ਗਏ ਐਲਾਨ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਕਮੇਟੀ ਦੇ ਗਠਨ ਬਾਰੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਕਿਸੇ ਦੀ ਵੀ ਕੋਈ ਗੱਲਬਾਤ ਨਹੀਂ ਹੋਈ।ਸ.ਦਵਿੰਦਰ ਸਿੰਘ ਸੋਢੀ ਨੇ ਸੁਖਬੀਰ ਸਿੰਘ ਬਾਦਲ ਨੂੰ ਤਲਖੀ ਭਰੇ ਸ਼ਬਦਾਂ ਨਾਲ ਵਰਜਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ. ਸੁਖਦੇਵ ਸਿੰਘ ਢੀਂਡਸਾ ਦੇ ਵਾਪਸ ਮੁੜ ਆਉਣ ਦੇ ਸੁਪਨੇ ਦੇਖਣੇ ਬੰਦ ਕਰੇ।

ਸ. ਸੋਢੀ ਨੇ ਅੱਗੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ਾਂ ਅਤੇ ਪੰਥ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਸੁਖਬੀਰ ਬਾਦਲ ਵੱਲੋਂ ਰੇਤ,ਟਰਾਂਸਪੋਟ,ਸ਼ਰਾਬ,ਕੇਵਲ, ਡਰੱਗ ਮਾਫ਼ੀਆਂ ਦੁਆਰਾ ਲੁਟੇ ਪੈਸੇ ਦੁਆਰਾ ਮੁੜ ਸੱਤਾ ਵਿੱਚ ਆਉਣ ਦੇ ਸੁਪਨੇ ਦੇਖ ਰਿਹਾ ਹੈ। ਜਦੋਂ ਕਿ ਪੰਥ ਅਤੇ ਪੰਜਾਬ ਦੇ ਲੋਕਾਂ ਵੱਲੋਂ ਪਿਛਲੀਂਆਂ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਬਾਦਲ ਦਲ ਨੂੰ ਕਰਾਰਾ ਜਵਾਬ ਦਿੱਤਾ ਜਾ ਚੁੱਕਾ ਹੈ।

ਸ.ਸੋਢੀ ਨੇ ਕਿਹਾ ਕਿ ਅਸੀਂ ਅਕਾਲੀ ਦਲ ਦੇ ਅਸਲ ਸਿਧਾਂਤਾਂ ਤੇ ਪਹਿਰਾ ਦਿੱਤਾ ਹੈ ਅਤੇ ਦਿੰਦੇ ਵੀ ਰਹਾਂਗੇ। ਉਹਨਾਂ ਕਿਹਾ ਕਿ ਅਸੀਂ ਆਪਣੇ ਆਖ਼ਰੀ ਦਮ ਤੱਕ ਬਾਦਲ ਪਰਿਵਾਰ ਨਾਲ ਕੋਈ ਸਮਝੋਤਾ ਨਹੀਂ ਕਰਾਂਗੇ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੋਜੂਦਾ ਬਦਹਾਲੀ ਲਈ ਸੁਖਬੀਰ ਸਿੰਘ ਬਾਦਲ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ ਅਤੇ ਜਿਸ ਕਮੇਟੀ ਵਿੱਚ ਸੁਖਬੀਰ ਸਿੰਘ ਬਾਦਲ ਦਾ ਨਾਮ ਸ਼ਾਮਿਲ ਹੋਵੇਗਾ ਉੱਥੇ ਸ.ਸੁਖਦੇਵ ਸਿੰਘ ਢੀਂਡਸਾ ਦੇ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION