36.1 C
Delhi
Thursday, May 16, 2024
spot_img
spot_img

ਜਿੰਪਾ ਵੀਰਵਾਰ ਨੂੰ ਮੰਤਰੀ ਵਜੋਂ ਸੰਭਾਲਣਗੇ ਅਹੁਦਾ, ਅਧਿਕਾਰੀਆਂ ਨੂੰ 24 ਮਾਰਚ ਨੂੰ ਵਿਭਾਗਾਂ ਨਾਲ ਸੰਬੰਧਤ ਪ੍ਰੈਜ਼ੈਨਟੇਸ਼ਨਾਂ ਦੇਣ ਲਈ ਕਿਹਾ

ਯੈੱਸ ਪੰਜਾਬ
ਚੰਡੀਗੜ੍ਹ, 22 ਮਾਰਚ, 2022:
ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਵੀਰਵਾਰ ਨੂੰ ਆਪਣਾ ਅਹੁਦਾ ਸੰਭਾਲਿਆ ਜਾਵੇਗਾ।

ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ੍ਰੀ ਜਿੰਪਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।

ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ 24 ਮਾਰਚ ਨੂੰ ਆਪਣੇ ਨਾਲ ਸਬੰਧਤ ਵਿਭਾਗਾਂ ਬਾਰੇ ਵਿਸਥਾਰਪੂਰਵਕ ਪ੍ਰੈਜ਼ਨਟੇਸ਼ਨਾਂ ਦੇਣ ਲਈ ਵੀ ਕਿਹਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਵਿਜੈ ਕੁਮਾਰ ਜੰਜੂਆ, ਪ੍ਰਮੁੱਖ ਸਕੱਤਰ ਜਲ ਸਰੋਤ ਸ੍ਰੀ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਸਕੱਤਰ ਮਾਲ ਸ੍ਰੀ ਮਨਵੇਸ਼ ਸਿੰਘ ਸਿੱਧੂ, ਐਚ.ਓ.ਡੀ. ਜਲ ਸਪਲਾਈ ਅਤੇ ਸੈਨੀਟੇਸ਼ਨ ਸ੍ਰੀ ਅਮਿਤ ਤਲਵਾੜ ਅਤੇ ਵਧੀਕ ਸਕੱਤਰ ਮਾਲ ਸ੍ਰੀ ਕਰਨੈਲ ਸਿੰਘ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION