32.8 C
Delhi
Wednesday, April 24, 2024
spot_img
spot_img

ਜੂਨ 1984 ਦੇ ਹਮਲੇ ਸਮੇਂ ਪ੍ਰਭਾਵਿਤ ਹੋਈ ਡਿਓੜੀ ਦੀ ਸਾਂਭ ਸੰਭਾਲ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਆਰੰਭ, ਸ਼ੀਸ਼ੇ ’ਚ ਮੜਿਆ ਜਾਵੇਗਾ

ਅੰਮ੍ਰਿਤਸਰ, 13 ਅਕਤੂਬਰ, 2019:
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਵਾਲੀ ਬਾਹੀ ’ਤੇ ਬਣੀ ਡਿਓੜੀ ਦੀ ਸਾਂਭ-ਸੰਭਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਰਜ ਆਰੰਭ ਦਿੱਤਾ ਹੈ। ਇਸ ਦੀ ਸ਼ੁਰੂਆਤ ਅੱਜ ਅਰਦਾਸ ਉਪਰੰਤ ਕੀਤੀ ਗਈ।

ਇਸ ਡਿਓੜੀ ਉੱਪਰ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਲੱਗੀਆਂ ਗੋਲੀਆਂ ਦੇ ਨਿਸ਼ਾਨ ਅੱਜ ਵੀ ਮੌਜੂਦ ਹਨ।

ਸ਼੍ਰੋਮਣੀ ਕਮੇਟੀ ਵੱਲੋਂ ਇਸ ਨੂੰ ਸੰਭਾਲਣ ਦੇ ਕਾਰਜ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਦਿੱਤੀ ਗਈ ਹੈ। ਡਿਓੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ ਕਰਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਜੂਨ 1984 ਵਿਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਅਤਿਅੰਤ ਜ਼ੁਲਮ ਕੀਤੇ। ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤੋਪਾਂ ਟੈਂਕਾਂ ਨਾਲ ਹਮਲਾ ਕਰਕੇ ਅਣਮਨੁੱਖੀ ਤਸ਼ੱਦਦ ਢਾਹਿਆ।

ਬੇਦੋਸ਼ੀਆਂ ਸੰਗਤਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ। ਇਸ ਡਿਓੜੀ ’ਤੇ ਲੱਗੇ ਗੋਲੀਆਂ ਦੇ ਨਿਸ਼ਾਨ ਅੱਜ ਵੀ ਉਸ ਕਰੂਰ ਕਾਰੇ ਦੀ ਯਾਦ ਦਿਵਾਉਂਦੇ ਹਨ।ਉਨ੍ਹਾਂ ਆਖਿਆ ਕਿ ਜੂਨ 1984 ਦੇ ਘੱਲੂਘਾਰੇ ਦੀ ਯਾਦ ਦਿਵਾਉਂਦੀ ਡਿਓੜੀ ਦੀ ਸੁਰੱਖਿਆ ਲਈ ਸਟੀਲ ਦੇ ਫਰੇਮ ਲਗਾ ਕੇ ਉਸ ਵਿਚ ਸ਼ੀਸ਼ਾ ਲਗਾਇਆ ਜਾਵੇਗਾ।

ਇਸ ਨਾਲ ਡਿਓੜੀ ਦੀਆਂ ਕੰਧਾਂ ਅੰਦਰ ਪਾਣੀ ਜਜ਼ਬ ਹੋਣ ਤੋਂ ਬਚਾਅ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੰਗਤਾਂ ਨੂੰ ਉਸ ਸਮੇਂ ਦੇ ਮਾਰੂ ਹਮਲੇ ਸਬੰਧੀ ਇਤਿਹਾਸ ਨੂੰ ਵੀ ਇਥੇ ਰੂਪਮਾਨ ਕੀਤਾ ਜਾਵੇਗਾ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਸ ਤੋਂ ਜਾਣੂ ਹੋ ਸਕਣ।

ਇਸ ਦੌਰਾਨ ਡਾ. ਰੂਪ ਸਿੰਘ ਨੇ ਕਿਹਾ ਕਿ ਜੂਨ 1984 ਦੇ ਦੁਖਾਂਤ ਨੂੰ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਉਨ੍ਹਾਂ ਕਿਹਾ ਕਿ ਡਿਓੜੀ ’ਤੇ ਲੱਗੀਆਂ ਗੋਲੀਆਂ ਦੇ ਨਿਸ਼ਾਨ ਇੱਟਾਂ ’ਤੇ ਨਹੀਂ ਹਨ, ਸਗੋਂ ਸਿੱਖਾਂ ਦੇ ਹਿਰਦਿਆਂ ’ਤੇ ਉੱਕਰੇ ਹੋਏ ਹਨ। ਉਨ੍ਹਾਂ ਦੱਸਿਆ ਕਿ ਡਿਓੜੀ ’ਤੇ ਲਗਾਇਆ ਜਾਣ ਵਾਲਾ ਫਰੇਮ ਅਤੇ ਸ਼ੀਸ਼ਾ ਤਕਨੀਕੀ ਕੰਮ ਹੈ, ਜਿਸ ਨੂੰ ਲਗਾਉਣ ਲਈ ਤਕਨੀਕੀ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਕਾਰਜ ਤਿੰਨ ਮਹੀਨੇ ਵਿਚ ਮੁਕੰਮਲ ਹੋਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਭਗਵੰਤ ਸਿੰਘ ਸਿਆਲਕਾ, ਸ. ਬਾਵਾ ਸਿੰਘ ਗੁਮਾਨਪੁਰਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਬਾਬਾ ਹਰਭਜਨ ਸਿੰਘ ਭਲਵਾਨ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਗੁਰਦੇਵ ਸਿੰਘ ਕੁੱਲੀਵਾਲੇ, ਬਾਬਾ ਸੋਹਣ ਸਿੰਘ ਬੀੜ ਸਾਹਿਬ, ਬਾਬਾ ਦੀਦਾਰ ਸਿੰਘ, ਬਾਬਾ ਗੁਰਨਾਮ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸੁਲੱਖਣ ਸਿੰਘ ਭੰਗਾਲੀ, ਸ. ਸੁਖਜਿੰਦਰ ਸਿੰਘ ਐਸ.ਡੀ.ਓ., ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਸੁਖਬੀਰ ਸਿੰਘ, ਭਾਈ ਸੁਰਿੰਦਰਪਾਲ ਸਿੰਘ, ਸ. ਹਰਿੰਦਰ ਸਿੰਘ ਪੰਨੂ, ਸ. ਤਰਲੋਚਨ ਸਿੰਘ, ਸ. ਰਾਮ ਸਿੰਘ ਭਿੰਡਰ, ਸ. ਨਵਤੇਜ ਸਿੰਘ ਵੇਰਕਾ, ਪ੍ਰੋ. ਸਰਦਾਰਾ ਸਿੰਘ, ਸ. ਅਮਰਜੀਤ ਸਿੰਘ ਸ਼ਬਦ ਚੌਂਕੀ ਵਾਲੇ, ਸ. ਹਰਮਿੰਦਰ ਸਿੰਘ ਆਦਿ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION