ਯੈੱਸ ਪੰਜਾਬ
ਲੁਧਿਆਣਾ, 24 ਜੂਨ, 2019:
ਪੰਜਾਬ ਦੀ ਹਾਈ ਸਕਿਉਰਿਟੀ ਨਾਭਾ ਜੇਲ੍ਹ ਵਿਚ ਬੀਤੇ ਦਿਨੀਂ ਡੇਰਾ ਸਿਰਸਾ ਦੀ ਸਟੇਟ ਕਮੇਟੀ ਦੇ ਮੈਂਬਰ ਅਤੇ ਬੇਅਦਬੀ ਮਾਮਲਿਆਂ ਦੇ ਮੁੱਖ ਦੋਸ਼ੀ ਮਹਿੰਦਰ ਪਾਲ ਬਿੱਟੂ ਦੀ ਹੱਤਿਆ ਦੇ ਮਾਮਲੇ ਤੋਂ ਬਾਅਦ ਪੰਜਾਬ ਸਰਕਾਰ ਜੇਲ੍ਹਾਂ ਦੀ ਸੁਰੱਖਿਆ ਲਈ ਗੰਭੀਰ ਹੋਈ ਜਾਪਦੀ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ਦੀਆਂ ਤਿੰਨ ਜੇਲ੍ਹਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਜਲਦ ਹੀ ਕੇਂਦਰੀ ਸੁਰੱਖਿਆ ਏਜੰਸੀ ਸੀ. ਆਰ. ਪੀ. ਐੱਫ਼. ਨੂੰ ਦਿੱਤੀ ਜਾ ਰਹੀ ਹੈ, ਇਸ ਸੰਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਹਰੀ ਝੰਡੀ ਮਿਲ ਗਈ ਹੈ।
ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਸ: ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਵਿਭਾਗ ਨੂੰ ਦੋ ਦਿਨ ਪਹਿਲਾਂ ਹੀ 24 ਕਰੋੜ ਰੁਪਏ ਜਾਰੀ ਕੀਤੇ ਹਨ, ਜਿਸ ਨਾਲ ਜੇਲ੍ਹਾਂ ਦੀ ਸੁਰੱਖਿਆ ਮਜ਼ਬੂਤ ਕਰਨ ਲਈ ਨਵÄ ਭਰਤੀ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਜੇਲ੍ਹ ਅਧਿਕਾਰੀਆਂ ਅਤੇ ਸੁਰੱਖਿਆ ਕਰਮੀਆਂ ਲਈ ਨਵੇਂ ਹਥਿਆਰ ਵੀ ਖਰੀਦੇ ਗਏ ਹਨ।