35.6 C
Delhi
Tuesday, April 23, 2024
spot_img
spot_img

ਜੰਗਲਾਤ ਮੰਤਰੀ ਧਰਮਸੋਤ ਨੇ 35 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 31 ਜੁਲਾਈ, 2019 –

ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਭਰਤੀ ਹੋਣ ਵਾਲੇ 35 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ।

ਜੰਗਲਾਤ ਮੰਤਰੀ ਨੇ ਦੱਸਿਆ ਕਿ ਪੰਜਾਬ ਅਧੀਨ ਸੇਵਾਵਾਂ ਬੋਰਡ ਵੱਲੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ 35 ਨਵੇਂ ਕਲਰਕ ਮਿਲੇ ਹਨ, ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਜਿੱਥੇ ਦਫ਼ਤਰੀ ਅਮਲੇ ਦੀ ਘਾਟ ਪੂਰੀ ਹੋਵੇਗੀ, ਉੱਥੇ ਹੀ ਵਿਭਾਗ ਦੀ ਕਾਰਜ ਕੁਸ਼ਲਤਾ ਵੀ ਵਧੇਗੀ।

ਜੰਗਲਾਤ ਮੰਤਰੀ ਨੇ ਨਵੇਂ ਭਰਤੀ ਹੋਣ ਵਾਲੇ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨੌਜਵਾਨ ਲੜਕੇ/ਲੜਕੀਆਂ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਵੱਲੋਂ ਲਗਨ ਤੇ ਮਿਹਨਤ ਨਾਲ ਕੀਤੀ ਸੇਵਾ ਨਾਲ ਦੇਸ਼ ਹੋਰ ਅੱਗੇ ਵਧੇਗਾ। ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਭਰਤੀ ਹੋਣ ਵਾਲੇ ਨਵੇਂ ਕਲਰਕ ਵਿਭਾਗ ਦੀ ਪ੍ਰਗਤੀ ਵਿੱਚ ਨਿੱਗਰ ਯੋਗਦਾਨ ਪਾਉਣਗੇ ਅਤੇ ਵਿਭਾਗ ਨੂੰ ਤਰੱਕੀ ਦੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।

ਇਸ ਮੌਕੇ ਪ੍ਰਧਾਨ ਮੁੱਖ ਵਣਪਾਲ ਜਤਿੰਦਰ ਸ਼ਰਮਾ, ਐਮ.ਡੀ. ਪੰਜਾਬ ਰਾਜ ਵਣ ਵਿਕਾਸ ਨਿਗਮ ਐਚ. ਐਸ. ਗਰੇਵਾਲ, ਵਧੀਕ ਪ੍ਰਧਾਨ ਮੁੱਖ ਵਣਪਾਲ ਪ੍ਰਵੀਨ ਕੁਮਾਰ, ਮੁੱਖ ਵਣਪਾਲ ਪ੍ਰਾਤਿਮਾ ਸ੍ਰੀਵਾਸਤਵਾ, ਮੁੱਖ ਵਣਪਾਲ ਤੁਸ਼ਾਰ ਕਾਂਤੀ ਬਹੇੜਾ, ਮੁੱਖ ਵਣਪਾਲ ਸੁਨੀਲ ਕੁਮਾਰ, ਵਣਪਾਲ ਕੇ. ਕਨਨ, ਉਪ ਵਣਪਾਲ ਮਨੀਸ਼ ਕੁਮਾਰ ਸਮੇਤ ਉਮੀਦਵਾਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION