40.1 C
Delhi
Sunday, May 19, 2024
spot_img
spot_img

ਝੋਨੇ ਅਤੇ ਹੋਰ ਫਸਲਾਂ ਦੀ ਐਮ.ਐਸ.ਪੀ ਵਿੱਚ ਕੀਤਾ ਵਾਧਾ ਕਿਸਾਨਾਂ ਨਾਲ ਕੋਝਾ ਮਜਾਕ: ਬੱਬੀ ਬਾਦਲ

ਚੰਡੀਗੜ੍ਹ , 4 ਜੁਲਾਈ 2019 –

ਅੱਜ ਦੇ ਮਹਿਗਾਈ ਦੇ ਯੁਗ ਵਿੱਚ ਜਦੋਂ ਕਿ ਡੀਜ਼ਲ, ਖਾਦ ਅਤੇ ਕਿਸਾਨੀ ਕਿੱਤੇ ਨਾਲ ਸਬੰਧਤ ਹਰ ਇਕ ਚੀਜ਼ ਦਾ ਭਾਅ ਸਿਖਰਾਂ ਤੇ ਹੋਣ ਦੇ ਬਾਵਜੂਦ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਫਸਲਾਂ ਵਿੱਚ ਮਾਮੂਲੀ ਵਾਧਾ ਕਰ ਕੇ ਕਿਸਾਨਾ ਨਾਲ ਕੋਝਾ ਮਜਾਕ ਕੀਤਾ ਹੈ ਜਦੋਂ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਮੰਤਰੀਆਂ ਅਤੇ ਸੰਤਰੀਆਂ ਦੀਆਂ ਤਨਖਾਹਾਂ ਵਿੱਚ ਚੌਗੁਣਾਂ ਵਾਧਾ ਕੀਤਾ ਜਾਂਦਾ ਹੈ ਜੋਕਿ ਕਿਸਾਨਾਂ ਨਾਲ ਇਕ ਧੋਖਾ ਹੈ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਟਕਸਾਲੀ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪਿੰਡ ਧੀਰਪੁਰ ਦੇ ਕਿਸਾਨਾਂ ਨਾਲ ਮੁਲਾਕਾਤ ਮੌਕੇ ਆਖੇ। ਬੱਬੀ ਬਾਦਲ ਨੇ ਕਿਹਾ ਕਿ ਕਿਸਾਨ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਰਕੇ ਆਪਣੇ ਹੀ ਖੇਤਾਂ ਵਿੱਚ ਮਜਦੂਰ ਬਣ ਕੇ ਕੰਮ ਕਰ ਰਿਹਾ ਹੈ।

ਬੱਬੀ ਬਾਦਲ ਨੇ ਕਿਹਾ ਕਿ ਫਸਲਾਂ ਤੇ ਕਿਸਾਨ ਦੀ ਜੋ ਲਾਗਤ ਆਉਂਦੀ ਹੈ ਉਸ ਦਾ ਪੂਰਾ ਮੁੱਲ ਨਹੀਂ ਮਿਲਦਾ ਜਿਸ ਕਾਰਣ ਕਿਸਾਨ ਕਰਜੇ ਦੀ ਮਾਰ ਹੇਠਾ ਆ ਜਾਂਦਾ ਹੈ ਅਤੇ ਖੁਦਕੁਸ਼ੀਆਂ ਦੇ ਰਸਤੇ ਤੇ ਤੁਰ ਪੈਂਦਾਂ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੇ ਹੁਣ ਤੱਕ ਕਿਸਾਨਾਂ ਦੇ ਜੀਵਨ ਨੂੰ ਸਰਲ ਬਣਾਉਣ ਲਈ ਕੋਈ ਵੀ ਪਹਿਲ ਕਦਮੀ ਨਹੀਂ ਕੀਤੀ। ਉਥੇ ਹੀ ਕੇਂਦਰ ਵਿੱਚ ਬੀ.ਜੇ.ਪੀ ਦੀ ਭਾਈਵਾਲ, ਅਕਾਲੀ ਦਲ ਬਾਦਲ ਨੇ ਸਿਰਫ ਇਕ ਵਜੀਰੀ ਪਿੱਛੇ ਫਸਲਾਂ ਦੇ ਇਸ ਵਾਧੇ ਤੇ ਚੁੱਪੀ ਵਟ ਲਈ ਹੈ ਉਨ੍ਹਾਂ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਕੁੱਝ ਰਾਹਤ ਮਿਲ ਸਕੇ।

ਬੱਬੀ ਬਾਦਲ ਨੇ ਸੂਬੇ ਦੀ ਕਾਂਗਰਸ ਸਰਕਾਰ ਨੂੰ ਵੀ ਆੜੇ ਹੱਥੀ ਲੈਦਿਆਂ ਕਿਹਾ ਕਿ ਆਪਣੇ ਪੱਧਰ ਤੇ ਕਾਂਗਰਸ ਸਰਕਾਰ ਵੀ ਕਿਸਾਨਾਂ ਨੂੰ ਫਸਲਾਂ ਦੇ ਭਾਅ ਵਿੱਚ ਵਾਧਾ ਕਰੇ। ਇਸ ਮੌਕੇ ਉਨ੍ਹਾਂ ਨਾਲ ਬਹਾਦਰ ਸਿੰਘ, ਰਣਧੀਰ ਸਿੰਘ, ਗੁਰਮੇਲ ਸਿੰਘ, ਇਕਬਾਲ ਸਿੰਘ, ਜਗਜੀਤ ਸਿੰਘ, ਜਸਵੰਤ ਸਿੰਘ, ਰਣਜੀਤ ਸਿੰਘ ਬਰਾੜ, ਤਰਸੇਮ ਸਿੰਘ, ਜਗਤਾਰ ਸਿੰਘ ਘੜੂੰਆਂ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਅਮਨਦੀਪ ਸਿੰਘ, ਲਵਪ੍ਰੀਤ ਸਿੰਘ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਕਮਲਜੀਤ ਸਿੰਘ, ਆਦਿ ਹਾਜਰ ਸਨ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION