36.7 C
Delhi
Sunday, April 28, 2024
spot_img
spot_img

ਟੋਕੀਓ ਓਲੰਪਿਕ ਲਈ ਭਾਰਤੀ ਹਾਕੀ ਟੀਮ ਵਿਚ ਸੁਰਜੀਤ ਹਾਕੀ ਅਕੈਡਮੀ ਦੇ 6 ਖਿਡਾਰੀਆਂ ਦੀ ਚੋਣ

ਯੈੱਸ ਪੰਜਾਬ
ਜਲੰਧਰ, 18 ਜੂਨ, 2021 –
ਭਾਰਤ ਵੱਲੋਂ ਅੱਜ ਟੋਕੀਓ ਓਲੰਪਿਕਸ ਲਈ ਆਪਣੀ 16 ਮੈਂਬਰੀ ਭਾਰਤੀ ਹਾਕੀ ਟੀਮ (ਪੁਰਸ਼ ) ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵਿਚ 8 ਪੰਜਾਬੀ ਖ਼ਿਡਾਰੀ ਹਿੱਸਾ ਲੈਣਗੇ । ਐਲਾਨੀ ਗਈ ਟੀਮ ਵਿਚ ਸੁਰਜੀਤ ਹਾਕੀ ਅਕੈਡਮੀ, ਜਲੰਧਰ ਦੇ 6 ਖਿਡਾਰੀ ਕ੍ਰਮਵਾਰ ਹਰਮਨਪ੍ਰੀਤ ਸਿੰਘ (ਡਿਵੈਂਡਰਸ), ਹਾਰਦੀਕ ਸਿੰਘ, ਮਨਪ੍ਰੀਤ ਸਿੰਘ, (ਮਿਡਲ ਫਿਲਡਰਜ਼), ਸ਼ਮਸ਼ੇਰ ਸਿੰਘ ਦਿਲਪ੍ਰੀਤ ਸਿੰਘ, ਮਨਦੀਪ ਸਿੰਘ ਦੀ ਚੋਣ ਕੀਤੀ ਗਈ ਹੈ ।

ਚੁਣੇ ਗਏ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਸੁਰਜੀਤ ਹਾਕੀ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਉਲੰਪੀਅਨ ਪਰਗਟ ਸਿੰਘ, ਲਖਵਿੰਦਰਪਾਲ ਸਿੰਘ ਖਹਿਰਾ, ਅਮਰੀਕ ਪਵਾਰ, ਐਲ.ਆਰ. ਨਈਅਰ, ਰਨਬੀਰ ਸਿੰਘ ਟੁੱਟ, ਜਨਰਲ ਸਕੱਤਰ ਇਕਬਾਲ ਸਿੰਘ ਸੰਧੂ, ਤੇ ਚੀਫ਼ ਪੀ. ਆਰ. ਸੁਰਿੰਦਰ ਸਿੰਘ ਭਾਪਾ ਨੇ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਭਾਰਤ ਵੱਲੋਂ ਟੋਕੀਓ ਓਲੰਪਿਕਸ `ਚ ਖੇਡਣ ਵਾਲੀ 6 ਖਿਡਾਰੀ ਸੁਰਜੀਤ ਹਾਕੀ ਅਕੈਡਮੀ ਜਲੰਧਰ ਦੇ ਹਨ ।

ਉਨ੍ਹਾਂ ਭਾਰਤੀ ਹਾਕੀ ਟੀਮ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਇਹ ਟੀਮ ਭਾਰਤ ਲਈ ਗੋਲਡ ਮੈਡਲ ਜਿੱਤ ਕੇ ਲਿਆਵੇਗੀ ਤੇ ਆਪਣੇ ਦੇਸ਼ ਦਾ ਨਾਂਅ ਰੌਸ਼ਨ ਕਰੇਗੀ ।

ਇਸ ਮੌਕੇ ਪੀ.ਆਈ.ਐੱਸ. ਡਾਇਰੈਕਟਰ ਅਮਨਦੀਪ ਸਿੰਘ, ਡਾਇਰੈਕਟਰ ਸਪੋਰਟਸ ਡੀ. ਪੀ.ਐੱਸ. ਖਰਬੰਦਾ, ਜੁਆਇੰਟ ਡਾਇਰੈਕਟਰ ਕਰਤਾਰ ਸਿੰਘ ਨੇ ਵੀ ਚੁਣੇ ਗਏ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION