22.1 C
Delhi
Friday, March 29, 2024
spot_img
spot_img

ਟੌਲ ਫ਼ਰੀ ਨੰਬਰ 104 ਰਾਹੀਂ ਦਿੱਤੀਆਂ ਜਾ ਰਹੀਆਂ ਹਨ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਿਹਤ ਸੇਵਾਵਾਂ

ਚੰਡੀਗੜ੍ਹ, 24 ਅਗਸਤ, 2019:
”ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਟੋਲ ਫਰੀ ਨੰਬਰ 104 ਰਾਹੀਂ ਸਿਹਤ ਅਤੇ ਉਪਚਾਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਸਬੰਧੀ ਰਿਪੋਰਟ ਅਨੁਸਾਰ ਸਿਵਲ ਸਰਜਨਾਂ ਨੂੰ ਤੁਰੰਤ ਸੂਬੇ ਵਿੱਚ ਕਿਸੇ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਨਿਰਦੇਸ਼ ਦਿੱਤੇ ਗਏ ਹਨ।”

ਇਹ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਜ਼ਿਲ੍ਹਾ ਅਤੇ ਬਲਾਕ ਪੱਧਰ ਦੀਆਂ ਟੀਮਾਂ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਪਿੰਡਾਂ ਵਿੱਚ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਜ਼ਿਆਦਾ ਸੰਘਣੀ ਆਬਾਦੀ ਵਾਲੇ ਪਿੰਡਾਂ ਵਿੱਚ ਹੈਲਥ ਟੀਮਾਂ ਨੂੰ 24 ਘੰਟੇ ਰਹਿਣ ਦੇ ਆਦੇਸ਼ ਹਨ ਤਾਂ ਜੋ ਲੋੜ ਪੈਣ ਤੇ ਕਿਸੇ ਵਕਤ ਵੀ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ। ਸਿਵਲ ਸਰਜਨਜ਼ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਨਿੱਜੀ ਤੌਰ ‘ਤੇ ਜਾ ਕੇ ਮੈਡੀਕਲ ਕੈਂਪਾਂ ਵਿੱਚ ਲੋੜੀਂਦੀਆਂ ਦਵਾਈਆਂ ਦੇ ਇਲਾਜ ਸਮਘਰੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ ਮੁਤਾਬਿਕ ਉਨ੍ਹਾਂ ਵੱਲੋਂ ਅੱਜ ਜ਼ਿਲ੍ਹਾ ਕਪੂਰਥਲਾ ਅਤੇ ਜਲੰਧਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਖੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਨਿਰੀਖਣ ਕਰਨ ਲਈ ਦੌਰਾ ਕੀਤਾ ਗਿਆ ਅਤੇ ਨਿੱਜੀ ਤੌਰ ‘ਤੇ ਸਿਹਤ ਵਿਭਾਗ ਵੱਲੋਂ ਲਗਾਏ ਮੈਡੀਕਲ ਕੈਂਪ ਦਾ ਜਾਇਜ਼ਾ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਮੌਜੂਦਾ ਸਥਿਤੀ ਵਿੱਚ ਸਿਹਤ ਵਿਭਾਗ ਦੀਆਂ ਸਿਹਤ ਵਿਭਾਗ ਦੀਆਂ 235 ਰੈਪਿਡ ਰਿਸਪਾਂਸ ਟੀਮਾਂ ਅਤੇ 416 ਮੋਬਾਇਲ ਟੀਮਾਂ ਦਿਨ ਰਾਤ ਜ਼ਿਲ੍ਹੇ ਦੇ ਪ੍ਰਭਾਵਿਤ ਖੇਤਰਾਂ ਵਿੱਚ ਪੇਂਡੂ ਅਤੇ ਦੂਰ ਦੁਰਾਡੇ ਖੇਤਰਾਂ ਵਿੱਚ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ 22 ਜ਼ਿਲਿ੍ਹਆਂ ਵਿੱਚੋਂ 7 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ, ਜਿਨ੍ਹਾਂ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਜਲੰਧਰ, ਕਪੂਰਥਲਾ, ਮੋਗਾ, ਰੋਪੜ ਅਤੇ ਐਸ.ਬੀ.ਐਸ ਨਗਰ ਸ਼ਾਮਲ ਹਨ। ਸਿਹਤ ਮੰਤਰੀ ਨੇ ਦੱਸਿਆ ਕਿ ਹੁਣ ਤੱਕ 1503 ਮਰੀਜ਼ਾਂ ਦਾ ਕੈਂਪਾਂ ਵਿੱਚ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਕਲੌਰੀਨ ਦੀਆਂ ਗੋਲੀਆਂ ਦੇ ਪੈਕਟ, ਓ.ਆਰ.ਐਸ. ਘੋਲ ਵੰਡ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਹਰ ਕਿਸਮ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਸੰਚਾਰ ਲਈ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਜ਼ਿਲ੍ਹਾ ਟੀਮਾਂ ਪ੍ਰਭਾਵਿਤ ਇਲਾਕਿਆਂ ਵਿੱਚੋਂ ਜਿਆਦਾ ਜੋਖਮ ਵਾਲੇ ਇਲਾਕਿਆਂ ਦੀ ਸ਼ਨਾਖਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਦਿੱਤੀ ਜਾਣਕਾਰੀ ਮੁਤਾਬਕ ਸਾਰੀਆਂ ਲੋੜੀਂਦੀਆਂ ਦਵਾਈਆਂ ਅਤੇ ਇਲਾਜ ਸਮੱਗਰੀ ਸਰਕਾਰੀ ਹਸਪਤਾਲਾਂ ਵਿੱਚ ਉਪਲੱਬਧ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION