27.1 C
Delhi
Thursday, April 18, 2024
spot_img
spot_img

ਡਰੋਨ ਖਿੱਚ ਰਿਹੈ ਤਸਵੀਰਾਂ, ਕਰਫ਼ਿਊ ਉਲੰਘਣਾ ਲਈ 14 ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ: ਗੁਰਪ੍ਰੀਤ ਸਿੰਘ ਭੁੱਲਰ

ਜਲੰਧਰ, 11 ਅਪ੍ਰੈਲ, 2020 –

ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਕਰਦਿਆਂ ਕਮਿਸ਼ਨਰੇਟ ਪੁਲਿਸ ਵਲੋਂ 14 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ।

ਡੋਰੋਨ ਕੈਮਰੇ ਵਲੋਂ ਕੋਟ ਕਿਸ਼ਨ ਚੰਦ ਮੁਹੱਲਾ ਵਿਖੇ ਸਬਜ਼ੀਆਂ ਅਤੇ ਫ਼ਲ ਵੇਚਣ ਵਾਲੇ ਵਲੋਂ ਇਕੋ ਜਗ੍ਹਾ ਲੋਕਾਂ ਨੂੰ ਇਕੱਠਾ ਕਰਕੇ ਸਮਾਨ ਵੇਚਣ ਦੀਆਂ ਤਸਵੀਰਾਂ ਲਈਆਂ ਗਈਆਂ ਸਨ ਜਿਸ ਨਾਲ ਕੋਰੋਨਾ ਵਾਇਰਸ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ।

ਢੰਨ ਮੁਹੱਲਾ ਵਿਖੇ ਡਰੋਨ ਵਾਲੋਂ ਲੋਕਾਂ ਦੀਆਂ ਤਸਵੀਰਾਂ ਖਿਚੀਆਂ ਗਈਆਂ ਜੋ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰ ਰਹੇ ਸਨ। ਇਸ ਤੋਂ ਇਲਾਵਾ ਸੰਤੋਖਪੁਰਾ ਵਿਖੇ ਜਸਵੀਰ ਸਿੰਘ ਵਲੋਂ ਕਰਿਆਨੇ ਦੀ ਦੁਕਾਨ ਖੋਲਣ ’ਤੇ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਨੁੱਖ ਰਹਿਤ ਹਵਾਈ ਵਾਹਨਾਂ (ਯੂ.ਏ.ਵੀ.) ਡਰੋਨ ਨੂੰ ਜ਼ਿਲ੍ਹੇ ਵਿਚ ਜੋ ਲੋਕ ਕਰਫ਼ਿਊ ਦੇ ਹੁਕਮਾਂ ਦੀ ਪਾਲਣਾ ਨਹੀਂ ਕਰਦੇ ਦੀਆਂ ਫੋਟੋਆਂ ਖਿੱਚਣ ਲਈ ਲਗਾਇਆ ਗਿਆ ਹੈ।

ਸ੍ਰੀ ਭੁੱਲਰ ਨੇ ਇਹ ਵੀ ਦੱਸਿਆ ਕਿ ਅੱਜ ਕਮਿਸ਼ਨਰੇਟ ਪੁਲਿਸ ਵੋਂ 379 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰਫ਼ਿਊ ਲੋਕਾਂ ਦੀ ਭਲਾਈ ਲਈ ਲਗਾਇਆ ਗਿਆ ਹੈ ਤਾਂ ਕਿ ਕੋਰੋਨਾ ਵਾਇਰਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਜਦੋਂ ਤੱਕ ਕਰਫ਼ਿਊ ਚੁੱਕਿਆ ਨਹੀਂ ਜਾਂਦਾ ਕੀਤੀ ਜਾਂਦੀ ਰਹੇਗੀ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਸੁਰੱਖਿਅਤ ਰਹਿਣ ਲਈ ਘਰਾਂ ਵਿੱਚ ਰਿਹਾ ਜਾਵੇ।

ਸ੍ਰੀ ਭੁੱਲਰ ਨੇ ਦੱਸਿਆ ਕਿ ਕਰਫ਼ਿਊ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਵਲੋਂ ਸੈਕਟੋਰਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਅਪਣੇ ਹੱਥਾਂ ਵਿੱਚ ਲੈਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION