26.1 C
Delhi
Saturday, April 20, 2024
spot_img
spot_img

ਡਾ: ਅਮਰ ਸਿੰਘ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ – ਲੁਧਿਆਣਾ ਅਤੇ ਫ਼ਤਹਿਗੜ੍ਹ ਵਿੱਚ ਡਿਫ਼ੈਂਸ ਇੰਡਸਟਰੀਜ਼ ਕਾਰੀਡੋਰ ਸਥਾਪਤ ਕਰਨ ਦੀ ਮੰਗ

ਰਾਏਕੋਟ/ਲੁਧਿਆਣਾ, 5 ਜੁਲਾਈ, 2020 –

ਹਲਕਾ ਸ੍ਰੀ ਫਤਹਿਗੜ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਲੁਧਿਆਣਾ ਅਤੇ ਸ੍ਰੀ ਫਤਹਿਗੜ ਸਾਹਿਬ ਵਿੱਚ ਡਿਫੈਂਸ ਇੰਡਸਟਰੀਜ਼ ਕਾਰੀਡੋਰ ਸਥਾਪਤ ਕਰਨ ਦੀ ਮੰਗ ਕੀਤੀ ਹੈ।

ਇਸ ਮੰਗ ਦੀ ਪ੍ਰੋੜਤਾ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਇਸ ਕਾਰੀਡੋਰ ਲਈ ਸਾਹਨੇਵਾਲ, ਖੰਨਾ, ਮੰਡੀ ਗੋਬਿੰਦਗੜ ਅਤੇ ਸ੍ਰੀ ਫਤਹਿਗੜ ਸਾਹਿਬ ਇਲਾਕੇ ਇਸ ਤਰਾਂ ਦੀ ਇੰਡਸਟਰੀਜ਼ ਲਈ ਕਾਫੀ ਲਾਹੇਵੰਦ ਸਾਬਿਤ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਵੱਡੇ (ਹੈਵੀ) ਰੱਖਿਆ ਉਪਕਰਨ ਤਿਆਰ ਕਰਨ ਦੀਆਂ ਅਪਾਰ ਸੰਭਾਵਨਾਵਾਂ ਤਲਾਸ਼ੀਆਂ ਜਾ ਸਕਦੀਆਂ ਹਨ, ਕਿਉਂਕਿ ਮੰਡੀ ਗੋਬਿੰਦਗੜ ਉੱਤਰੀ ਭਾਰਤ ਦੀ ਲੋਹਾ ਸਨਅਤ ਦੀ ਹੱਬ ਹੈ। ਖੰਨਾ ਨੂੰ ਕੈਟਲ ਫੀਡ ਇੰਡਸਟਰੀ ਲਈ ਪੂਰੇ ਸੂਬੇ ਵਿੱਚ ਜਾਣਿਆ ਜਾਂਦਾ ਹੈ।

ਇਸੇ ਤਰਾਂ ਸਾਹਨੇਵਾਲ ਇਲਾਕਾ ਲੁਧਿਆਣਾ ਦੀ ਐੱਮ. ਐੱਸ. ਐੱਮ. ਈ. (ਸੂਖਮ, ਲਘੂ ਅਤੇ ਮੱਧਮ ਸਨਅਤਾਂ) ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਖੇਤਰ ਵਿੱਚ ਅਜਿਹਾ ਕਾਰੀਡੋਰ ਸਥਾਪਤ ਹੁੰਦਾ ਹੈ ਤਾਂ ਇਸ ਨਾਲ ਇਲਾਕੇ ਦਾ ਵਿਕਾਸ ਹੋਣ ਦੇ ਨਾਲ-ਨਾਲ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮਿਲਣਗੇ।

ਇਸ ਪ੍ਰਸਤਾਵ ਦਾ ਸਵਾਗਤ ਕਰਦਿਆਂ ਸ੍ਰੀ ਰਾਜਨਾਥ ਸਿੰਘ ਨੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਨੂੰ ਆਪਣੇ ਮੰਤਰਾਲੇ ਵਿੱਚ ਵਿਚਾਰ ਕੇ ਕੇਂਦਰ ਸਰਕਾਰ ਦੇ ਸਾਹਮਣੇ ਰੱਖਣਗੇ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION