35.8 C
Delhi
Friday, March 29, 2024
spot_img
spot_img

ਡਾ.ਓਬਰਾਏ ਦੇ ਯਤਨਾਂ ਸਦਕਾ 45 ਸਾਲਾ ਹਰਬੰਸ ਲਾਲ ਦਾ ਮ੍ਰਿਤਕ ਸਰੀਰ ਦੁਬਈ ਤੋਂ ਵਤਨ ਪੁੱਜਾ

ਯੈੱਸ ਪੰਜਾਬ
ਅੰਮ੍ਰਿਤਸਰ, 4 ਜੁਲਾਈ, 2021:
ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ਚੋਂ ਕੱਢਣ ਲਈ ਆਪਣੇ ਘਰ,ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ ‘ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ ‘ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਨੋਖਰਵਾਲ ਦੇ 45 ਸਾਲਾ ਹਰਬੰਸ ਲਾਲ ਪੁੱਤਰ ਬਿਸ਼ਨ ਰਾਮ ਦਾ ਮਿ੍ਤਕ ਸਰੀਰ ਅੱਜ ਸਵੇਰੇ ਤੜਕਸਾਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ,ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਹਰਬੰਸ ਲਾਲ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ ‘ਚ ਕੁਝ ਮਹੀਨੇ ਪਹਿਲਾਂ ਹੀ ਵਿਜ਼ਟਰ ਵੀਜ਼ਾ ਲੈ ਕੇ ਦੁਬਈ ਆਇਆ ਸੀ। ਉਨ੍ਹਾਂ ਦੱਸਿਆ ਕਿ ਬੀਤੀ 11 ਜੂਨ ਨੂੰ ਹਰਬੰਸ ਲਾਲ ਦਾ ਅਚਾਨਕ ਉਸ ਦੇ ਕਮਰੇ ਵਿਚਲੇ ਬਾਥਰੂਮ ਅੰਦਰ ਪੈਰ ਫਿਸਲ ਗਿਆ ਸੀ,ਜਿਸ ਉਪਰੰਤ ਉਸ ਦੇ ਸਾਥੀ ਉਸ ਨੂੰ ਬੇਹੋਸ਼ੀ ਦੀ ਹਾਲਤ ‘ਚ ਹਪਸਤਾਲ ਲੈ ਕੇ ਗਏ ਸਨ ਪਰ ਉੱਥੇ ਕੁਝ ਸਮੇਂ ਬਾਅਦ ਹੀ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਸੀ।

ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਉਨ੍ਹਾਂ ਨੂੰ ਭਾਰਤੀ ਦੂਤਾਵਾਸ ਤੋਂ ਇਲਾਵਾ ਹੋਰਨਾਂ ਲੋਕਾਂ ਨੇ ਵੀ ਸੰਪਰਕ ਕਰ ਕੇ ਹਰਬੰਸ ਲਾਲ ਦੇ ਪਰਿਵਾਰ ਦੀ ਬੇਵਸੀ ਦਾ ਹਵਾਲਾ ਦਿੰਦਿਆਂ ਮ੍ਰਿਤਕ ਦੇਹ ਭਾਰਤ ਪਹੁੰਚਾਉਣ ‘ਚ ਸਹਿਯੋਗ ਕਰਨ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਨੇ ਭਾਰਤੀ ਦੂਤਾਵਾਸ ਦੇ ਵਿਸ਼ੇਸ਼ ਸਹਿਯੋਗ ਸਦਕਾ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਹਰਬੰਸ ਲਾਲ ਦੇ ਮ੍ਰਿਤਕ ਸਰੀਰ ਨੂੰ ਅੱਜ ਸਵੇਰੇ ਤੜਕਸਾਰ ਭਾਰਤ ਭੇਜ ਕੇ ਉਸ ਦੇ ਵਾਰਸਾਂ ਨੂੰ ਸੌੰਪ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 241 ਬਦਨਸੀਬ ਲੋਕਾਂ ਦੇ ਮਿ੍ਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਲੈਣ ਪਹੁੰਚੇ ਹਰਬੰਸ ਲਾਲ ਦੇ ਕਰੀਬੀ ਰਿਸ਼ਤੇਦਾਰ ਚਮਨ ਲਾਲ ਅਤੇ ਲੁਭਾਇਆ ਰਾਮ ਤੋਂ ਇਲਾਵਾ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਉਸਦੀ ਮ੍ਰਿਤਕ ਦੇਹ ਲੈ ਕੇ ਆਉਣ ਲਈ ਵੱਡਾ ਸਹਿਯੋਗ ਕਰਨ ‘ਤੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਦੱਸਿਆ ਕਿ ਹਰਬੰਸ ਲਾਲ ਦਾ ਮ੍ਰਿਤਕ ਸਰੀਰ ਭਾਰਤ ਲੈ ਕੇ ਆਉਣਾ ਉਨ੍ਹਾਂ ਦੇ ਵੱਸ ਦੀ ਹੀ ਗੱਲ ਨਹੀਂ ਸੀ। ਉਨ੍ਹਾਂ ਕਿਹਾ ਕਿ ਡਾ.ਓਬਰਾਏ ਦੀ ਬਦੌਲਤ ਹੀ ਉਨ੍ਹਾਂ ਨੂੰ ਹਰਬੰਸ ਲਾਲ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION