39 C
Delhi
Monday, May 20, 2024
spot_img
spot_img

ਡਾ: ਕਰਮਜੀਤ ਸਿੰਘ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਉਪਨ ਯੂਨੀਵਰਸਿਟੀ ਦੇ ਪਹਿਲੇ ਉਪਕੁਲਪਤੀ ਨਿਯੁਕਤ

ਚੰਡੀਗੜ, 3 ਸਤੰਬਰ, 2020 –

ਪੰਜਾਬ ਸਰਕਾਰ ਨੇ ਡਾ: ਕਰਮਜੀਤ ਸਿੰਘ ਨੂੰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦਾ ਪਹਿਲਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ, ਜਿਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲ ਤੱਕ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣੇ ਰਹਿਣਗੇ।

ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਵਾਈਸ ਚਾਂਸਲਰ ਦੀ ਨਿਯੁਕਤੀ ਸਬੰਧੀ ਨਿਯਮ ਤੇ ਸ਼ਰਤਾਂ ਵੱਖਰੇ ਤੌਰ ‘ਤੇ ਨੋਟੀਫਾਈ ਕੀਤੀਆਂ ਜਾਣਗੀਆਂ।

ਬੁਲਾਰੇ ਨੇ ਦੱਸਿਆ ਕਿ ਅਕਾਦਮਿਕ ਖੇਤਰ ਵਿੱਚ ਐਮ.ਕਾਮ ਅਤੇ ਪੀ.ਐਚਡੀ (ਵਿੱਤ) ਦੀ ਡਿਗਰੀ ਹਾਸਲ ਡਾ. ਕਰਮਜੀਤ ਸਿੰਘ ਇੱਕ ਉੱਘੇ ਸਿੱਖਿਆ ਸ਼ਾਸਤਰੀ , ਯੋਗ ਪ੍ਰਸ਼ਾਸਕ ਹਨ, ਜਿਨ੍ਹਾਂ ਕੋਲ ਅਧਿਆਪਨ ਅਤੇ ਖੋਜ ਦਾ 34 ਸਾਲ ਤਜਰਬਾ ਹੈ।


ਇਸ ਨੂੰ ਵੀ ਪੜ੍ਹੋ:
ਸਰੂਪਾਂ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਧੜੱਲੇ ਨਾਲ ਕੀਤੀ ਗੁਮਰਾਹਕੁੰਨ ਬਿਆਨਬਾਜ਼ੀ ਬੇਪਰਦ, ਮਹਿਤਾ ਨੂੰ ਲਾਂਭੇ ਕਰਨ ਦੀ ਮੰਗ ਉੱਠੀ


ਉਹ 30 ਸਤੰਬਰ, 2018 ਤੋਂ ਹੁਣ ਤੱਕ ਪੰਜਾਬ ਯੂਨੀਵਰਸਿਟੀ, ਚੰਡੀਗੜ ਵਿਖੇ ਬਤੌਰ ਰਜਿਸਟਰਾਰ ਕੰਮ ਕਰ ਰਹੇ ਸਨ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਹੁੰਦਿਆਂ ਉਹ ਵੱਖ ਵੱਖ ਪ੍ਰਸ਼ਾਸਨਿਕ ਆਸਾਮੀਆਂ ਤੇ ਕੰਮ ਕਰ ਚੁੱਕੇ ਹਨ ਅਤੇ ਉਹ ਯੂ.ਜੀ.ਸੀ ਮਾਹਰ ਕਮੇਟੀ ਦੇ ਮੈਂਬਰ ਵੀ ਰਹੇ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਕਰਮਜੀਤ ਸਿੰਘ ਇੰਡੀਅਨ ਅਕਾਊਂਟਿੰਗ ਐਸੋਸੀਏਸ਼ਨ(2017-18) ਦੇ ਪ੍ਰਧਾਨ ਵੀ ਰਹੇ ਅਤੇ ਇੰਡੀਅਨ ਕਾਮਰਸ ਐਸੋਸੀਏਸ਼ਨ ਵਲੋਂ 14 ਅਕਤੂਬਰ, 2017 ਨੂੰ ਜੈਪੁਰ ਵਿਖੇ ਉਨ•ਾਂ ਨੂੰ ਸਰਵੋਤਮ ਬਿਜ਼ਨਸ ਅਕਾਦਮਿਕ ਐਵਾਰਡ 2017 ਨਾਲ ਨਵਾਜ਼ਿਆ ਗਿਆ। ਉਹ ਹੋਰ ਵੱਖ ਵੱਖ ਪ੍ਰਸ਼ਾਸਨਿਕ ਤੇ ਅਕਾਦਮਿਕ ਵਿਸ਼ੇਸ਼ਤਾਵਾਂ ਦੇ ਮਾਲਕ ਹਨ।

ਡਾ. ਕਰਮਜੀਤ ਸਿੰਘ ਦਾ ਬਾਇਓ-ਡਾਟਾ ਨਾਲ ਨੱਥੀ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION