37.8 C
Delhi
Thursday, April 25, 2024
spot_img
spot_img

ਡਾ: ਜਗਬੀਰ ਸਿੰਘ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਨਵੇਂ ਚਾਂਸਲਰ ਨਿਯੁਕਤ

ਯੈੱਸ ਪੰਜਾਬ
ਬਠਿੰਡਾ, 17 ਫਰਵਰੀ, 2021:
ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ, ਪ੍ਰੋ. (ਡਾ.) ਜਗਬੀਰ ਸਿੰਘ ਨੂੰ ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ (ਸੀਯੂਪੀਬੀ) ਦੇ ਨਵੇਂ ਚਾਂਸਲਰ ਵਜੋਂ ਨਿਯੁਕਤ ਕੀਤਾ ਗਿਆ ਹੈ। ਭਾਰਤ ਦੇ ਸਤਿਕਾਰਯੋਗ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਯੂਨੀਵਰਸਿਟੀ ਦੇ ਵਿਜ਼ਿਟਰ ਦੀ ਯੋਗਤਾ ਵਿੱਚ ਪ੍ਰੋ. ਜਗਬੀਰ ਸਿੰਘ ਨੂੰ ਪੰਜ ਸਾਲਾਂ ਦੀ ਮਿਆਦ ਲਈ ਸੀਯੂਪੀਬੀ ਦਾ ਦੂਜਾ ਚਾਂਸਲਰ ਨਿਯੁਕਤ ਕੀਤਾ ਹੈ।

ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਕਿਹਾ ਕਿ ਪ੍ਰੋ. ਜਗਬੀਰ ਸਿੰਘ ਨੇ ਆਪਣੇ 50 ਸਾਲਾਂ ਦੇ ਵਿਦਿਅਕ ਤਜੁਰਬੇ ਰਾਹੀਂ ਪੰਜਾਬੀ ਸਾਹਿਤ ਅਤੇ ਸਭਿਆਚਾਰ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿ ਪ੍ਰੋ. ਜਗਬੀਰ ਸਿੰਘ ਦਾ ਵਿਸ਼ਾਲ ਤਜ਼ੁਰਬਾ ਯੂਨੀਵਰਸਿਟੀ ਦੇ ਵਿਕਾਸ ਲਈ ਲਾਭਕਾਰੀ ਸਿੱਧ ਹੋਵੇਗਾ, ਜਿਸ ਦੀ ਨੀਂਹ ਪਹਿਲੇ ਚਾਂਸਲਰ ਪ੍ਰੋ. ਐਸ ਐਸ ਜੋਹਲ ਨੇ ਰੱਖੀ ਹੈ। ਉੰਨ੍ਹਾਂਨੇ ਸਾਂਝਾ ਕੀਤਾ ਕਿ 18 ਫਰਵਰੀ, 2021 ਨੂੰ ਯੂਨੀਵਰਸਿਟੀ ਦੁਆਰਾ ਪ੍ਰੋ. ਜੌਹਲ ਨੂੰ ਸਨਮਾਨਿਤ ਕਰਨ ਲਈ ਇਕ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ।

ਰਜਿਸਟਰਾਰ ਸ੍ਰੀ ਕੰਵਲ ਪਾਲ ਸਿੰਘ ਮੁੰਦਰਾ ਨੇ ਦੱਸਿਆ ਕਿ ਸੀਯੂਪੀਬੀ ਪ੍ਰਸ਼ਾਸਨ ਨੂੰ ਸੋਮਵਾਰ ਸ਼ਾਮ ਨੂੰ ਸਿੱਖਿਆ ਮੰਤਰਾਲੇ ਤੋਂ ਨਵੇਂ ਚਾਂਸਲਰ ਦੀ ਨਿਯੁਕਤੀ ਸੰਬੰਧੀ ਪੱਤਰ ਪ੍ਰਾਪਤ ਹੋਇਆ। ਉਹਨਾਂ ਦੱਸਿਆ ਕਿ ਪ੍ਰੋ: ਜਗਬੀਰ ਸਿੰਘ 18 ਫਰਵਰੀ, 2021 ਨੂੰ ਅਹੁਦਾ ਸੰਭਾਲਣਗੇ ਅਤੇ ਯੂਨੀਵਰਸਿਟੀ ਦੇ ਅਧਿਆਪਕ ਤੇ ਸਟਾਫ ਉਨ੍ਹਾਂ ਦਾ ਸੁਆਗਤ ਕਰਨ ਲਈ ਉਤਸ਼ਾਹਤ ਹਨ।

ਪ੍ਰੋ. ਜਗਬੀਰ ਸਿੰਘ ਮੱਧਕਾਲੀਨ ਪੰਜਾਬੀ ਸਾਹਿਤ, ਲੋਕਧਾਰਾ ਅਤੇ ਸਾਹਿਤਕ ਅਲੋਚਨਾ ਦੇ ਮਾਹਰ ਹਨ। ਉੰਨ੍ਹਾਂਨੇ 16 ਕਿਤਾਬਾਂ ਪ੍ਰਕਾਸ਼ਤ ਕੀਤੀਆਂ ਹਨ ਅਤੇ 100 ਤੋਂ ਵੱਧ ਰਾਸ਼ਟਰੀ / ਅੰਤਰਰਾਸ਼ਟਰੀ ਕਾਨਫਰੰਸਾਂ ਵਿੱਚ ਆਪਣੇ ਖੋਜ ਪੱਤਰ ਪੇਸ਼ ਕੀਤੇ ਹਨ।

ਉਹ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਲਾਈਫ ਫੈਲੋ ਹਨ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦੇ ਸਲਾਹਕਾਰ ਹਨ ਅਤੇ ਇੰਡੀਅਨ ਇੰਸਟੀਚਿਊਟ ਆਫ਼ ਹਾਇਰ ਸਟੱਡੀਜ਼, ਸ਼ਿਮਲਾ ਦੇ ਮੈਂਬਰ ਹਨ। ਉਹ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਧਰਮ ਅਤੇ ਸਭਿਅਕ ਅਧਿਐਨ ਵਿਭਾਗ ਦੇ ਸਾਬਕਾ ਪ੍ਰੋਫੈਸਰ ਵੀ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION