35.1 C
Delhi
Thursday, April 25, 2024
spot_img
spot_img

ਡਾ. ਦਲਜੀਤ ਸਿੰਘ ਚੀਮਾ ਨੇ ਜਥੇਦਾਰ ਅਵਤਾਰ ਸਿੰਘ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ, 20 ਦਸੰਬਰ, 2019:

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਡਾ. ਚੀਮਾ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ 11 ਸਾਲ ਬਤੌਰ ਸ਼੍ਰੋਮਣੀ ਕਮੇਟੀ ਪ੍ਰਧਾਨ ਪੰਥ ਦੀ ਸੇਵਾ ਕੀਤੀ।

ਉਹਨਾਂ ਦੇ ਪ੍ਰਧਾਨਗੀ ਕਾਰਜਕਾਲ ਦੌਰਾਨ ਨਾ ਸਿਰਫ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਕੰਮ ਹੋਏ ਬਲਕਿ ਉਹਨਾਂ ਨੇ ਸਿੱਖ ਬੱਚਿਆਂ ਨੂੰ ਵਿਦਿਆ ਦੇਣੀ ਯਕੀਨੀ ਬਣਾਉਣ ਵਾਸਤੇ ਵਿਦਿਅਕ ਖੇਤਰ ਵਿਚ ਵੀ ਲਾਮਿਸਾਲ ਕੰਮ ਕੀਤੇ।

ਡਾ. ਚੀਮਾ ਨੇ ਕਿਹਾ ਕਿ ਜਥੇਦਰ ਅਤਵਾਰ ਸਿੰਘ ਦੇ ਅਕਾਲ ਚਲਾਣੇ ਨਾਲ ਨਾ ਸਿਰਫ ਪਰਿਵਾਰ ਨੂੰ ਬਲਕਿ ਸ਼੍ਰੋਮਣੀ ਅਕਾਲੀ ਦਲ , ਪੰਜਾਬ ਅਤੇ ਸਮੁੱਚੇ ਪੰਥ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION