24.1 C
Delhi
Thursday, March 28, 2024
spot_img
spot_img

ਡਾ: ਰਾਜ ਕੁਮਾਰ ਵੇਰਕਾ ਨੂੰ ਮਿਲਿਆ ਕੈਬਨਿਟ ਮੰਤਰੀ ਦਾ ਦਰਜਾ, ਨੋਟੀਫੀਕੇਸ਼ਨ ਜਾਰੀ

ਯੈੱਸ ਪੰਜਾਬ
ਚੰਡੀਗੜ੍ਹ, 26 ਜੁਲਾਈ, 2019 –
ਪੰਜਾਬ ਦੇ ਸੀਨੀਅਰ ਦਲਿਤ ਆਗੂ, ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਅਤੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ: ਰਾਜ ਕੁਮਾਰ ਵੇਰਕਾ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕੈਬਨਿਟ ਮੰਤਰੀ ਦਾ ਦਰਜਾ ਦੇ ਦਿੱਤਾ ਹੈ।

ਇਸ ਸੰਬੰਧੀ ਬਾਕਾਇਦਾ ਨੋਟੀਫੀਕੇਸ਼ਨ 24 ਜੁਲਾਈ ਨੂੰ ਜਾਰੀ ਹੋ ਗਿਆ।

ਜ਼ਿਕਰਯੋਗ ਹੈ ਕਿ ਇਸ ਨੋਟੀਫੀਕੇਸ਼ਨ ਦੀ ਭਾਸ਼ਾ ਅਨੁਸਾਰ ਸ੍ਰੀ ਰਾਜ ਕੁਮਾਰ ਵੇਰਕਾ ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ ਜਿਸ ਦਾ ਇਹ ਮਤਲਬ ਨਹੀਂ ਹੈ ਕਿ ਉਹਨਾਂ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕਰ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਰਾਜ ਕੁਮਾਰ ਜੋ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਤੀਜੀ ਵਾਰ ਵਿਧਾਇਕ ਚੁਣ ਕੇ ਆਏ ਹਨ ਅਤੇ ਲੰਘੇ ਮਾਰਚ ਮਹੀਨੇ ਵਿਚ ਹੀ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਥਾਪੇ ਗਏ ਸਨ।

ਬਤੌਰ ਸੀਨੀਅਰ ਵਿਧਾਇਕ ਸ੍ਰੀ ਰਾਜ ਕੁਮਾਰ ਵੇਰਕਾ ਦਲਿਤ ਕੋਟੇ ਵਿਚੋਂ ਮੰਤਰੀ ਦੇ ਅਹੁਦੇ ਲਈ ਦਾਅਵੇਦਾਰ ਮੰਨੇ ਜਾਂਦੇ ਰਹੇ ਹਨ ਅਤੇ ਉਨ੍ਹਾਂ ਦੀ ਸ਼ਮੂਲੀਅਤ ਨਾ ਹੋਣ ਕਾਰਨ ਉਨ੍ਹਾਂ ਦਾ ਨਾਂਅ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਲਈ ਵੀ ਚੱਲਦਾ ਰਿਹਾ ਹੈ ਪਰ ਹੁਣ ਉਨ੍ਹਾਂ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਨਾ ਕਰਦਿਆਂ ਕੈਬਨਿਟ ਮੰਤਰੀ ਦਾ ਦਰਜਾ ਦਿੱਤੇ ਜਾਣ ਦੇ ਇਹ ਮਤਲਬ ਵੀ ਕੱਢੇ ਜਾ ਰਹੇ ਹਨ ਕਿ ਮੰਤਰੀ ਮੰਡਲ ਵਿਚ ਕਿਸੇ ਵਿਧਾਇਕ ਦੀ ਸ਼ਮੂਲੀਅਤ ਲਈ ਰਾਹ ਖੁਲ੍ਹਾ ਰੱਖਿਆ ਗਿਆ ਹੈ।Raj Kumar Verka Notification letter

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION