27.1 C
Delhi
Saturday, April 27, 2024
spot_img
spot_img

ਡਾ: ਸੁਰਿੰਦਰ ਕੌਰ ਨੇ ਖ਼ਾਲਸਾ ਕਾਲਜ ਫ਼ਾਰ ਵੁਮੈਨ, ਅੰਮ੍ਰਿਤਸਰ ਦੀ ਨਵੀਂ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਯੈੱਸ ਪੰਜਾਬ
ਅੰਮ੍ਰਿਤਸਰ, 21 ਅਪ੍ਰੈਲ, 2021 –
ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਸ: ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਡਾ. ਸੁਰਿੰਦਰ ਕੌਰ ਨੇ ਪ੍ਰਿੰਸੀਪਲ ਵਜੋਂ ਆਪਣਾ ਅਹੁੱਦਾ ਸੰਭਾਲਿਆ। ਡਾ. ਸੁਰਿੰਦਰ ਕੌਰ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਪਿਛਲੇ ਕਾਫ਼ੀ ਲੰਮੇਂ ਸਮੇਂ ਤੋਂ ਪ੍ਰੋਫ਼ੈਸਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਨੂੰ ਅਧਿਆਪਨ ਦਾ ਲੰਮਾ ਤਜਰਬਾ ਹਾਸਲ ਹੈ, ਦੇ ਤਰੱਕੀ ਪ੍ਰਾਪਤ ਕਰਨ ਉਪਰੰਤ ਮੈਨੇਜ਼ਮੈਂਟ ਦੁਆਰਾ ਪ੍ਰਿੰਸੀਪਲ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਡਾ. ਸੁਰਿੰਦਰ ਕੌਰ ਨੇ ਮਾਸਟਰ ਡਿਗਰੀ ਅਤੇ ਪੀ. ਐਚ. ਡੀ. ਤੱਕ ਵਿੱਦਿਆ ਹਾਸਲ ਕੀਤੀ ਹੈ ਅਤੇ ਮੈਨੇਜ਼ਮੈਂਟ ਨੂੰ ਆਸ ਹੈ ਕਿ ਉਹ ਮਿਹਨਤ ਨਾਲ ਸਾਰੇ ਪ੍ਰੋਫ਼ੈਸਰ ਸਾਹਿਬਾਨ ਦੀ ਟੀਮ ਨਾਲ ਕਾਲਜ ਨੂੰ ਵਿੱਦਿਅਕ ਪੱਖੋਂ ਹੋਰ ਮਜ਼ਬੂਤ ਕਰਨਗੇ।

ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਮੈਨੇਜ਼ਮੈਂਟ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਦੀ ਇਹ ਪਹਿਲਕਦਮੀ ਹੋਵੇਗੀ ਕਿ ਉਹ ਕਾਲਜ ਦੀ ਉੱਨਤੀ ਤੇ ਤਰੱਕੀ ਅਤੇ ਮੈਨੇਜ਼ਮੈਂਟ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਦਿਨ-ਰਾਤ ਇਕ ਕਰਨਗੇ।

ਇਸ ਮੌਕੇ ਸ: ਛੀਨਾ ਨੇ ਪ੍ਰਿੰ: ਡਾ. ਮਨਪ੍ਰੀਤ ਕੌਰ, ਜੋ ਕਿ ਪਹਿਲਾਂ ਸੇਵਾਮੁਕਤੀ ਉਪਰੰਤ ਇੱਥੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਸੇਵਾ ਨਿਭਾਅ ਰਹੇ ਸਨ, ਨੂੰ ਨਿੱਘੀ ਵਿਦਾਇਗੀ ਦਿੰਦਿਆਂ ਉਨ੍ਹਾਂ ਦੁਆਰਾ ਕਾਲਜ ਨੂੰ ਸਿਖ਼ਰਾਂ ’ਤੇ ਲਿਜਾਉਣ ਲਈ ਕੀਤੇ ਗਏ ਯਤਨਾਂ ਅਤੇ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਇਕ ਸੁਲਝੇ, ਤਜ਼ਰਬੇਕਾਰ ਅਤੇ ਮਿਹਨਤੀ ਪ੍ਰਿੰਸੀਪਲ ਦੱਸਿਆ। ਉਨ੍ਹਾਂ ਕਿਹਾ ਕਿ ਕਾਲਜ ਦੇ ਸਮੂਹ ਅਮਲੇ ਨੂੰ ਡਾ. ਸੁਰਿੰਦਰ ਕੌਰ ਦੇ ਨਾਲ ਸਹਿਯੋਗ ਕਰਦਿਆਂ ਇਸ ਵਿੱਦਿਅਕ ਸੰਸਥਾ ਨੂੰ ਹੋਰ ਵੀ ਬੁਲੰਦੀਆਂ ’ਤੇ ਪਹੁੰਚਾਉਣ ਦਾ ਅਹਿਦ ਕਰਨਾ ਚਾਹੀਦਾ ਹੈ।

ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਨ, ਪ੍ਰਿੰਸੀਪਲ ਜਗਦੀਸ਼ ਸਿੰਘ, ਮੈਂਬਰ ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਲਾਅ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਕੌਰ ਗੋਗੋਆਣੀ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਆਦਿ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION