40.1 C
Delhi
Sunday, May 5, 2024
spot_img
spot_img

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨ ਉੱਦਮੀਆਂ ਨਾਲ ਮੁਲਾਕਾਤ, ਸਮਾਜ ਦੀ ਬਿਹਤਰੀ ਖਾਤਰ ਨਿਵੇਕਲੀਆਂ ਪਹਿਲਕਦਮੀਆਂ ਲਈ ਅੱਗੇ ਆਉਣ ਦਾ ਦਿੱਤਾ ਸੱਦਾ

ਯੈੱਸ ਪੰਜਾਬ
ਜਲੰਧਰ, 28 ਮਈ, 2022 –
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਜਲੰਧਰ ਯੂਥ ਆਰਗੇਨਾਈਜ਼ੇਸ਼ਨ, ਜੋ ਕਿ ਨੌਜਵਾਨ ਉੱਦਮੀਆਂ ਦੀ ਸੰਸਥਾ ਹੈ, ਨਾਲ ਮੁਲਾਕਾਤ ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਮਾਜ ਦੀ ਬਿਹਤਰੀ ਲਈ ਨਵੀਆਂ ਪਹਿਲਕਦਮੀਆਂ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ , ਜਿਨ੍ਹਾਂ ਨਾਲ ਡਿਸਟ੍ਰਿਕਟ ਬਿਊਰੋ ਆਫ ਇੰਡਸਟਰੀ ਅਤੇ ਇਨਵੈਸਟਮੈਂਟ ਪ੍ਰਮੋਸ਼ਨ (ਡੀ.ਬੀ.ਆਈ.ਆਈ.ਪੀ.) ਦੇ ਸੀਨੀਅਰ ਸਲਾਹਕਾਰ ਸਟੀਫਨ ਐਸ.ਜੇ.ਐਸ ਵੀ ਮੌਜੂਦ ਸਨ, ਨੇ ਕਿਹਾ ਕਿ ਸਮਾਜ ਦੇ ਸਰਬਪੱਖੀ ਵਿਕਾਸ ਲਈ ਪੜ੍ਹੇ-ਲਿਖੇ, ਊਰਜਾਵਾਨ ਅਤੇ ਨੌਜਵਾਨ ਉਦਮੀਆਂ ਦੀ ਲੋੜ ਹੈ, ਜੋ ਕਿ ਜ਼ਿਲ੍ਹੇ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਦੇ ਨਾਲ-ਨਾਲ ਸਮਾਜ ਭਲਾਈ ਲਈ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ। ਘਨਸ਼ਿਆਮ ਥੋਰੀ ਨੇ ਇਨ੍ਹਾਂ ਨੌਜਵਾਨ ਉੱਦਮੀਆਂ ਵੱਲੋਂ ਸਮਾਜ ਦੇ ਲੋੜਵੰਦ ਵਰਗਾਂ ਦੇ ਭਲੇ ਲਈ ਕੁਝ ਨਿਵੇਕਲਾ ਕਰਨ ਦੀ ਪ੍ਰਗਟਾਈ ਦਿਲਚਸਪੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਪ੍ਰਦਾਨ ਕਰਨ ਦਾ ਭਰੋਸਾ ਦਿਵਾਇਆ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਉੱਦਮੀਆਂ ਲਈ ਕੀਤੇ ਜਾ ਰਹੇ ਉਪਰਾਲਿਆਂ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਜਲੰਧਰ ਵਿੱਚ ਨਵੇਂ ਉਦਯੋਗ ਜਲਦੀ ਖੋਲ੍ਹਣ ਲਈ ਦੱਸ ਪ੍ਰਮੁੱਖ ਵਿਭਾਗਾਂ ਤੋਂ ਰੈਗੂਲੇਟਰੀ ਪ੍ਰਵਾਨਗੀਆਂ ਲੈਣ ਲਈ ਡਿਸਟ੍ਰਿਕਟ ਬਿਊਰੋ ਆਫ ਇੰਡਸਟਰੀ ਅਤੇ ਇਨਵੈਸਟਮੈਂਟ ਪ੍ਰਮੋਸ਼ਨ ਦੀ ਸਥਾਪਨਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਦੀ ਰਾਜ ਸਰਕਾਰ ਦੀ ਪਹਿਲਕਦਮੀ ਤਹਿਤ ਨਵੇਂ ਉਦਯੋਗਾਂ ਨੂੰ ਹੋਰ ਰਿਆਇਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਮਿਥੂਰੀ ਸੂਦ, ਆਸ਼ਿਮ ਸੋਂਧੀ, ਖਿਆਤੀ ਕੋਹਲੀ ਅਤੇ ਹੋਰ ਨੌਜਵਾਨ ਉੱਦਮੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION