34 C
Delhi
Friday, April 19, 2024
spot_img
spot_img

ਡੀ.ਜੀ.ਪੀ. ਨੇ ਕੋਰੋਨਾ ਵਿਰੁੱਧ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਕਰਮੀਆਂ ਨੂੰ ਸਨਮਾਨਿਤ ਕਰਨ ਲਈ ਨਾਂਅ ਮੰਗੇ

ਚੰਡੀਗੜ੍ਹ, 9 ਅਪ੍ਰੈਲ, 2020:

ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਕੋਵਿਡ-19 ਵਿਰੁੱਧ ਜੰਗ ਵਿੱਚ ਮੋਹਰਲੀ ਕਤਾਰ ਵਿੱਚ ਖੜ੍ਹ ਕੇ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਕਰਮੀਆਂ ਦੇ ਨਾਵਾਂ ਦੀ ਸੂਚੀ ਭੇਜਣ ਲਈ ਕਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਚੁਣੇ ਗਏ ਨੁਮਾਇੰਦਿਆਂ ਜਿਵੇਂ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਤੋਂ ਵੀ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਜਿਹੇ ਪੁਲੀਸ ਕਰਮੀਆਂ ਦੇ ਨਾਵਾਂ ਦੀ ਸੂਚੀ ਮੰਗੀ ਜਾਵੇਗੀ। ਸੂਬਾ ਪੱਧਰੀ ਕਮੇਟੀ ਦੁਆਰਾ ਇਨ੍ਹਾਂ ਸਾਰੀਆਂ ਨਾਮਜ਼ਦਗੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।

ਇਸ ਦੌਰਾਨ ਸ੍ਰੀ ਗੁਪਤਾ ਨੇ ਕਿਹਾ ਕਿ ਕੋਵਿਡ 19 ਸੰਕਟ ਦੇ ਮੱਦੇਨਜ਼ਰ ਸਮਾਜ ਸੇਵਾ ਦੇ ਖੇਤਰ ਵਿਚ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਵੱਲੋਂ ਨਿਭਾਈਆਂ ਬੇਮਿਸਾਲ ਸੇਵਾਵਾਂ ਅਤੇ ਕਾਰਜਾਂ ਨੂੰ ਮਾਨਤਾ ਦੇਣ ਲਈ ੋਮਿਸਾਲੀ ਸੇਵਾਵਾਂ ਲਈ ਡਾਇਰੈਕਟਰ ਜਨਰਲ ਆਫ਼ ਪੁਲੀਸ ਆਨਰ’ ਐਵਾਰਡ ਸ਼ੁਰੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੈ।

ਉਨ੍ਹਾਂ ਕਿਹਾ ਕਿ ਇਹ ਪੁਰਸਕਾਰ ਸੂਬੇ ਭਰ ਵਿੱਚ ਤਾਇਨਾਤ 4500 ਤੋਂ ਵੱਧ ਪੁਲੀਸ ਕਰਮੀਆਂ ਜੋ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨਾਲ ਮਿਲ ਕੇ ਆਪਣੇ ਸੰਕਲਪ ੋਪੰਜਾਬ ਵਿੱਚ ਕੋਈ ਭੁੱਖਾ ਨਹੀਂ ਸੌਂਵੇਗਾ ‘ਤੇ ਪਹਿਰਾ ਦਿੰਦਿਆਂ ਅਣਥੱਕ ਯਤਨ ਕਰ ਰਹੇ ਹਨ, ਵੱਲੋਂ ਨਿਭਾਈਆਂ ਜਾ ਰਹੀਆਂ ਬੇਮਿਸਾਲ ਸੇਵਾਵਾਂ ਨੂੰ ਵਿਚਾਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤਾ ਗਿਆ ਹੈ।

ਡੀਜੀਪੀ ਨੇ ਅੱਗੇ ਕਿਹਾ ਕਿ ਪੰਜਾਬ ਪੁਲਿਸ ਮੁਲਾਜ਼ਮ ਕਰਫਿਊ ਦੇ ਲਾਗੂਕਰਨ ਅਤੇ ਹੋਰ ਗਤੀਵਿਧੀਆਂ ਦੇ ਅਮਲ ਲਈ ਦਿਨ ਰਾਤ ਡਿਊਟੀ ਕਰ ਰਹੇ ਹਨ। ਇਸ ਤੋਂ ਇਲਾਵਾ ਪੁਲੀਸ ਕਰਮੀਆਂ ਵੱਲੋਂ ਲੋੜਵੰਦਾਂ ਨੂੰ ਭੋਜਨ ਮੁਹੱਈਆ ਕਰਵਾਉਣ ਅਤੇ ਲੋਕ ਸੇਵਾ ਦੀਆਂ ਹੋਰ ਗਤੀਵਿਧੀਆਂ ਲਈ ਵਿਅਕਤੀਗਤ ਅਤੇ ਸੰਗਠਨਾਤਮਕ ਪੱਧਰ ‘ਤੇ ਠੋਸ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਗੌਰਤਲਬ ਹੈ ਕਿ ਮੋਗਾ ਦੇ ਏਐਸਆਈ (ਐਲਆਰ) ਬਿੱਕਰ ਸਿੰਘ ਅਤੇ ਕਾਂਸਟੇਬਲ ਸੁਖਜਿੰਦਰ ਪਾਲ ਸਿੰਘ ਇਸ ਵੱਕਾਰੀ ਪੁਰਸਕਾਰ ਨੂੰ ਪ੍ਰਾਪਤ ਕਰਨ ਵਾਲੇ ਪਹਿਲੇ ਵਿਅਕਤੀ ਹਨ ਜਿਨ੍ਹਾਂ ਨੇ ਕੁਝ ਦਿਨ ਪਹਿਲਾਂ ਇੱਕ ਬੱਚੇ ਨੂੰ ਜਨਮ ਦੇਣ ਮੌਕੇ ਧਰਮਕੋਟ, ਮੋਗਾ ਦੀ ਇੱਕ ਔਰਤ ਦੀ ਸਹਾਇਤਾ ਕੀਤੀ ਸੀ ਜਿਸਨੂੰ ਕਈ ਹਸਪਤਾਲਾਂ ਨੇ ਦੇਰ ਰਾਤ ਨੂੰ ਦਾਖ਼ਲ ਕਰਨ ਤੋਂ ਮਨ੍ਹਾ ਕਰ ਦਿੱਤਾ ਸੀ।

ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਇੰਸਪੈਕਟਰ ਐਸਐਚਓ ਸੰਜੀਵ ਕੁਮਾਰ ਤੀਜੇ ਵਿਅਕਤੀ ਹਨ ਜਿਨ੍ਹਾਂ ਨੂੰ ਗਰੀਬਾਂ ਅਤੇ ਭੁੱਖਿਆਂ ਨੂੰ ਭੋਜਨ ਖੁਆਉਣ ਲਈ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION