35.1 C
Delhi
Saturday, May 18, 2024
spot_img
spot_img

ਡੀ.ਜੀ.ਪੀ. ਨੇ ਡਰੋਨਾਂ ਦੀਆਂ ਤਾਜ਼ਾ ਹਰਕਤਾਂ ਅਤੇ ਇਹਨਾਂ ਤੋਂ ਪੈਦਾ ਹੋ ਰਹੇ ਖ਼ਤਰਿਆਂ ਦੀ ਸਮੀਖ਼ਿਆ ਲਈ ਕੀਤੀ ਉੱਚ-ਪੱਧਰੀ ਮੀਟਿੰਗ

ਯੈੱਸ ਪੰਜਾਬ
ਚੰਡੀਗੜ੍ਹ/ਅੰਮ੍ਰਿਤਸਰ, 28 ਜੂਨ, 2021 –
ਜੰਮੂ ਵਿੱਚ ਡਰੋਨ ਦੀ ਵਰਤੋਂ ਕਰਕੇ ਏਅਰ ਫੋਰਸ ਬੇਸ ‘ਤੇ ਆਈ.ਈ.ਡੀ. ਸੁੱਟਣ ਦੀ ਘਟਨਾ ਤੋਂ ਅਗਲੇ ਹੀ ਦਿਨ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਡਰੋਨਾਂ ਦੁਆਰਾ ਪੈਦਾ ਹੋਣ ਵਾਲੀਆਂ ਕੌਮੀ ਸੁਰੱਖਿਆ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕਰਨ ਵਾਸਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਕੀਤੀ।

ਡੀਜੀਪੀ ਨੇ ਅਧਿਕਾਰੀਆਂ ਨੂੰ ਡਰੋਨ ਸਬੰਧੀ ਗਤੀਵਿਧੀਆਂ ਵਾਲੇ ਇਲਾਕਿਆਂ ਵਿੱਚ ਪਿਛਲੇ ਦੋ ਸਾਲਾਂ ਦੇ ਅੰਕੜਿਆਂ ਦੀ ਵਰਤੋਂ ਕਰਕੇ ਸੰਵੇਦਨਸ਼ੀਲ ਖੇਤਰਾਂ ਨੂੰ ਸੀਮਿਤ ਕਰਨ ਅਤੇ ਇਹਨਾਂ ਦੀ ਨਿਸ਼ਾਨਦੇਹੀ ਕਰਨ ਲਈ ਨਿਰਦੇਸ਼ ਦਿੱਤੇ।

ਸਰਹੱਦੀ ਪਿੰਡਾਂ ਦੀਆਂ ਸੜਕਾਂ ‘ਤੇ ਇਨਫਰਾਰੈੱਡ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਉਣ ਦੀ ਤਜਵੀਜ਼ ਪੇਸ਼ ਕਰਦਿਆਂ, ਡੀਜੀਪੀ ਦਿਨਕਰ ਗੁਪਤਾ ਨੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ/ਸੜਕਾਂ ‘ਤੇ ਕੈਮਰੇ ਲਗਾਉਣ ਵਾਲੇ ਸੰਭਾਵਤ ਪੁਆਇੰਟਾਂ ਦੀ ਸੂਚੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ।

ਇਸ ਮੀਟਿੰਗ ਦੌਰਾਨ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਿੱਚ ਏਡੀਜੀਪੀ ਇੰਟਰਨਲ ਸਕਿਓਰਿਟੀ ਆਰ.ਐਨ. ਢੋਕੇ, ਏਡੀਜੀਪੀ ਐਸਟੀਐਫ ਬੀ. ਚੰਦਰਸ਼ੇਖਰ ਅਤੇ ਆਈਜੀ ਬਾਰਡਰ ਰੇਂਜ ਐਸਪੀਐਸ ਪਰਮਾਰ ਸ਼ਾਮਲ ਸਨ ਜਦਕਿ ਆਈਜੀ ਬੀਐਸਐਫ ਮਹੀਪਾਲ ਯਾਦਵ ਅਤੇ ਪੰਜਾਬ ਦੇ ਵੱਖ ਵੱਖ ਬੀਐਸਐਫ ਸੈਕਟਰਾਂ ਦੇ ਡੀਆਈਜੀ ਵੀ ਮੌਜੂਦ ਸਨ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਸੀਪੀ ਅੰਮ੍ਰਿਤਸਰ ਸੁਖਚੈਨ ਸਿੰਘ ਗਿੱਲ, ਐਸਐਸਪੀ ਮਜੀਠਾ ਗੁਲਨੀਤ ਸਿੰਘ ਅਤੇ ਐਸਐਸਪੀ ਤਰਨ ਤਾਰਨ ਧਰੁਮਨ ਨਿੰਬਲੇ ਵੀ ਸ਼ਾਮਲ ਸਨ।

ਮੀਟਿੰਗ ਦੌਰਾਨ ਡੀਜੀਪੀ ਦਿਨਕਰ ਗੁਪਤਾ ਨੇ ਸੀਪੀ ਅਮ੍ਰਿਤਸਰ ਅਤੇ ਐਸਐਸਪੀਜ਼ ਨੂੰ ਆਪਣੇ ਸਬੰਧਿਤ ਖੇਤਰਾਂ ਵਿੱਚ ਨਸ਼ਾ ਤਸਕਰਾਂ / ਸਪਲਾਇਰ ਵਿਰੁੱਧ ਕਾਰਵਾਈ ਕਰਨ ਦੀ ਹਦਾਇਤ ਕੀਤੀ। ਸ੍ਰੀ ਗੁਪਤਾ ਨੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਖੇਤਰਾਂ ਵਿੱਚ ਨਸ਼ਿਆਂ ਦੀ ਤਸਕਰੀ ਦੇ ਹੌਟਸਪੌਟਸ (ਥਾਵਾਂ) ਦੀ ਪਛਾਣ ਕਰਨ ਅਤੇ ਨਸ਼ੇ ਵੇਚਣ/ਤਸਕਰੀ ਕਰਨ ਵਾਲੇ ਸਾਰੇ ਲੋਕਾਂ ਨੂੰ ਨਕੇਲ ਪਾਉਣ ਲਈ ਢੁੱਕਵੀਂ ਕਾਰਵਾਈ ਸ਼ੁਰੂ ਕਰਨ।

ਇਸ ਦੌਰਾਨ ਡੀਜੀਪੀ ਨੇ ਜ਼ਿਲ੍ਹਾ ਮੁਖੀਆਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿਚਲੇ ਸਾਰੇ ਭਗੌੜਿਆਂ (ਪੀਓਜ਼) ਅਤੇ ਐਨਡੀਪੀਐਸ ਕੇਸਾਂ ਦੇ ਜ਼ਮਾਨਤ ‘ਤੇ ਬਾਹਰ ਆਏ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਦੇ ਆਦੇਸ਼ ਵੀ ਦਿੱਤੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION